02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਭਾਕਿਯੂ (ਉਗਰਾਹਾਂ) ਨੇ ਦਿੱਲੀ ਸੰਘਰਸ਼ ਦੀ ਜਿੱਤ ਦੇ ਹੱਕ ’ਚ ਜੇਤੂ ਰੈਲੀ ਕੀਤੀ

ਅਜੀਤ ਡੈਸਕ 28-07-2026

ਮਾਨਸਾ, 27 ਜੁਲਾਈ (ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਜੰਤਰ-ਮੰਤਰ ਦਿੱਲੀ ਵਿਖੇ ਸੰਘਰਸ਼ ਕਰ ਰਹੇ ਵਿਦਿਆਰਥੀਆਂ ਦੀ ਹੋਈ ਜਿੱਤ ਦੇ ਹੱਕ ‘ਚ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਬੱਸ ਅੱਡੇ ਤੱਕ ਜੇਤੂ ਰੈਲੀ ਕੀਤੀ ਗਈ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਜਥੇਬੰਦੀ ਦੇ ਵਰਕਰਾਂ ਨੇ ਵਿਦਿਆਰਥੀਆਂ ਦੇ ਅੰਦੋਲਨ ‘ਚ ਸ਼ਾਮਿਲ ਹੋਣ ਲਈ ਦਿੱਲੀ ਵੱਲ ਕੂਚ ਕਰਨਾ ਸੀ ਪਰ ਵਿਦਿਆਰਥੀਆਂ ਦੇ ਚੱਲਦੇ ਅੰਦੋਲਨ ਅੱਗੇ ਕੇਂਦਰ ਸਰਕਾਰ ਨੂੰ ਝੁਕਣਾ ਪਿਆ। ਉਨ੍ਹਾਂ ਕਿਹਾ ਕਿ ਭਵਿੱਖ ‘ਚ ਵੀ ਵਿਦਿਆਰਥੀਆਂ ਨਾਲ ਕਿਸੇ ਪ੍ਰਕਾਰ ਦਾ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਇੰਦਰਜੀਤ ਸਿੰਘ ਝੱਬਰ, ਜਗਸੀਰ ਸਿੰਘ ਜਵਾਹਰਕੇ, ਕੁਲਦੀਪ ਸਿੰਘ ਚਚੋਹਰ, ਹਰਪਾਲ ਸਿੰਘ ਪਾਲੀ, ਜਰਨੈਲ ਸਿੰਘ ਟਾਹਲੀਆਂ, ਸਾਧੂ ਸਿੰਘ ਅਕਲੀਆ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਲੀਗਲ ਏਡ ਡਿਫੈਂਸ ਕੌਂਸਲ ਨੀਤੀ ਦੇ ਵਿਰੋਧ ’ਚ ਵਕੀਲਾਂ ਵਲੋਂ ਭੁੱਖ ਹੜਤਾਲ ਜਾਰੀ ਅਗਲੀ ਖ਼ਬਰ ਸਫ਼ਾਈ ਕਾਮਿਆਂ ਵਲੋਂ ਹੜਤਾਲ ਦੇ 20ਵੇਂ ਦਿਨ ਪੰਜਾਬ ਸਰਕਾਰ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।