04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਡੀ.ਸੀ. ਵਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮੀਖਿਆ ਮੀਟਿੰਗ

ਅਜੀਤ ਡੈਸਕ 29-07-2026

ਮਾਨਸਾ, 28 ਜੁਲਾਈ (ਸੱਭਿ.ਪ੍ਰਤੀ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਸ਼ੋਅ ਸੰਬੰਧੀ ਡਿਪਟੀ ਕਮਿਸ਼ਨਰ ਨਵਜੋਤ ਕੌਰ ਵਲੋਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਪਿੰਡਾਂ ’ਚ ‘ਦਸਤਾਵੇਜ਼ੀ ਵੈਨ ਸ਼ੋਅ’ ਪੜਾਅਵਾਰ ਢੰਗ ਨਾਲ ਕਰਵਾਏ ਜਾ ਰਹੇ ਹਨ, ਜਿਸ ਤਹਿਤ ਜ਼ਿਲ੍ਹੇ ਦੇ ਹਰੇਕ ਪਿੰਡ ਨੂੰ ਕਵਰ ਕੀਤਾ ਜਾਵੇਗਾ। ਉਨ੍ਹਾਂ ਉਪ ਮੰਡਲ ਮੈਜਿਸਟਰੇਟਾਂ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਬਲਾਕਾਂ ਦੇ ਬੀ.ਡੀ.ਪੀ.ਓਜ਼, ਪੰਚਾਇਤ ਸਕੱਤਰਾਂ ਅਤੇ ਗ੍ਰਾਮ ਪੰਚਾਇਤਾਂ ਨਾਲ ਤਾਲਮੇਲ ਬਣਾ ਕੇ ਪਿੰਡਾਂ ਦੀਆਂ ਮੁੱਖ ਤੇ ਢੁਕਵੀਆਂ ਥਾਵਾਂ ’ਤੇ ਇਹ ਸ਼ੋਅ ਕਰਵਾਉਣੇ ਯਕੀਨੀ ਬਣਾਉਣ ਤਾਂ ਜੋ ਗੁਰੂ ਜੀ ਦੇ ਮਨੁੱਖਤਾ ਦੀ ਭਲਾਈ ਦੇ ਸੰਦੇਸ਼ ਨੂੰ ਹਰ ਘਰ ਤੱਕ ਪਹੁੰਚਾਇਆ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ, ਐੱਸ.ਡੀ.ਐੱਮ. ਮਾਨਸਾ ਬਲਜੀਤ ਕੌਰ, ਐਸ.ਡੀ.ਐਮ. ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਐੱਸ.ਡੀ.ਐੱਮ. ਬੁਢਲਾਡਾ ਗੁਰਮੀਤ ਕੁਮਾਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਕਵਿਤਾ ਗਰਗ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਭਾਜਪਾ ਆਗੂਆਂ ਵਲੋਂ ਸਫ਼ਾਈ ਸੇਵਕਾਂ ਦੀ ਹੜਤਾਲ ਦਾ ਸਮਰਥਨ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵਲੋਂ ਜੋਗਾ ਥਾਣੇ ਦਾ ਘਿਰਾਓ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।