08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਵਾਈਸ ਆਫ਼ ਮਾਨਸਾ ਦਾ ਵਫ਼ਦ ਵਧੀਕ ਡਿਪਟੀ ਕਮਿਸ਼ਨਰ ਨੂੰ ਮਿਲਿਆ

ਅਜੀਤ ਡੈਸਕ 26-07-2026

ਮਾਨਸਾ, 25 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਵਾਈਸ ਆਫ਼ ਮਾਨਸਾ ਦੇ ਵਫ਼ਦ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੂੰ ਮਿਲਿਆ। ਉਨ੍ਹਾਂ ਅਵਾਰਾ ਪਸ਼ੂਆਂ ਤੋਂ ਇਲਾਵਾ ਸ਼ਹਿਰ ਦੀਆਂ ਲੋਕ ਸਮੱਸਿਆਵਾਂ ਦੇ ਹੱਲ ਲਈ ਮੰਗ ਪੱਤਰ ਦਿੱਤਾ। ਸੰਸਥਾ ਦੇ ਪ੍ਰਧਾਨ ਡਾ. ਜਨਕ ਰਾਜ ਸਿੰਗਲਾ ਨੇ ਮਾਨਸਾ ਵਿਚ ਅਵਾਰਾ ਗਊਆਂ ਦੀ ਵਧ ਰਹੀ ਸਮੱਸਿਆ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਬੇਸਹਾਰਾ ਪਸ਼ੂਆਂ ਦੀ ਸੰਭਾਲ ਲਈ ਸ਼ਹਿਰ ਦੀਆਂ ਗਊਸ਼ਾਲਾਵਾਂ ਨੂੰ ਗਊ ਸੈੱਸ ਦੀ ਬਣਦੀ ਰਕਮ ਤੁਰੰਤ ਜਾਰੀ ਕਰਨ ਲਈ ਠੋਸ ਕਦਮ ਚੁੱਕੇ ਜਾਣ ਤਾਂ ਜੋ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਸਥਾਈ ਹੱਲ ਕੀਤਾ ਜਾ ਸਕੇ। ਹਰ ਪਿੰਡ ਵਿਚ ਜਾਂ 2-4 ਪਿੰਡਾਂ ਦੇ ਸਮੂਹ ‘ਚ ਛੋਟੀਆਂ ਛੋਟੀਆਂ ਗਊਸ਼ਾਲਾਵਾਂ ਖੋਲ੍ਹੀਆਂ ਜਾਣ ਤੇ ਨਾਲ ਹੀ ਪੰਚਾਇਤਾਂ ਨੂੰ ਇਸ ਕੰਮ ਲਈ ਵਿੱਤੀ ਸਹਾਇਤਾ ਵੀ ਦਿੱਤੀ ਜਾਵੇ। ਸਰਕਾਰ ਤੇ ਪ੍ਰਸ਼ਾਸਨ ਨੂੰ ਅਪੀਲ ਹੈ ਕਿ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇ ਤਾਂ ਜੋ ਕਿ ਬਰਸਾਤੀ ਮੌਸਮ ਦੇ ਮੱਦੇਨਜ਼ਰ ਸ਼ਹਿਰ ਨੂੰ ਹੋਰ ਪ੍ਰਦੂਸ਼ਿਤ ਹੋਣ ਤੋਂ ਅਤੇ ਲੋਕਾਂ ਨੂੰ ਬਿਮਾਰੀਆਂ ਦੇ ਫੈਲਣ ਤੋਂ ਬਚਾਇਆ ਜਾ ਸਕੇ। ਸ਼ਹਿਰ ‘ਚ ਜਨਤਕ ਪਖਾਨਿਆਂ ਦੀ ਅਣਹੋਂਦ ਦੇ ਚੱਲਦਿਆਂ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ ਗਿਆ। ਇਸੇ ਦੌਰਾਨ ਹੋਰ ਭੱਖਦੇ ਮੁੱਦੇ ਵੀ ਉਠਾਏ ਗਏ। ਅਧਿਕਾਰੀ ਨੇ ਮਸਲਿਆਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਬਲਵਿੰਦਰ ਸਿੰਘ ਕਾਕਾ, ਲਖਵਿੰਦਰ ਸਿੰਘ ਮੂਸਾ, ਹਰਿੰਦਰ ਸਿੰਘ ਮਾਨਸ਼ਾਹੀਆ, ਐਡਵੋਕੇਟ ਕੇਸਰ ਸਿੰਘ ਧਲੇਵਾਂ, ਬਿੱਕਰ ਸਿੰਘ ਮੰਘਾਣੀਆਂ, ਨਰਿੰਦਰ ਸ਼ਰਮਾ, ਵਿਸ਼ਵਦੀਪ ਸਿੰਘ ਬਰਾੜ, ਸੇਠੀ ਸਿੰਘ ਸਰਾਂ, ਹਰਜੀਵਨ ਸਿੰਘ ਸਰਾਂ, ਸ਼ਾਮ ਲਾਲ ਗਰਗ, ਪਵਨ ਗਰਗ, ਸਰਬਜੀਤ ਕੌਸ਼ਲ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਲਿਬਰੇਸ਼ਨ ਤੇ ਮਜ਼ਦੂਰ ਜਥੇਬੰਦੀਆਂ ਨੇ ਮੋਦੀ ਸਰਕਾਰ ਦੀ ਅਰਥੀ ਫੂਕੀ ਅਗਲੀ ਖ਼ਬਰ ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਖ਼ਿਲਾਫ਼ ਸ਼ਹਿਰ ‘ਚ ਰੋਸ ਮੁਜ਼ਾਹਰਾ ਕੱਢਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।