08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਵਿਧਾਇਕ ਬੁੱਧ ਰਾਮ ਵਲੋਂ ਬਰੇਟਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ

ਅਜੀਤ ਡੈਸਕ 26-07-2026

ਬਰੇਟਾ, 25 ਜੁਲਾਈ (ਜੀਵਨ ਸ਼ਰਮਾ)- ਮੁੱਖ ਮੰਤਰੀ ਪੰਜਾਬ ਦੀ ਅਗਵਾਈ ‘ਚ ਸਰਕਾਰ ਵਲੋਂ ਪਿੰਡਾਂ, ਸ਼ਹਿਰਾਂ ਦੇ ਲੋਕਾਂ ਨੂੰ ਵਧੀਆ ਅਤੇ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਦੀ ਲੜੀ ਤਹਿਤ ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਵਲੋਂ ਪਿੰਡ ਬਰੇਟਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਤੱਕ ਵਧੀਆ ਸਿਹਤ ਸੇਵਾਵਾਂ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਅੱਜ ਇਸ ਨਵੇਂ ਕਲੀਨਿਕ ਦੇ ਚਾਲੂ ਹੋਣ ਨਾਲ ਸਿਹਤ ਬਲਾਕ ਬੁਢਲਾਡਾ ‘ਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 10 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਡਾਕਟਰੀ ਸਹਾਇਤਾ ਦੇ ਨਾਲ-ਨਾਲ 107 ਕਿਸਮ ਦੀਆਂ ਮੁਫ਼ਤ ਦਵਾਈਆਂ ਅਤੇ 47 ਕਿਸਮ ਦੇ ਲੈਬ ਟੈੱਸਟਾਂ ਦੀ ਸੁਵਿਧਾ ਉਪਲਬਧ ਕਰਵਾਈ ਜਾ ਰਹੀ ਹੈ। ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਿੰਦਰ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ ਗਰਭਵਤੀ ਔਰਤਾਂ ਦੀ ਜਾਂਚ ਸਬੰਧੀ ਵਿਸ਼ੇਸ਼ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ ਅਤੇ ਇਮਪੈਨਲ ਕੀਤੇ ਗਏ ਅਲਟਰਾਸਾਊਂਡ ਸੈਂਟਰਾਂ ‘ਚ ਗਰਭਵਤੀ ਔਰਤਾਂ ਦੇ ਅਲਟਰਾਸਾਊਂਡ ਬਿਲਕੁਲ ਮੁਫ਼ਤ ਕਰਵਾਏ ਜਾਂਦੇ ਹਨ। ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਵਿਜੈ ਕੁਮਾਰ, ਨਗਰ ਕੌਂਸਲ ਬਰੇਟਾ ਦੇ ਪ੍ਰਧਾਨ ਸੰਦੀਪ ਬੱਗਾ, ਪੁਨੀਤ ਗੋਇਲ, ਆਪ ਆਗੂ ਕੇਵਲ ਸ਼ਰਮਾ, ਬਲਾਕ ਪ੍ਰਧਾਨ ਕਾਕੂ ਬਰੇਟਾ, ਲੱਕੀ ਸ਼ਰਮਾ, ਸਤਿੰਦਰ ਕੁਮਾਰ, ਜੀਵਨ ਬਰੇਟਾ, ਦਿਲਾਵਰ ਸਿੰਘ, ਰਸਪਾਲ ਸਿੰਘ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਲਿਬਰੇਸ਼ਨ ਤੇ ਮਜ਼ਦੂਰ ਜਥੇਬੰਦੀਆਂ ਨੇ ਮੋਦੀ ਸਰਕਾਰ ਦੀ ਅਰਥੀ ਫੂਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।