04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਆਪ’ ਦੇ ਸਾਬਕਾ ਸੈਨਿਕ ਵਿੰਗ ਦੇ ਕੋਆਰਡੀਨੇਟਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ’ਚ ਸ਼ਾਮਿਲ

ਅਜੀਤ ਡੈਸਕ 29-07-2026

 ‘ਸਰਦੂਲਗੜ੍ਹ, 28 ਜੁਲਾਈ (ਜੀ.ਐਮ. ਅਰੋੜਾ)- ਆਮ ਆਦਮੀ ਪਾਰਟੀ ਹਲਕਾ ਸਰਦੂਲਗੜ੍ਹ ਦੇ ਸਾਬਕਾ-ਸੈਨਿਕ ਵਿੰਗ ਕੋਆਰਡੀਨੇਟਰ ਮਹਿੰਦਰ ਸਿੰਘ ਫ਼ੌਜੀ ਜਟਾਣਾ ਪਾਰਟੀ ਤੋਂ ਅਸਤੀਫ਼ਾ ਦੇ ਕੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦਾ ਸਵਾਗਤ ਕਰਦਿਆਂ ਅਰਬਾਂ-ਖਰਬਾਂ ਦਲ ਪੰਥ ਦੇ ਮੁਖੀ ਬਾਬਾ ਰਾਜਾ ਰਾਜ ਸਿੰਘ ਜੀ, ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਸਰਦੂਲਗੜ੍ਹ ਇੰਚਾਰਜ ਐਡਵੋਕੇਟ ਇਮਾਨ ਸਿੰਘ ਖਾਰਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ ਵਾਅਦਿਆਂ ’ਤੇ ਖਰੀ ਨਹੀਂ ਉੱਤਰੀ, ਜਿਸ ਕਰ ਕੇ ਆਪ ਵਰਕਰ ਵੀ ਪਾਰਟੀ ਨੂੰ ਅਲਵਿਦਾ ਕਹਿ ਰਹੇ ਹਨ। ਇਸ ਮੌਕੇ ਜ਼ੋਨ ਇੰਚਾਰਜ ਐਡਵੋਕੇਟ ਗਗਨਦੀਪ ਸਿੰਘ ਗੋਰਾਇਆ, ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਸਿੱਧੂ, ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਜਵਾਹਰਕੇ, ਹਾਕਮ ਸਿੰਘ ਬਾਜਵਾ, ਜਥੇਦਾਰ ਨੈਬ ਸਿੰਘ ਰਾਏਪੁਰ, ਜਥੇਦਾਰ ਅਮਰੀਕ ਸਿੰਘ ਰਾਏਪੁਰ, ਐਡਵੋਕੇਟ ਕਬੀਰ ਸਿੰਘ ਬੁਢਲਾਡਾ, ਜਸਵਿੰਦਰ ਸਿੰਘ ਫ਼ੌਜੀ, ਰਮਨ ਸਿੰਘ ਜਟਾਣਾ, ਮੱਖਣ ਸਿੰਘ ਭੂੰਦੜ, ਬਿੱਟੂ ਫੱਤਾ ਮਾਲੋਕਾ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਨਗਰ ਨਿਗਮ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਪੰਜਵੇਂ ਦਿਨ ਵੀ ਜਾਰੀ ਅਗਲੀ ਖ਼ਬਰ ਭਾਜਪਾ ਆਗੂਆਂ ਵਲੋਂ ਸਫ਼ਾਈ ਸੇਵਕਾਂ ਦੀ ਹੜਤਾਲ ਦਾ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।