ਪੰਜਾਬ ਸਰਕਾਰ ’ਤੇ ਮੰਗਾਂ ਨਾ ਮੰਨਣ ਦਾ ਦੋਸ਼
ਮਾਨਸਾ, 26 ਜੁਲਾਈ (ਰਾਵਿੰਦਰ ਸਿੰਘ ਰਵੀ)- ਹੱਕੀ ਮੰਗਾਂ ਨੂੰ ਲੈ ਕੇ ਬਿਜਲੀ ਕਾਮਿਆਂ ਵਲੋਂ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਖ਼ਿਲਾਫ਼ ਸ਼ੁਰੂ ਕੀਤੀ ਹੜਤਾਲ 6ਵੇਂ ਦਿਨ ’ਚ ਦਾਖਲ ਹੋ ਗਈ ਹੈ। ਇੱਥੇ ਪਾਵਰਕਾਮ ਦਫ਼ਤਰ ਅੱਗੇ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਦੱਸਿਆ ਕਿ ਸ਼ਨੀਵਾਰ ਨੂੰ ਯੂਨੀਅਨ ਦੇ ਨੁਮਾਇੰਦਿਆਂ ਦੀ ਚੰਡੀਗੜ੍ਹ ਵਿਖੇ ਬਿਜਲੀ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਅਤੇ ਸੀ.ਐਮ.ਡੀ. ਬਸੰਤ ਗਰਗ ਨਾਲ ਹੋਈ ਮੀਟਿੰਗ ਬੇਸਿੱਟਾ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਮੰਗਾਂ ਮੰਨਣ ਤੋਂ ਭੱਜ ਰਹੀ ਹੈ, ਜਿਸ ਕਾਰਨ ਸਮੂਹ ਕਾਮਿਆਂ ’ਚ ਰੋਸ ਫੈਲਿਆ ਹੋਇਆ ਹੈ। ਉਨ੍ਹਾਂ ਐਲਾਨ ਕੀਤਾ ਕਿ ਮੰਗਾਂ ਮੰਨੇ ਜਾਣ ਤੱਕ ਸੰਘਰਸ਼ ਜਾਰੀ ਰਹੇਗਾ। ਸੰਬੋਧਨ ਤੇ ਸ਼ਾਮਲ ਹੋਣ ਵਾਲਿਆਂ ’ਚ ਸਕੱਤਰ ਮਨਦੀਪ ਸਿੰਘ, ਅੰਮ੍ਰਿਤਪਾਲ ਸਿੰਘ ਜੋਈਆਂ, ਸੁਖਵੀਰ ਹਨੀ, ਬਲਰਾਜ ਸਿੰਘ, ਗੁਰਦਿੱਤ ਸਿੰਘ, ਬਿੱਕਰ ਸਿੰਘ ਮਾਖਾ, ਮਨਜੀਤ ਸਿੰਘ, ਬਿੱਕਰਜੀਤ ਸਿੰਘ, ਗੁਰਜੀਤ ਸਿੰਘ, ਧਰਮਿੰਦਰ ਸਿੰਘ, ਪ੍ਰਦੀਪ ਕੁਮਾਰ, ਜਸਵੰਤ ਸਿੰਘ, ਬਲਵੀਰ ਸਿੰਘ, ਜਗਸੀਰ ਸਿੰਘ ਖਾਰਾ, ਕੁਲਦੀਪ ਸਿੰਘ ਫ਼ਤਿਹਪੁਰ, ਲਖਨ ਲਾਲ ਮੌੜ, ਦਰਸ਼ਨ ਸਿੰਘ ਜੋਗਾ, ਬਿੱਕਰ ਸਿੰਘ ਮੰਘਾਣੀਆ, ਗੁਰਦਰਸ਼ਨ ਸਿੰਘ ਟਾਹਲੀਆਂ ਆਦਿ ਸਨ।
ਐੱਸ.ਡੀ.ਓ.ਦਫ਼ਤਰ ਜੋਗਾ ਅੱਗੇ ਧਰਨਾ ਜਾਰੀ
ਜੋਗਾ ਤੋਂ ਮਨਜੀਤ ਸਿੰਘ ਘੜੈਲੀ ਅਨੁਸਾਰ- ਬਿਜਲੀ ਕਰਮਚਾਰੀਆਂ ਵਲੋਂ ਹੱਕੀ ਮੰਗਾਂ ਦੀ ਪੂਰਤੀ ਲਈ ਸਮੂਹਿਕ ਛੁੱਟੀ ਦੇ ਚੱਲਦਿਆਂ 6ਵੇਂ ਦਿਨ ਪੰਜਾਬ ਸਰਕਾਰ ਅਤੇ ਪਾਵਰਕਾਮ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ ਗਈ। ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ ਅਤੇ ਮੈਨੇਜਮੈਂਟ ਨਾਲ ਵਾਰ-ਵਾਰ ਕੀਤੀਆਂ ਗਈਆਂ ਮੀਟਿੰਗਾਂ ਤੋਂ ਬਾਅਦ ਵੀ ਸਿਰਫ਼ ਲਾਰੇ ਹੀ ਮਿਲੇ ਹਨ। ਉਨ੍ਹਾਂ ਮੰਗ ਕੀਤੀ ਕਿ ਤੁਰੰਤ ਮੁਲਾਜ਼ਮਾਂ ਦੀਆਂ ਸਾਰੀਆਂ ਮੰਗਾਂ ਮੰਨੀਆਂ ਜਾਣ। ਇਸ ਮੌਕੇ ਜਗਦੇਵ ਸਿੰਘ ਜੋਗਾ, ਨਾਹਰ ਸਿੰਘ, ਅੰਗਰੇਜ਼ ਸਿੰਘ ਮੌਜੋ, ਅਮਰੀਕ ਸਿੰਘ ਧੂਰਕੋਟ, ਬਲਵੀਰ ਸਿੰਘ ਜੋਗਾ, ਕ੍ਰਿਸ਼ਨ ਮਾਨਬੀਬੜੀਆਂ, ਕੌਰ ਸਿੰਘ ਨੰਗਲ, ਜਸਵੀਰ ਸਿੰਘ ਸ਼ਗਨੀ, ਸੁਖਪਾਲ ਸਿੰਘ ਖੀਵਾ, ਧਰਮਪਾਲ ਸਿੰਘ, ਹਰਦੀਪ ਸਿੰਘ ਘੜ੍ਹੈਲਾ, ਜਗਤਾਰ ਸਿੰਘ, ਕੁਲਵਿੰਦਰ ਸਿੰਘ, ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਬਰੇਟਾ ਵਿਖੇ ਬਿਜਲੀ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ
ਬਰੇਟਾ ਤੋਂ ਪਾਲ ਸਿੰਘ ਮੰਡੇਰ ਅਨੁਸਾਰ- ਪੰਜਾਬ ਭਰ ’ਚ ਚੱਲ ਰਹੀ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਦੇ ਸੰਬੰਧ ’ਚ 6ਵੇਂ ਦਿਨ ਵੀ ਸਥਾਨਕ ਬਿਜਲੀ ਗਰਿੱਡ ਵਿਖੇ ਸਮੂਹ ਮੁਲਾਜ਼ਮਾਂ ਵਲੋਂ ਸਰਕਾਰ ਅਤੇ ਮੈਨੇਜਮੈਂਟ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀ ਹੱਕੀ ਮੰਗਾਂ ਦਾ ਹੱਲ ਨਹੀਂ ਕਰ ਰਹੀ ਹੈ, ਜਿਸ ਕਾਰਨ ਉਨ੍ਹਾਂ ਨੂੰ ਰੋਸ ਪ੍ਰਦਰਸ਼ਨ ਪਿਛਲੇ 6 ਦਿਨਾਂ ਤੋਂ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਜਲਦੀ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਤਰਸੇਮ ਸਿੰਘ, ਮੱਖਣ ਸਿੰਘ, ਗੁਰਦੀਪ ਸਿੰਘ, ਕੁਲਦੀਪ ਸਿੰਘ, ਬਲਵੀਰ ਸਿੰਘ, ਜਗਜੀਤ ਸਿੰਘ, ਜਸਵੀਰ ਸਿੰਘ, ਸੁਖਜਿੰਦਰ ਸਿੰਘ, ਤਰਸੇਮ ਸਿੰਘ ਚੱਕ ਅਲੀਸ਼ੇਰ, ਲੀਲਾ ਸਿੰਘ ਆਦਿ ਹਾਜ਼ਰ ਸਨ।
ਹੱਕੀ ਮੰਗਾਂ ਨੂੰ ਲੈ ਕੇ ਬਿਜਲੀ ਕਾਮਿਆਂ ਵਲੋਂ ਕੀਤੀ ਹੜਤਾਲ 6ਵੇਂ ਦਿਨ ’ਚ ਦਾਖਲ
ਅਜੀਤ ਡੈਸਕ
27-07-2026