03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਮਗਨਰੇਗਾ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਸੰਬੰਧੀ ਵਿਧਾਇਕ ਬੁੱਧ ਰਾਮ ਨੂੰ ਦਿੱਤਾ ਮੰਗ-ਪੱਤਰ

ਅਜੀਤ ਡੈਸਕ 29-07-2026

ਬੁਢਲਾਡਾ, 28 ਜੁਲਾਈ (ਸਵਰਨ ਸਿੰਘ ਰਾਹੀ)- ਮਗਨਰੇਗਾ ਕਰਮਚਾਰੀ ਯੂਨੀਅਨ ਦਾ ਇੱਕ ਵਫ਼ਦ ਸੂਬਾ ਪ੍ਰਧਾਨ ਗੁਰਸੇਵਕ ਸਿੰਘ ਝੰਡੂਕੇ, ਚੇਅਰਮੈਨ ਅਮਨਦੀਪ ਰਾਮ ਅਤੇ ਆਗੂ ਜਸਪਾਲ ਸਿੰਘ ਜੱਸੀ ਦੀ ਅਗਵਾਈ ਹੇਠ ਹਲਕਾ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੀ ਪੰਚਾਇਤੀ ਇਕਾਈਆਂ ਕਮੇਟੀ ਦੇ ਚੇਅਰਮੈਨ ਬੁੱਧ ਰਾਮ ਨੂੰ ਮਿਲਿਆ। ਇਸ ਦੌਰਾਨ ਮਗਨਰੇਗਾ ਮੁਲਾਜ਼ਮਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ, ਵਿਭਾਗ ’ਚ ਕਰੀਬ 18-18 ਸਾਲਾਂ ਤੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਅਤੇ ਨੌਕਰੀਆਂ ਦੀ ਸੁਰੱਖਿਆ ਨਾਲ ਸਬੰਧਿਤ ਮੁੱਦਿਆਂ ਨੂੰ ਵਿਧਾਇਕ ਦੇ ਧਿਆਨ ’ਚ ਲਿਆਂਦਾ। ਆਗੂਆਂ ਨੇ ਦੱਸਿਆ ਕਿ ਮਗਨਰੇਗਾ ਸਕੀਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ’ਚ ਮੁਲਾਜ਼ਮਾਂ ਦੀ ਅਹਿਮ ਭੂਮਿਕਾ ਹੈ, ਦੇ ਬਾਵਜੂਦ ਉਹ ਹਾਲੇ ਵੀ ਨੌਕਰੀ ਦੀ ਅਸੁਰੱਖਿਆ ਅਤੇ ਹੋਰ ਪ੍ਰਸ਼ਾਸਨਿਕ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਬਿਨਾਂ ਕਿਸੇ ਚਿੰਤਾ ਦੇ ਆਪਣੀਆਂ ਜ਼ਿੰਮੇਵਾਰੀਆਂ ਨਿਭਾ ਸਕਣ। ਵਿਧਾਇਕ ਬੁੱਧ ਰਾਮ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਹ ਮੰਗਾਂ ਤੇ ਮਸਲਿਆਂ ਨੂੰ ਸਬੰਧਿਤ ਵਿਭਾਗ ਦੇ ਮੰਤਰੀ ਅਤੇ ਉੱਚ ਅਧਿਕਾਰੀਆਂ ਦੇ ਧਿਆਨ ’ਚ ਲਿਆਉਣਗੇ। ਇਸ ਮੌਕੇ ਯੂਨੀਅਨ ਆਗੂ ਜਸਪਾਲ ਸਿੰਘ ਗੁਰਨੇ, ਗੁਰਮੀਤ ਸਿੰਘ ਸਰਦੂਲਗੜ੍ਹ, ਬੀਰਬਲ ਸਿੰਘ ਗੁਰਨੇ, ਜੁਗਰਾਜ ਸਿੰਘ ਮਘਾਣੀਆਂ, ਕੁਲਦੀਪ ਸਿੰਘ ਬੋੜਾਵਾਲ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਬਰੇਟਾ ਸ਼ਹਿਰ ਦੇ ਸਾਰੇ ਆਰ.ਓ. ਪਲਾਂਟ ਬੰਦ, ਲੋਕ ਸ਼ੁੱਧ ਪਾਣੀ ਪੀਣ ਨੂੰ ਤਰਸੇ ਅਗਲੀ ਖ਼ਬਰ ਪਾਵਰਕਾਮ ਐਂਡ ਟਰਾਂਸਕੋ ਦੀ ਅਗਵਾਈ ਹੇਠ ਸੀ.ਐੱਚ.ਬੀ. ਕਾਮਿਆਂ ਵਲੋਂ ਰੋਸ ਰੈਲੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।