08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸੇਂਟ ਜ਼ੇਵੀਅਰਜ਼ ਸਕੂਲ ਬੁਢਲਾਡਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 30-07-2026
ਬੁਢਲਾਡਾ, 29 ਜੁਲਾਈ (ਸਵਰਨ ਸਿੰਘ ਰਾਹੀ)- ਸਥਾਨਕ ਸੇਂਟ ਜੇਵੀਅਰਜ਼ ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਪੂਰੇ ਉਤਸ਼ਾਹ ਅਤੇ ਰਵਾਇਤੀ ਢੰਗ ਨਾਲ ਮਨਾਇਆ ਗਿਆ। ਵਿਦਿਆਰਥਣਾਂ ਨੇ ਪੰਜਾਬੀ ਸਭਿਆਚਾਰ ਨੂੰ ਦਰਸਾਉਂਦਿਆਂ ਸੁੰਦਰ ਪੁਸ਼ਾਕਾਂ ਪਹਿਨ ਕੇ ਸਮਾਗਮ ਦੀ ਰੌਣਕ ਵਧਾਈ ਅਤੇ ਗਿੱਧਾ, ਲੋਕ-ਗੀਤ, ਬੋਲੀਆਂ, ਨਾਚ ਤੇ ਹੋਰ ਸਭਿਆਚਾਰਕ ਪੇਸ਼ਕਾਰੀਆਂ ਰਾਹੀਂ ਪੰਜਾਬੀ ਵਿਰਸੇ ਨੂੰ ਪੇਸ਼ ਕੀਤਾ। ਤੀਆਂ ਦੇ ਪੀਂਘ, ਮਹਿੰਦੀ ਅਤੇ ਰਵਾਇਤੀ ਸਜਾਵਟਾਂ ਨੇ ਸਮਾਗਮ ਨੂੰ ਹੋਰ ਵੀ ਖ਼ਾਸ ਅਤੇ ਯਾਦਗਾਰ ਬਣਾਇਆ। ਅਧਿਆਪਕ ਇਕਬਾਲ ਸਿੰਘ ਨੇ ਵਿਦਿਆਰਥੀਆਂ ਨੂੰ ਤੀਆਂ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਅਜਿਹੇ ਸਭਿਆਚਾਰਕ ਪ੍ਰੋਗਰਾਮ ਵਿਰਾਸਤ ਨਾਲ ਜੁੜੇ ਰਹਿਣ ਅਤੇ ਨਵੀਂ ਪੀੜ੍ਹੀ ’ਚ ਆਪਣੇ ਸਭਿਆਚਾਰ ਪ੍ਰਤੀ ਮਾਣ ਦੀ ਭਾਵਨਾ ਪੈਦਾ ਕਰਨ ’ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਸਕੂਲ ਪ੍ਰਬੰਧਕ ਕਮੇਟੀ ਚੇਅਰਮੈਨ, ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੇ ਵਿਦਿਆਰਥਣਾਂ ਨੂੰ ਤੀਆਂ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ।
ਪਿਛਲੀ ਖ਼ਬਰ ਬੀਰੇਵਾਲਾ ਜੱਟਾਂ ਗੁਰੂ ਘਰ ਦੇ ਸਾਬਕਾ ਗ੍ਰੰਥੀ ਵਲੋਂ ਖ਼ੁਦਕੁਸ਼ੀ ਅਗਲੀ ਖ਼ਬਰ ਸਿਵਲ ਸਰਜਨ ਵਲੋਂ ਗਰਭਵਤੀ ਔਰਤਾਂ ਦੀ ਮੌਤ ਦਰ ਘਟਾਉਣ ਲਈ ਰੀਵਿਊ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।