08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਬਿਜਲੀ ਕਰਮਚਾਰੀਆਂ ਦੀ ਹੜਤਾਲ 5ਵੇਂ ਦਿਨ ਵੀ ਜਾਰੀ ਰਹੀ

ਅਜੀਤ ਡੈਸਕ 26-07-2026

ਮਾਨਸਾ, 25 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਬਿਜਲੀ ਮੁਲਾਜ਼ਮਾਂ ਦੀ ਹੜਤਾਲ 5ਵੇਂ ਦਿਨ ਵੀ ਜਾਰੀ ਰਹੀ। ਸਾਂਝੇ ਮੰਚ ਦੇ ਸੱਦੇ ‘ਤੇ ਧਰਨੇ/ਮੁਜ਼ਾਹਰੇ ਕਰ ਰਹੇ ਕਰਮਚਾਰੀਆਂ ਦਾ ਦੋਸ਼ ਹੈ ਕਿ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਉਨ੍ਹਾਂ ਦੀਆਂ ਮੰਗਾਂ ਮੰਨਣ ਤੋਂ ਭੱਜ ਰਿਹਾ ਹੈ, ਜਿਸ ਕਰ ਕੇ ਕਰਮਚਾਰੀਆਂ ‘ਚ ਰੋਸ ਫੈਲਿਆ ਹੋਇਆ ਹੈ। ਇੱਥੇ ਬਿਜਲੀ ਬੋਰਡ ਦੇ ਦਫ਼ਤਰ ਅੱਗੇ ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਐਲਾਨ ਕੀਤਾ ਕਿ ਮੰਗਾਂ ਮੰਨਣ ਤੱਕ ਸੰਘਰਸ਼ ਜਾਰੀ ਰਹੇਗਾ। ਸੰਬੋਧਨ ਤੇ ਸ਼ਾਮਿਲ ਹੋਣ ਵਾਲਿਆਂ ‘ਚ ਵਰਿੰਦਰਪਾਲ ਸਿੰਘ ਲਾਡੀ, ਸੁਖਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ ਜੋਈਆਂ, ਮਨਦੀਪ ਸਿੰਘ, ਬਲਰਾਜ ਸਿੰਘ, ਗੁਰਦਿੱਤ ਸਿੰਘ, ਮਨਜੀਤ ਸਿੰਘ, ਜਤਿੰਦਰ ਸਿੰਘ ਮੂਸਾ, ਪ੍ਰਦੀਪ ਸਿੰਘ, ਗੁਰਪ੍ਰੀਤ ਸਿੰਘ ਫਫੜੇ, ਜਗਸੀਰ ਸਿੰਘ ਖਾਰਾ, ਕੁਲਦੀਪ ਸਿੰਘ ਫ਼ਤਿਹਪੁਰ, ਬਿੱਕਰ ਸਿੰਘ ਮੰਘਾਣੀਆਂ, ਗੁਰਦਰਸ਼ਨ ਸਿੰਘ ਟਾਹਲੀਆਂ, ਰਾਵਲ ਸਿੰਘ, ਅਮਰੀਕ ਸਿੰਘ, ਸਤਗੁਰ ਸਿੰਘ ਨੰਗਲ ਆਦਿ ਸਨ।
ਬਿਜਲੀ ਮੁਲਾਜ਼ਮਾਂ ਨੇ ਬਰੇਟਾ ’ਚ ਵੀ ਧਰਨਾ ਲਗਾਇਆ
ਬਰੇਟਾ ਤੋਂ ਪਾਲ ਸਿੰਘ ਮੰਡੇਰ ਅਨੁਸਾਰ- ਇੱਥੇ ਵੀ ਬਿਜਲੀ ਮੁਲਜ਼ਮਾਂ ਨੇ ਧਰਨਾ ਜਾਰੀ ਰੱਖਿਆ। ਬੁਲਾਰਿਆਂ ਨੇ ਮੰਗ ਕੀਤੀ ਕਿ ਖਾਲੀ ਅਸਾਮੀਆਂ ਨੂੰ ਤੁਰੰਤ ਭਰਿਆ ਜਾਵੇ, ਡੇ. ਏ. ਦੀ ਕਿਸ਼ਤ ਤੁਰੰਤ ਅਦਾ ਕੀਤੀ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੇ ਨਾਲ ਹੀ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਕਰਮਚਾਰੀਆਂ ਨੂੰ ਕਾਰਪੋਰੇਸ਼ਨ ਦਾ ਸਕੇਲ ਦਿੱਤਾ ਜਾਵੇ। ਧਰਨੇ ਨੂੰ ਰਾਮ ਸਿੰਘ, ਗੁਰਚਰਨ ਸਿੰਘ, ਕੁਲਦੀਪ ਸਿੰਘ, ਤਰਸੇਮ ਸਿੰਘ, ਜਗਜੀਤ ਸਿੰਘ, ਸੁਖਜਿੰਦਰ ਸਿੰਘ, ਵਕੀਲ ਸਿੰਘ, ਪਵਨ ਕੁਮਾਰ ਆਦਿ ਨੇ ਸੰਬੋਧਨ ਕੀਤਾ।

ਪਿਛਲੀ ਖ਼ਬਰ ਨੀਟ ਪੇਪਰ ਲੀਕ ਮਾਮਲੇ ‘ਚ ਕਾਰਵਾਈ ਕਰਵਾਉਣ ਲਈ ਕਾਂਗਰਸੀਆਂ ਨੇ ਮੋਮਬੱਤੀ ਮਾਰਚ ਕੱਢਿਆ ਅਗਲੀ ਖ਼ਬਰ ਮੈਲਬੌਰਨ ’ਚ ਭਾਰਤੀ ਵਿਦਿਆਰਥੀਆਂ ਦੇ ਹੱਕ ’ਚ ਰੋਸ ਇਕੱਠ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।