04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

‘ਨਸ਼ੇ ਨਹੀਂ-ਰੁਜ਼ਗਾਰ’ ਮੁਹਿੰਮ ਦੀ ਸਫਲਤਾ ਲਈ ਕੀਤੀ ਇਕੱਤਰਤਾ

ਅਜੀਤ ਡੈਸਕ 29-07-2026

ਬੁਢਲਾਡਾ, 28 ਜੁਲਾਈ (ਸਵਰਨ ਸਿੰਘ ਰਾਹੀ)- ਇਨਕਲਾਬੀ ਨੌਜਵਾਨ ਸਭਾ, ਸ਼ਹੀਦ ਭਗਤ ਨੌਜਵਾਨ ਸਭਾ, ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਅਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ ਵਲੋਂ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਬਠਿੰਡਾ ਦੇ ਟੀਚਰਜ਼ ਹੋਮ ਵਿਚ ਕੀਤੀ ਜਾ ਰਹੀ ਸਾਂਝੀ ਕਨਵੈੱਨਸ਼ਨ ਦੀਆਂ ਤਿਆਰੀਆਂ ਲਈ ਬੁਢਲਾਡਾ ਵਿਖੇ ਇਨਕਲਾਬੀ ਨੌਜਵਾਨ ਸਭਾ ਵਲੋਂ ਇਕੱਤਰਤਾ ਕੀਤੀ ਗਈ। ਸੂਬਾ ਇੰਚਾਰਜ ਹੈਪੀ ਮਾਨ ਅਤੇ ਜ਼ਿਲ੍ਹਾ ਆਗੂ ਮਲਕੀਤ ਸਿੰਘ ਅਹਿਮਦਪੁਰ ਨੇ ਕਿਹਾ ਲੋਕਾਂ ਦੇ ਟੈਕਸਾਂ ਵਿਚੋਂ ਤਨਖ਼ਾਹਾਂ ਲੈਣ ਵਾਲੇ ਦੇਸ਼ ਦੀ ਉੱਚ ਅਦਾਲਤ ਦੇ ਜੱਜ ਦੇਸ਼ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਪਰਜੀਵੀ ਤੇ ਕਾਕਰੋਚ ਦੱਸ ਰਹੇ ਹਨ। ਸੀ. ਪੀ. ਆਈ. (ਐਮ. ਐਲ.) ਲਿਬਰੇਸ਼ਨ ਦੇ ਕੇਂਦਰੀ ਕਮੇਟੀ ਮੈਂਬਰ ਕਾ. ਰਾਜਵਿੰਦਰ ਸਿੰਘ ਰਾਣਾ ਨੇ ਕਿਹਾ ਕਿ ਜਿਸ ਤਰੀਕੇ ਨਾਲ ਦੇਸ਼ ਦੀ ਕੇਂਦਰੀ ਸਰਕਾਰ ਵਿਦਿਆਰਥੀਆਂ ਤੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ, ਉਸੇ ਤਰ੍ਹਾਂ ਪੰਜਾਬ ਦੇ ਮੁੱਖ ਮੰਤਰੀ ਦਾ ਹਰਾ ਪੈੱਨ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਦੇ ਹੱਕ ‘ਚ ਚੱਲਣ ਦੀ ਬਜਾਏ ਉਨ੍ਹਾਂ ‘ਤੇ ਜੁਲਮ ਕਰਨ ਲਈ ਚੱਲ ਰਿਹਾ ਹੈ। ਇਸ ਮੌਕੇ ਯਾਦਵਿੰਦਰ ਲਾਡੀ ਬੁਢਲਾਡਾ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵਲੋਂ ਜੋਗਾ ਥਾਣੇ ਦਾ ਘਿਰਾਓ ਅਗਲੀ ਖ਼ਬਰ ਭਾਰਤ ਕਾਲਜ ਆਫ਼ ਐਜੂਕੇਸ਼ਨ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।