07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਕ੍ਰਿਸ਼ਨਾ ਕਾਲਜ ਰੱਲੀ ਵਿਖੇ ਲਗਾਏ ਕੈਂਪ ’ਚ 125 ਯੂਨਿਟ ਖ਼ੂਨ ਦਾਨ

ਅਜੀਤ ਡੈਸਕ 27-07-2026

ਬੁਢਲਾਡਾ, 26 ਜੁਲਾਈ (ਸਵਰਨ ਸਿੰਘ ਰਾਹੀ)- ਕ੍ਰਿਸ਼ਨਾ ਕਾਲਜ ਰੱਲੀ ਵਿਖੇ ਰੈੱਡ ਕਰਾਸ ਸੁਸਾਇਟੀ ਮਾਨਸਾ ਅਤੇ ਸਰਕਾਰੀ ਬਲੱਡ ਸੈਂਟਰ ਮਾਨਸਾ ਦੇ ਸਹਿਯੋਗ ਨਾਲ ਲਗਾਏ ਗਏ ਖ਼ੂਨਦਾਨ ਕੈਂਪ ’ਚ ਵਿਦਿਆਰਥੀਆਂ ਤੇ ਸਟਾਫ਼ ਵਲੋਂ 125 ਯੂਨਿਟ ਖ਼ੂਨਦਾਨ ਕੀਤਾ ਗਿਆ। ਕੈਂਪ ਦੀ ਸ਼ੁਰੂਆਤ ਪ੍ਰਿੰਸੀਪਲ ਪ੍ਰਮੋਦ ਸਿੰਘ ਪਟਿਆਲਵੀ ਵਲੋਂ ਖ਼ੂਨਦਾਨ ਕਰ ਕੇ ਕੀਤੀ ਗਈ। ਖ਼ੂਨਦਾਨੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਾਲਜ ਪ੍ਰਬੰਧਕ ਕਮੇਟੀ ਦੇ ਮੈਨੇਜਿੰਗ ਡਾਇਰੈਕਟਰ ਕਮਲ ਸਿੰਗਲਾ, ਚੇਅਰਮੈਨ ਸੁਖਵਿੰਦਰ ਸਿੰਘ ਚਹਿਲ, ਪ੍ਰੀਤਇੰਦਰ ਸਿੰਘ ਚਹਿਲ ਅਤੇ ਰੈੱਡ ਕਰਾਸ ਸੁਸਾਇਟੀ ਮਾਨਸਾ ਦੇ ਸਕੱਤਰ ਉੱਤਮ ਪਾਲ ਸਿੰਘ ਨੇ ਕਿਹਾ ਕਿ ਖ਼ੂਨਦਾਨ ਇੱਕ ਮਹਾਨ ਦਾਨ ਹੈ ਅਤੇ ਖ਼ੂਨਦਾਨ ਕਰ ਕੇ ਅਨੇਕਾਂ ਮਨੁੱਖੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਕੈਂਪ ਦੌਰਾਨ ਖ਼ੂਨਦਾਨੀਆਂ ਨੂੰ ਯਾਦਗਾਰੀ ਚਿੰਨ੍ਹ ਤੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਕਮੇਟੀ ਪ੍ਰਧਾਨ ਡਾ. ਵਿਜੇ ਸਿੰਗਲਾ, ਸਕੱਤਰ ਸੱਤਪਾਲ ਸਿੰਘ ਚਹਿਲ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਸ਼ਿਆਮ ਬਾਬਾ ਜੀ ਦਾ ਦੇਵਸ਼ਯਨੀ ਇਕਾਦਸ਼ੀ ਸੰਕੀਰਤਨ ਮਨਾਇਆ ਅਗਲੀ ਖ਼ਬਰ ਦੀ ਗੌਰਮਿੰਟ ਐਜੂਕੇਸ਼ਨਲ ਇੰਪਲਾਈਜ਼ ਸੁਸਾਇਟੀ ਦਾ ਆਮ ਇਜਲਾਸ ਤੇ ਮੁਨਾਫ਼ਾ ਵੰਡ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।