08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਲਿਬਰੇਸ਼ਨ ਤੇ ਮਜ਼ਦੂਰ ਜਥੇਬੰਦੀਆਂ ਨੇ ਮੋਦੀ ਸਰਕਾਰ ਦੀ ਅਰਥੀ ਫੂਕੀ

ਅਜੀਤ ਡੈਸਕ 26-07-2026

ਝੁਨੀਰ, 25 ਜੁਲਾਈ (ਸੰਜੀਵ ਸਿੰਗਲਾ)- ਸੀ. ਪੀ. ਆਈ. (ਐਮ. ਐਲ.) ਲਿਬਰੇਸ਼ਨ ਅਤੇ ਜਥੇਬੰਦੀ ਮਜ਼ਦੂਰ ਮੁਕਤੀ ਮੋਰਚਾ ਵਲੋਂ ਦਿੱਲੀ ਜੰਤਰ ਮੰਤਰ ਵਿਖੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਅਤੇ ਪੰਜਾਬ ਸਰਕਾਰ ਵਲੋਂ ਸਫ਼ਾਈ ਕਰਮਚਾਰੀਆਂ ਤੇ ਕੀਤੇ ਗਏ ਲਾਠੀਚਾਰਜ ਦੇ ਵਿਰੋਧ ‘ਚ ਸਥਾਨਕ ਬੱਸ ਸਟੈਂਡ ਕੋਲ ਮੋਦੀ ਸਰਕਾਰ ਦੀ ਅਰਥੀ ਸਾੜ ਕੇ ਨਾਅਰੇਬਾਜ਼ੀ ਕੀਤੀ ਗਈ। ਲਿਬਰੇਸ਼ਨ ਦੇ ਸੂਬਾ ਕਮੇਟੀ ਮੈਂਬਰ ਕਾ. ਗੁਰਮੀਤ ਸਿੰਘ ਨੰਦਗੜ੍ਹ ਅਤੇ ਮਜ਼ਦੂਰ ਮੁਕਤੀ ਮੋਰਚਾ ਲਿਬਰੇਸ਼ਨ ਦੇ ਬਲਾਕ ਪ੍ਰਧਾਨ ਦਰਸ਼ਨ ਸਿੰਘ ਦਾਨੇਵਾਲਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੀ ਗਈ ਨਵੀਂ ਸਿੱਖਿਆ ਨੀਤੀ 2020 ਵਿਦਿਆਰਥੀ ਵਿਰੋਧੀ ਹੈ, ਇਸ ਨੂੰ ਤੁਰੰਤ ਰੱਦ ਕੀਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਅਸਤੀਫ਼ਾ ਦੇਵੇ, ਨੀਟ ਦਾ ਪੇਪਰ ਲੀਕ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੇ ਨਾਲ ਹੀ ਹੋਰ ਮੰਗਾਂ ਮੰਨੀਆਂ ਜਾਣ। ਇਸ ਮੌਕੇ ਮਜੀਠਾ ਸਿੰਘ ਦਾਨੇਵਾਲਾ, ਰੂਪ ਸਿੰਘ ਦਾਨੇਵਾਲਾ, ਹਰਜਿੰਦਰ ਸਿੰਘ ਝੁਨੀਰ, ਰਣਜੀਤ ਸਿੰਘ ਝੁਨੀਰ, ਕੇਵਲ ਸਿੰਘ ਝੁਨੀਰ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਵਿਧਾਇਕ ਬੁੱਧ ਰਾਮ ਵਲੋਂ ਬਰੇਟਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਅਗਲੀ ਖ਼ਬਰ ਵਾਈਸ ਆਫ਼ ਮਾਨਸਾ ਦਾ ਵਫ਼ਦ ਵਧੀਕ ਡਿਪਟੀ ਕਮਿਸ਼ਨਰ ਨੂੰ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।