06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਕਲੇਅ ਇੰਡੀਆ ਸਕੂਲ ’ਚ ਲਗਾਇਆ ਦੰਦਾਂ ਦਾ ਜਾਂਚ ਕੈਂਪ

ਅਜੀਤ ਡੈਸਕ 29-07-2026

ਸੰਗਤ ਮੰਡੀ, 28 ਜੁਲਾਈ (ਸੁਖਤੇਜ ਧਾਲੀਵਾਲ)- ਕਲੇਅ ਇੰਡੀਆ ਇੰਟਰਨੈਸ਼ਨਲ ਸਕੂਲ, ਸੰਗਤ ਕੈਂਚੀਆਂ ਵਿਖੇ ਵਿਦਿਆਰਥੀਆਂ ਦੇ ਦੰਦਾਂ ਦੀ ਜਾਂਚ ਬਾਰੇ ਕੈਂਪ ਲਗਵਾਇਆ ਗਿਆ। ਇਸ ਕੈਂਪ ਵਿਚ ਆਦੇਸ਼ ਇੰਸਟੀਚਿਊਟ ਆਫ਼ ਡੈਂਟਲ ਸਾਇੰਸ ਐਂਡ ਰਿਸਰਚ ਤੋਂ ਦੰਦਾਂ ਦੇ ਮਾਹਿਰ ਡਾਕਟਰ ਮਲਿਕਾ ਮੰਗਲ ਦੀ ਅਗਵਾਈ ਵਿਚ ਪੁੱਜੀ ਟੀਮ ਵਲੋਂ ਵਿਦਿਆਰਥੀਆਂ ਦੇ ਦੰਦਾਂ ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਵੈਲਨੈਸ ਕਾਉਂਸਲਰ ਡਾ. ਆਬਿਦਾ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਮਾਨਸਿਕ ਸਿਹਤ ਨਾਲ ਸੰਬੰਧਿਤ ਕਾਉਂਸਲਿੰਗ ਪ੍ਰਦਾਨ ਕੀਤੀ ਕਿ ਕਿਵੇਂ ਗੁੱਸਾ, ਚਿੜਚਿੜਾਪਣ ਅਤੇ ਤਣਾਅ ਨੂੰ ਸੁਲਝਾਇਆ ਜਾ ਸਕਦਾ ਹੈ।ਇਸ ਮੌਕੇ ਡਾਕਟਰਾਂ ਦੀ ਟੀਮ ਨੇ ਵਿਦਿਆਰਥੀਆਂ ਦੇ ਦੰਦਾਂ ਦੀ ਜਾਂਚ ਕੀਤੀ ਅਤੇ ਦੰਦਾਂ ਦੀਆਂ ਵੱਖ-ਵੱਖ ਬਿਮਾਰੀਆਂ ਅਤੇ ਉਨ੍ਹਾਂ ਤੋਂ ਬਚਣ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਵਲੋਂ ਦੰਦਾਂ ਦੇ ਮਾਡਲ ਦੀ ਵਰਤੋਂ ਕਰਦੇ ਹੋਏ ਵਿਦਿਆਰਥੀਆਂ ਨੂੰ ਦੰਦਾਂ ਦੀ ਸਫ਼ਾਈ ਕਰਨ ਦੇ ਵੱਖ-ਵੱਖ ਢੰਗਾਂ ਬਾਰੇ ਵਿਸਥਾਰ ਨਾਲ ਦੱਸਿਆ। ਉਨ੍ਹਾਂ ਦੱਸਿਆ ਕਿ ਦੰਦਾਂ ਦੀ ਨਿਯਮਤ ਜਾਂਚ ਸ਼ੁਰੂਆਤੀ ਪੜਾਅ ‘ਤੇ ਦੰਦਾਂ ਦੇ ਸਹੀ ਮੁਲਾਂਕਣ ਵਿਚ ਮਦਦ ਕਰਦੀ ਹੈ। ਪ੍ਰਿੰਸੀਪਲ ਸਰਬਜੀਤ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਵਿਚ ਦੰਦਾਂ ਦਾ ਮਾਹਿਰ ਡਾ. ਵਿਕਾਸ ਸਬੰਧੀ ਰੁਕਾਵਟਾਂ ਨੂੰ ਦੇਖ ਸਕਦਾ ਹੈ ਅਤੇ ਸਹੀ ਸਮੇਂ ‘ਤੇ ਉਚਿੱਤ ਇਲਾਜ ਦੀ ਸਿਫ਼ਾਰਸ਼ ਕਰ ਸਕਦਾ ਹੈ। ਇਸ ਤਰ੍ਹਾਂ ਦੇ ਕੈਂਪ ਰਾਹੀ ਦੰਦਾਂ ਦੀ ਜਾਂਚ ਦੇ ਨਾਲ-ਨਾਲ ਵਿਦਿਆਰਥੀ ਸਹੀ ਬੁਰਸ਼ ਕਰਨ ਦੀ ਤਕਨੀਕ ਅਤੇ ਚੰਗੀ ਮੌਖਿਕ ਸਫ਼ਾਈ ਨੂੰ ਬਣਾਈ ਰੱਖਣ ਦੀ ਮਹੱਤਤਾ ਨੂੰ ਸਿੱਖਦੇ ਹਨ। ਸਕੂਲ ਦੀ ਡਾਇਰੈਕਟਰ ਵਰਿੰਦਰ ਕੌਰ ਨੇ ਆਏ ਹੋਏ ਡਾਕਟਰੀ ਅਮਲੇ ਦਾ ਧੰਨਵਾਦ ਕਰਦਿਆਂ ਸਭ ਨੂੰ ਧੰਨਵਾਦ ਪੱਤਰ ਪ੍ਰਦਾਨ ਕੀਤੇ। ਇਸ ਮੌਕੇ ਡਾਕਟਰਾਂ ਦੀ ਟੀਮ ਅਤੇ ਸਕੂਲ ਪ੍ਰਸ਼ਾਸਨ ਨੇ ਭਵਿੱਖ ਵਿਚ ਵੀ ਅਜਿਹੇ ਕੈਂਪ ਸਮੇਂ-ਸਮੇਂ ਸਿਰ ਆਯੋਜਿਤ ਕਰਨ ਬਾਰੇ ਸਹਿਮਤੀ ਪ੍ਰਗਟਾਈ। ਸਕੂਲ ਦੁਆਰਾ ਆਯੋਜਿਤ ਕੀਤਾ ਗਿਆ ਇਹ ਕੈਂਪ ਵਿਦਿਆਰਥੀਆਂ ਨੂੰ ਜਾਣਕਾਰੀ ਪ੍ਰਾਪਤ ਕਰਨ ਲਈ ਚੰਗਾ ਉਪਰਾਲਾ ਸਾਬਤ ਹੋਇਆ।

ਪਿਛਲੀ ਖ਼ਬਰ ਗੁਰਸੇਵਕ ਸਿੰਘ ਝੁਨੀਰ ਨੇ ਸਹਿਕਾਰੀ ਬੈਂਕ ਪੰਜਾਬ ਦੇ ਉਪ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ’ਚ ਪੇਪਰ ਲੀਕ ਦੇ ਦੋਸ਼, ਸਿਹਤ ਮੰਤਰੀ ਦੇ ਅਸਤੀਫ਼ੇ ਦੀ ਮੰਗ-ਡਾ. ਹਰਜੋਤ ਕਮਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।