06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਮਨੂ ਵਾਟਿਕਾ ਸਕੂਲ ਦੀ ਕ੍ਰਿਕਟ ਟੀਮ ਨੇ ਹਰ ਵਰਗ ’ਚ ਸੋਨ ਤਗਮੇ ਜਿੱਤ ਕੇ ਰਚਿਆ ਇਤਿਹਾਸ

ਅਜੀਤ ਡੈਸਕ 27-07-2026

ਬੁਢਲਾਡਾ, 26 ਜੁਲਾਈ (ਸੁਨੀਲ ਮਨਚੰਦਾ)- ਸਥਾਨਕ ਮਨੂ ਵਾਟਿਕਾ ਸਕੂਲ ਨੇ ਜ਼ੋਨ ਪੱਧਰੀ ਮੁਕਾਬਲਿਆਂ ਦੇ ਅੰਡਰ-14 ਤੇ ਅੰਡਰ-19 ਵਰਗ ’ਚ ਡੀ.ਏ.ਵੀ. ਸਕੂਲ ਦੀ ਕ੍ਰਿਕਟ ਟੀਮ ਅਤੇ ਅੰਡਰ-17 ਵਰਗ ਮੁਕਾਬਲਿਆਂ ’ਚ ਰੱਲੀ ਦੀ ਟੀਮ ਨੂੰ ਹਰਾ ਕੇ ਗੋਲਡ ਮੈਡਲ ਜਿੱਤਦਿਆਂ ਇਤਿਹਾਸ ਰਚ ਦਿੱਤਾ। ਚੇਅਰਮੈਨ ਭਾਰਤ ਭੂਸ਼ਨ ਸਰਾਫ਼, ਪ੍ਰਿੰਸੀਪਲ ਸਤੀਸ਼ ਸਿੰਗਲਾ, ਪ੍ਰਿੰਸੀਪਲ ਮਨੂ ਤ੍ਰਿਵੇਦੀ ਅਤੇ ਪ੍ਰਿੰਸੀਪਲ ਉਮੇਸ਼ ਗਰਗ ਨੇ ਜੇਤੂਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਖਿਡਾਰੀਆਂ ਅਤੇ ਕੋਚਾਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ, ਜਿਨ੍ਹਾਂ ਦੀ ਮਿਹਨਤ ਤੇ ਲਗਨ ਨਾਲ ਖਿਡਾਰੀ ਹਰ ਮੁਕਾਮ ’ਤੇ ਜਿੱਤ ਦੇ ਝੰਡੇ ਗੱਡਦੇ ਆ ਰਹੇ ਹਨ। ਇਸ ਮੌਕੇ ਖੇਡ ਪ੍ਰਬੰਧਕ ਅਤੇ ਵੱਖ-ਵੱਖ ਸਕੂਲਾਂ ਦੇ ਕੋਚ ਤੇ ਖਿਡਾਰੀ ਹਾਜ਼ਰ ਸਨ।

ਪਿਛਲੀ ਖ਼ਬਰ ਪਿੰਡ ਗਾਮੀਵਾਲ ਦੀ ਪੰਚਾਇਤ ਆਮ ਆਦਮੀ ਪਾਰਟੀ ’ਚ ਹੋਈ ਸ਼ਾਮਿਲ ਅਗਲੀ ਖ਼ਬਰ ਆਸ਼ੂ ਆਹੂਜਾ ਅਰੋੜਾ ਵੈੱਲਫੇਅਰ ਬੋਰਡ ਦੇ ਚੇਅਰਮੈਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।