15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਡੀ. ਐੱਲ. ਐੱਡ ਕੋਰਸ (ਈ. ਟੀ. ਟੀ.) ਭਾਗ ਦੂਜਾ ਦੇ ਨਤੀਜੇ ’ਚ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਆਫ਼ ਐਜੂਕੇਸ਼ਨ ਬੱਲ੍ਹੋ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 25-07-2026
ਚਾਉਕੇ, 24 ਜੁਲਾਈ (ਮਨਜੀਤ ਸਿੰਘ ਘੜੈਲੀ)–ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਮੋਹਾਲੀ ਵਲੋਂ ਐਲਾਨੇ ਗਏ ਡੀ. ਐਲ. ਐਡ ਕੋਰਸ ਈ.ਟੀ.ਟੀ ਸ਼ੈਸਨ 2023-25 ਦੂਜਾ ਸਾਲ ਦੇ ਨਤੀਜੇ ’ਚ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਆਫ਼ ਐਜੂਕੇਸ਼ਨ ਬੱਲੋ ਦੇ ਵਿਦਿਆਰਥੀਆਂ ਨੇ ਵਧੀਆ ਪੁਜੀਸ਼ਨਾਂ ਹਾਸਲ ਕੀਤੀਆ ਹਨ। ਕਲਾਸ ਇੰਚਾਰਜ ਲੈਕ. ਗੁਰਪ੍ਰੀਤ ਕੌਰ ਰਾਮਪੁਰਾ ਨੇ ਦੱਸਿਆ ਕਿ ਇਸ ਨਤੀਜੇ ’ਚ ਜਸਪ੍ਰੀਤ ਕੌਰ ਪੁੱਤਰੀ ਪਰਮਜੀਤ ਸਿੰਘ ਨੇ 89 ਪ੍ਰਤੀਸ਼ਤ, ਪਰਦੀਪ ਕੌਰ ਪੁੱਤਰੀ ਕੇਵਲ ਕ੍ਰਿਸ਼ਨ ਨੇ 88 ਪ੍ਰਤੀਸ਼ਤ, ਲਖਵੀਰ ਸਿੰਘ ਪੁੱਤਰ ਬਾਬੂ ਸਿੰਘ ਨੇ 86 ਪ੍ਰਤੀਸ਼ਤ ਅੰਕ ਪ੍ਰਾਪਤ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਈ.ਟੀ.ਟੀ ਕਾਲਜ ਦੇ ਪ੍ਰਿੰਸੀਪਲ ਡਾ: ਰਣਬੀਰ ਸਿੰਘ ਮਾਨ ਨੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਸੰਸਥਾ ’ਚ ਮੌਜੂਦ ਉੱਚ ਵਿੱਦਿਅਕ ਯੋਗਤਾ ਪ੍ਰਾਪਤ ਸਟਾਫ ਵਿਦਿਆਰਥੀਆਂ ਦੀ ਬਹੁਪੱਖੀ ਸ਼ਖਸ਼ੀਅਤ ਦੇ ਵਿਕਾਸ ਲਈ ਲਗਤਾਰ ਯਤਨਸ਼ੀਲ ਹਨ। ਸੰਸਥਾ ਦੇ ਚੇਅਰਮੈਨ ਡਾ. ਮੁਕੇਸ਼ ਸਿੰਗਲਾ ਨੇ ਵੀ ਵਿਸ਼ੇਸ ਤੌਰ ’ਤੇ ਵਧਾਈ ਦਿੱਤੀ। ਉਨ੍ਹਾਂ ਨੇ ਇਨ੍ਹਾਂ ਪ੍ਰਾਪਤੀਆਂ ਦਾ ਸਿਹਰਾ ਕਾਲਜ ਦੇ ਅਧਿਆਪਕਾਂ ਨੂੰ ਦਿੱਤਾ, ਜਿੰਨ੍ਹਾਂ ਦੀ ਸਖ਼ਤ ਮਿਹਨਤ ਅਤੇ ਯੋਗ ਅਗਵਾਈ ਸਦਕਾ ਵਿਦਿਆਰਥੀ ਲਗਾਤਾਰ ਪੁਜ਼ੀਸਨਾਂ ਹਾਸਲ ਕਰ ਰਹੇ ਹਨ। ਕਾਲਜ ਦੀ ਪ੍ਰਬੰਧਕ ਕਮੇਟੀ ਦੇ ਮੈਨੇਜਿੰਗ ਡਾਇਰੈਕਟਰ ਯੁਵਰਾਜ ਗਰਗ, ਜਨਰਲ ਸਕੱਤਰ ਇੰਜ: ਹਿਤੇਸ਼ ਸਿੰਗਲਾ ਨੇ ਸਮੂਹ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਵਿਦਿਆਰਥੀਆਂ ਅਤੇ ਵਿਰੋਧੀ ਧਿਰ ਨੇਤਾ ਰਾਹੁਲ ਗਾਂਧੀ ਖਿਲਾਫ ਅਣਮਨੁੱਖੀ ਵਰਤਾਅ ਲੋਕਤੰਤਰ ’ਤੇ ਧੱਬਾ- ਗੁਰਬਾਜ਼ ਸਿੰਘ ਸਿੱਧੂ ਅਗਲੀ ਖ਼ਬਰ ਕੋਟਸ਼ਮੀਰ ਦੇ ਰਵਿਦਾਸ ਗੁਰੂ ਘਰ ’ਚ ਵਾਰਿਸ ਪੰਜਾਬ ਦੇ ਜਥੇਬੰਦੀ ਦੀ ਇਕੱਤਰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।