14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਰਾਹੁਲ ਗਾਂਧੀ ਵਿਦਿਆਰਥੀਆਂ ਨੂੰ ਇਨਸਾਫ਼ ਦਿਵਾਉਣ ਦੀ ਲੜਾਈ ਲੜ ਰਹੇ ਹਨ-ਕ੍ਰਿਸ਼ਨ ਸਿੰਘ ਭਾਗੀਵਾਂਦਰ

ਅਜੀਤ ਡੈਸਕ 25-07-2026
ਰਾਮਾਂ ਮੰਡੀ, 24 ਜੁਲਾਈ (ਤਰਸੇਮ ਸਿੰਗਲਾ)- ਹਲਕਾ ਤਲਵੰਡੀ ਸਾਬੋ ਦੇ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਦਿੱਲੀ ਵਿੱਚ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੌਰਾਨ ਹੋਏ ਕਥਿਤ ਲਾਠੀਚਾਰਜ ਦੀ ਕਰੜੀ ਨਿੰਦਾ ਕਰਦਿਆਂ ਕਿਹਾ ਕਿ ਲੋਕਤੰਤਰ ਵਿਚ ਸ਼ਾਂਤੀਪੂਰਨ ਢੰਗ ਨਾਲ ਆਪਣੀ ਗੱਲ ਰੱਖਣ ਵਾਲੇ ਨੌਜਵਾਨਾਂ ’ਤੇ ਬਲ ਪ੍ਰਯੋਗ ਕਿਸੇ ਵੀ ਹਾਲਤ ਵਿਚ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਉਠਾਈ ਜਾ ਰਹੀ ਆਵਾਜ਼ ਪੂਰੀ ਤਰ੍ਹਾਂ ਨੌਜਵਾਨਾਂ ਦੇ ਹੱਕ ਵਿਚ ਹੈ। ਸ.ਭਾਗੀਵਾਂਦਰ ਨੇ ਕਿਹਾ ਕਿ ਦਿੱਲੀ ਵਿਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਹੋਏ ਕਥਿਤ ਲਾਠੀਚਾਰਜ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਜੇਕਰ ਕਿਸੇ ਨੇ ਕਾਨੂੰਨ ਦੀ ਉਲੰਘਣਾ ਕੀਤੀ ਹੈ ਤਾਂ ਉਸਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣ ਦੀ ਬਜਾਏ ਵਿਰੋਧ ਦੀਆਂ ਆਵਾਜ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ ਲੋਕਤੰਤਰ ਵਿੱਚ ਸਰਕਾਰ ਦੀ ਜਵਾਬਦੇਹੀ ਤੈਅ ਹੋਣੀ ਲਾਜ਼ਮੀ ਹੈ ਅਤੇ ਵਿਦਿਆਰਥੀਆਂ ਦੀਆਂ ਜਾਇਜ਼ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ਜਾਣਾ ਚਾਹੀਦਾ ਹੈ। ਉਨ੍ਹਾਂ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ ਦੇ ਅਧਿਕਾਰਾਂ ਅਤੇ ਇਨਸਾਫ਼ ਦੀ ਲੜਾਈ ਵਿਚ ਲੋਕਤੰਤਰੀ ਢੰਗ ਨਾਲ ਸਾਥ ਦੇਣ। ਉਨ੍ਹਾਂ ਭਰੋਸਾ ਜਤਾਇਆ ਕਿ ਕਾਂਗਰਸ ਪਾਰਟੀ ਭਵਿੱਖ ਵਿੱਚ ਵੀ ਵਿਦਿਆਰਥੀਆਂ, ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਮੁੱਦਿਆਂ ਨੂੰ ਪੂਰੀ ਮਜ਼ਬੂਤੀ ਨਾਲ ਉਠਾਉਂਦੀ ਰਹੇਗੀ।
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਉਪ-ਪ੍ਰਧਾਨ ਡਾ. ਪ੍ਰਗਟ ਸਿੰਘ ਵਿਰਕ ਵਲੋਂ ਸਰਗਰਮੀਆਂ ਤੇਜ਼ ਅਗਲੀ ਖ਼ਬਰ ਮਾਰਕੀਟ ਕਮੇਟੀ ਸੰਗਤ ਦੇ ਚੇਅਰਮੈਨ ਨੇ ਤਿੰਨ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।