14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਦਿੱਲੀ ਜੰਤਰ-ਮੰਤਰ ਲਾਠੀਚਾਰਜ ਮਾਮਲੇ ’ਚ ਭੀਮ ਆਰਮੀ ਭਾਰਤ ਏਕਤਾ ਮਿਸ਼ਨ ਵਲੋਂ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ

ਅਜੀਤ ਡੈਸਕ 25-07-2026
ਬਠਿੰਡਾ, 24 ਜੁਲਾਈ (ਪ੍ਰੀਤਪਾਲ ਸਿੰਘ ਰੋਮਾਣਾ)- ਦਿੱਲੀ ਜੰਤਰ-ਮੰਤਰ ਵਿਖੇ ਦਿੱਲੀ ਪੁਲਿਸ ਵਲੋਂ ਵਿਦਿਆਰਥੀਆਂ ’ਤੇ ਕੀਤੇ ਲਾਠੀਚਾਰਜ ਦੇ ਰੋਸ ਵਜੋਂ ਭੀਮ ਆਰਮੀ ਭਾਰਤ ਏਕਤਾ ਮਿਸ਼ਨ ਆਜ਼ਾਦ ਸਮਾਜ ਪਾਰਟੀ ਵਲੋਂ ਕੇਂਦਰ ਸਰਕਾਰ ਖਿਲਾਫ਼ ਫਾਇਰ ਬ੍ਰਿਗੇਡ ਚੌਕ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵਲੋਂ ਕੇਂਦਰ ਸਰਕਾਰ ਦੀਆਂ ਨਕਾਮੀਆਂ ਸਬੰਧੀ ਲੋਕਾਂ ਨੂੰ ਜਾਣੂ ਵੀ ਕਰਵਾਇਆ ਗਿਆ। ਇਸ ਮੌਕੇ ਭੀਮ ਆਰਮੀ ਏਕਤਾ ਮਿਸ਼ਨ ਆਜਾਦ ਸਮਾਜ ਪਾਰਟੀ ਦੇ ਸਕੱਤਰ ਪ੍ਰਦੀਪ ਨਾਹਰ ਨੇ ਦੱਸਿਆ ਕਿ ਨੀਟ ਦੇ ਪੇਪਰ ਲੀਕ ਹੋਣ ਦੇ ਖਿਲਾਫ਼ ਵੱਡੀ ਗਿਣਤੀ ਦੇਸ਼ ਭਰ ਦੇ ਲੋਕਾਂ ਅਤੇ ਵਿਦਿਆਰਥੀਆਂ ਵਲੋਂ ਦਿੱਲੀ ਜੰਤਰ ਮੰਤਰ ’ਤੇ ਸਾਂਤੀਪੂਰਵਕ ਧਰਨਾ ਲਗਾ ਕੇ ਆਪਣੀ ਅਵਾਜ ਬੁਲੰਦ ਕੀਤੀ ਜਾ ਰਹੀ ਸੀ। ਪਰ ਕੇਂਦਰ ਸਰਕਾਰ ਦੀ ਸ਼ਹਿ ਉਪਰ ਦਿੱਲੀ ਪੁਲਿਸ ਨੇ ਲੋਕਾਂ ਅਤੇ ਛੋਟੇ ਬੱਚਿਆਂ ਉਪਰ ਡਾਂਗਾਂ ਅਤੇ ਅੱਥਰੂ ਗੈਸ ਦੇ ਗੋਲੇ ਸੁੱਟ ਕੇ ਅੰਨ੍ਹੇਵਾਹ ਤਸ਼ੱਸਦ ਕੀਤਾ ਗਿਆ ਹੈ। ਇਥੋਂ ਤੱਕ ਕੀ ਵਿਦਿਆਰਥਣ ਲੜਕੀਆਂ ਦੇ ਕੱਪੜੇ ਤੱਕ ਪਾੜੇ ਗਏ ਹਨ। ਭਾਵੇਂ ਕਿ ਇਨ੍ਹਾਂ ਸਾਰੇ ਮਾਮਲੇ ਦੀਆਂ ਦੀ ਵੀਡੀਓ ਸੋਸ਼ਲ ਮੀਡੀਆ ਉਪਰ ਵਾਇਰਲ ਹੋ ਰਹੀਆਂ ਹਨ। ਉਹ ਪੁਲਿਸ ਦੀ ਇਸ ਕਾਰਵਾਈ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਭਾਰਤ ਦੇ ਲੋਕਾਂ ਨੂੰ ਆਪਣੇ ਦੇਸ਼ ਵਿਚ ਆਪਣੇ ਹੱਕਾਂ ਲਈ ਆਪਣੀ ਅਵਾਜ ਨੂੰ ਬੁਲੰਦ ਕਰਨ ਦਾ ਹੱਕ ਹੈ। ਪਰ ਕੇਂਦਰ ਸਰਕਾਰ ਜਾਣਬੁਝ ਕੇ ਲੋਕਾਂ ਦੀ ਅਵਾਜ ਨੂੰ ਦਬਾਉਣਾ ਚਾਹੁੰਦੀ ਹੈ। ਉਨ੍ਹਾਂ ਮੰਗ ਕੀਤੀ ਕਿ ਦਿੱਲੀ ਪੁਲਿਸ ਖਿਲਾਫ਼ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਮੌਕੇ ਜਸਵੀਰ ਸਿੰਘ ਬਠਿੰਡਾ, ਵਿਸਾਲ ਚੌਹਾਨ, ਵਿਸ਼ਾਲ ਰਵਾਲਾ, ਯੋਗੇਸ਼ ਰਿਵਾਲਾ ਜ਼ਿਲ੍ਹਾ ਪ੍ਰਧਾਨ ਤੋਂ ਇਲਾਵਾ ਕਈ ਆਗੂ ਮੌਜੂਦ ਸਨ।
ਪਿਛਲੀ ਖ਼ਬਰ ਮਾਨ ਸਰਕਾਰ ਕਰਜ਼ੇ ਦੇ ਸਹਾਰੇ ਚਲਾ ਰਹੀ ਹੈ ਪੰਜਾਬ-ਤਰੁਣ ਚੁੱਘ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਉਪ-ਪ੍ਰਧਾਨ ਡਾ. ਪ੍ਰਗਟ ਸਿੰਘ ਵਿਰਕ ਵਲੋਂ ਸਰਗਰਮੀਆਂ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।