07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਜੈ ਦੁਰਗਾ ਕੰਪਿਊਟਰ ਇੰਸਟੀਚਿਊਟ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 27-07-2026

ਭੀਖੀ, 26 ਜੁਲਾਈ (ਬਲਕਾਰ ਸਿੰਘ ਸਹੋਤਾ)- ਸਥਾਨਕ ਜੈ ਦੁਰਗਾ ਕੰਪਿਊਟਰ ਇੰਸਟੀਚਿਊਟ ਅਤੇ ਕੋਚਿੰਗ ਸੈਂਟਰ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਜਿੱਥੇ ਇੰਸਟੀਚਿਊਟ ਦੀਆਂ ਸਿੱਖਿਆਰਥਣਾਂ ਨੇ ਪੰਜਾਬੀ ਸਭਿਆਚਾਰ ਦੀਆਂ ਵੱਖ-ਵੱਖ ਵੰਨਗੀਆਂ ਪੇਸ਼ ਕੀਤੀਆਂ ਉੱਥੇ ਪੰਜਾਬੀ ਲੋਕ ਗਾਇਕਾ ਰੁਪਿੰਦਰ ਰਿੰਪੀ ਅਤੇ ਪ੍ਰੀਤੋ ਬਠਿੰਡਾ ਮਲਵਈ ਗਿੱਧੇ ਗਰੁੱਪ ਨੇ ਲੋਕ ਬੋਲੀਆਂ ਰਾਹੀ ਲੜਕੀਆਂ ਨੂੰ ਪੰਜਾਬੀ ਵਿਰਸੇ ਦੀ ਇਤਿਹਾਸਿਕ ਮਹੱਤਤਾ ਬਾਰੇ ਜਾਣੂ ਕਰਵਾਇਆ। ਸੰਸਥਾ ਦੀ ਪ੍ਰਬੰਧਕ ਅਮਨਦੀਪ ਕੌਰ ਨੇ ਕਿਹਾ ਕਿ ਸਿੱਖਿਆਰਥਣਾਂ ਦੇ ਸਰਵਪੱਖੀ ਵਿਕਾਸ ਲਈ ਸਮੇਂ-ਸਮੇਂ ’ਤੇ ਵੱਖ-ਵੱਖ ਈਵੈਂਟ ਕਰਵਾਏ ਜਾਂਦੇ ਹਨ ਤਾਂ ਜੋ ਅਕਾਦਮਿਕ ਸਿੱਖਿਆਂ ਤੋਂ ਇਲਾਵਾ ਦੂਸਰੇ ਮਹੱਤਵਪੂਰਨ ਵਿਸ਼ਿਆਂ ਤੋਂ ਜਾਣੂ ਕਰਵਾਇਆ ਜਾ ਸਕੇ। ਇਸ ਮੌਕੇ ਸੰਸਥਾ ਦੇ ਸੈਟਰਹੈੱਡ ਤੋਂ ਇਲਾਵਾ ਸਿੱਖਿਆਰਥਣਾਂ ਤੇ ਪਤਵੰਤੇ ਹਾਜ਼ਰ ਸਨ।

ਪਿਛਲੀ ਖ਼ਬਰ ਲੋਕ ਭਲਾਈ ਸੇਵਾ ਸੰਮਤੀ ਦਾ ਮੁੱਖ ਮੰਤਵ ਲੋੜਵੰਦਾਂ ਦੀ ਸੇਵਾ- ਵਿਸ਼ਾਲ ਲੈਹਰੀ ਅਗਲੀ ਖ਼ਬਰ ਮਾਡਰਨ ਕਾਲਜ ਆਫ਼ ਐਜੂਕੇਸ਼ਨ ਭੀਖੀ ਦਾ ਬੀ.ਐੱਡ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।