07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਲੋਕ ਭਲਾਈ ਸੇਵਾ ਸੰਮਤੀ ਦਾ ਮੁੱਖ ਮੰਤਵ ਲੋੜਵੰਦਾਂ ਦੀ ਸੇਵਾ- ਵਿਸ਼ਾਲ ਲੈਹਰੀ

ਅਜੀਤ ਡੈਸਕ 27-07-2026

ਰਾਮਾਂ ਮੰਡੀ, 26 ਜੁਲਾਈ (ਗੁਰਪ੍ਰੀਤ ਸਿੰਘ ਅਰੋੜਾ)- ਰਾਮਾਂ ਮੰਡੀ ਦੀ ਸਾਂਝੀ ਸਮਾਜ ਸੇਵੀ ਸੰਸਥਾ ਲੋਕ ਭਲਾਈ ਸੇਵਾ ਸੰਮਤੀ ਨੂੰ ਸੂਚਨਾ ਮਿਲਣ ’ਤੇ ਪਰਿਵਾਰ ਦੇ ਮੈਂਬਰ ਨੂੰ ਸਾਹ ਲੈਣ ਵਿਚ ਦਿੱਕਤ ਆ ਰਹੀ ਹੈ ਤਾਂ ਸੰਸਥਾ ਵਲੋਂ ਉਸੇ ਸਮੇਂ ਪਰਿਵਾਰ ਦੇ ਮੈਂਬਰ ਦੀ ਆਕਸੀਜਨ ਨੂੰ ਪੂਰਾ ਕਰਨ ਲਈ ਸੰਸਥਾ ਵਲੋਂ ਆਕਸੀਜਨ ਮਸ਼ੀਨ ਲਗਾਈ ਗਈ। ਪਰਿਵਾਰ ਵਲੋਂ ਸੰਸਥਾ ਦੇ ਇਸ ਨੇਕ ਕਾਰਜ ਲਈ ਧੰਨਵਾਦ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਪ੍ਰਧਾਨ ਵਿਸ਼ਾਲ ਲੈਹਰੀ ਨੇ ਕਿਹਾ ਸੰਸਥਾ ਵਲੋਂ ਕੀਤੇ ਜਾਂਦੇ ਲੋਕ ਭਲਾਈ ਦੇ ਕੰਮ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਕੀਤੇ ਜਾਂਦੇ ਹਨ। ਸੰਸਥਾ ਵਲੋਂ ਧੰਨਵਾਦ ਕਰਦੇ ਹਾਂ ਦਾਨੀ ਸੱਜਣਾਂ ਦਾ ਜਿਨ੍ਹਾਂ ਦੇ ਸਹਿਯੋਗ ਨਾਲ ਲੋੜਵੰਦਾਂ ਦੀ ਸਹਾਇਤਾ ਕੀਤੀ ਜਾਂਦੀ ਹੈ। ਇਸ ਮੌਕੇ ਸੰਸਥਾ ਦੇ ਡਾਕਟਰ ਅਮਿਤੋਸ ਵਿਸ਼ਵਾਸ, ਐਡਵੋਕੇਟ ਸਿਮਰ ਰੋਮਾਣਾ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਜ਼ਿਲ੍ਹਾ ਮਲੇਰਕੋਟਲਾ ਦੀ ‘ਤਕਦੀਰ’ ਬਦਲਣ ਦੇ ਸਮਰੱਥ ਹੋਵੇਗਾ ‘ਜੌੜੇਪੁਲ ਮੁੱਖ ਸੜਕ ਦਾ ਮਹਾਂ ਪ੍ਰੋਜੈਕਟ’ ਅਗਲੀ ਖ਼ਬਰ ਜੈ ਦੁਰਗਾ ਕੰਪਿਊਟਰ ਇੰਸਟੀਚਿਊਟ ਵਿਖੇ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।