02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ ‘ਆਪ’ ਸਰਕਾਰ ਨੇ ਦਿੱਤੀਆਂ-ਸੁਖਵੰਤ ਸਿੰਘ ਕਾਲਾ

ਅਜੀਤ ਡੈਸਕ 01-08-2026

ਰਾਮਾਂ ਮੰਡੀ, 31 ਜੁਲਾਈ (ਤਰਸੇਮ ਸਿੰਗਲਾ)-ਆਮ ਆਦਮੀ ਪਾਰਟੀ ਦੇ ਸਥਾਨਕ ਆਗੂ ਅਤੇ ਕੌਂਸਲਰ ਸੁਖਵੰਤ ਸਿੰਘ ਕਾਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਸਭ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਵੱਡੀ ਮਾਣ ਵਾਲੀ ਗੱਲ ਇਹ ਹੈ ਕਿ ਇਹ ਨਿਯੁਕਤੀਆਂ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤ ਦੇ, ਪੂਰੀ ਤਰ੍ਹਾਂ ਯੋਗਤਾ ਅਤੇ ਪਾਰਦਰਸ਼ੀ ਭਰਤੀ ਪ੍ਰਕਿਰਿਆ ਰਾਹੀਂ ਕੀਤੀਆਂ ਗਈਆਂ ਹਨ। ਸੁਖਵੰਤ ਸਿੰਘ ਕਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਨਾਲ-ਨਾਲ ਸਿੱਖਿਆ, ਸਿਹਤ ਅਤੇ ਲੋਕ ਭਲਾਈ ਲਈ ਵੀ ਲਗਾਤਾਰ ਕੰਮ ਕਰ ਰਹੀ ਹੈ। ਸਰਕਾਰੀ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਦਕਿ ਘਰ-ਘਰ ਬਿਜਲੀ ਸਬਸਿਡੀ, ਮਹਿਲਾਵਾਂ ਦੀ ਸੁਰੱਖਿਆ, ਕਿਸਾਨਾਂ ਨੂੰ ਮੋਟਰਾਂ ਲਈ ਰਾਤਾਂ ਦੀ ਬਜਾਏ ਦਿਨ ਵੇਲੇ ਬਿਜਲੀ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਸਖ਼ਤ ਕਾਰਵਾਈ ਵਰਗੇ ਕਦਮ ਲੋਕਾਂ ਦੇ ਹਿੱਤ ਵਿੱਚ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਸੂਬੇ ਨੂੰ ਤਰੱਕੀ ਦੀ ਰਾਹ ’ਤੇ ਅੱਗੇ ਲਿਜਾਣਾ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਲੋਕ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ 2027 ’ਚ ਵੀ ਆਪਣਾ ਸਮਰਥਨ ਦੇਣਗੇ।
ਪਿਛਲੀ ਖ਼ਬਰ ਹਰਿਆਲੀ ਟੀਮ ਭੁੱਚੋ ਮੰਡੀ ਵਲੋਂ ਛਾਂਦਾਰ ਬੂਟੇ ਲਾਉਣ ਦਾ ਕੰਮ ਜਾਰੀ ਅਗਲੀ ਖ਼ਬਰ ‘ਸਫ਼ਾਈ ਅਪਣਾਓ, ਬਿਮਾਰੀ ਭਜਾਓ’ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।