12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਰਣਜੀਤ ਸਿੰਘ ਖੁਰਾਣਾ ਅਕਾਲੀ ਦਲ ਦੀ ਉਦਯੋਗ ਤੇ ਵਪਾਰ ਕਮੇਟੀ ਦੇ ਮੈਂਬਰ ਬਣੇ <br/>

ਅਜੀਤ ਡੈਸਕ 25-01-2026
ਫਗਵਾੜਾ, 24 ਜਨਵਰੀ (ਅਸ਼ੋਕ ਕੁਮਾਰ ਵਾਲੀਆ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਉਦਯੋਗ ਅਤੇ ਵਪਾਰ ਵਿੰਗ ਦੇ ਪ੍ਰਧਾਨ ਤੇ ਪਾਰਟੀ ਦੇ ਖ਼ਜ਼ਾਨਚੀ ਐਨ.ਕੇ. ਸ਼ਰਮਾ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਉਦਯੋਗ ਤੇ ਵਪਾਰ ਵਿੰਗ ਦੀ ਕੋਰ ਕਮੇਟੀ ਵਿਚ ਫਗਵਾੜਾ ਹਲਕੇ ਦੇ ਸ਼ੋ੍ਰਮਣੀ ਅਕਾਲੀ ਦਲ ਦੇ ਸ਼ਹਿਰੀ ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ ਉਦਯੋਗ ਤੇ ਵਪਾਰ ਵਿੰਗ ਦੀ ਕੌਰ ਕਮੇਟੀ ਦਾ ਮੈਂਬਰ ਬਣਾਇਆ ਗਿਆ | ਰਣਜੀਤ ਸਿੰਘ ਖੁਰਾਣਾ ਨੇ ਦੱਸਿਆ ਨਵ-ਗਠਿਤ ਕੀਤੀ ਜਾ ਰਹੀ ਇਸ ਵਿੰਗ ਦੀ ਕੋਰ ਕਮੇਟੀ ਵਿਚ ਉਦਯੋਗ ਤੇ ਵਪਾਰ ਵਿੰਗ ਨਾਲ ਸਬੰਧਿਤ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ ਜਿਨ੍ਹਾਂ ਵਿਚ ਐਡਵੋਕੇਟ ਹਰੀਸ਼ ਰਾਏ ਢਾਂਡਾ ਸਾਬਕਾ ਵਿਧਾਇਕ, ਅਮਿਤ ਕਪੂਰ ਅੰਮਿ੍ਤਸਰ, ਕਮਲ ਚੇਤਲੀ ਲੁਧਿਆਣਾ, ਆਰ.ਡੀ. ਸ਼ਰਮਾ ਲੁਧਿਆਣਾ, ਰਜਿੰਦਰ ਸਿੰਘ ਮਰਵਾਹਾ ਅੰਮਿ੍ਤਸਰ, ਪ੍ਰੇਮ ਕੁਮਾਰ ਅਰੋੜਾ ਮਾਨਸਾ, ਰਣਜੀਤ ਸਿੰਘ ਖੁਰਾਣਾ ਫਗਵਾੜਾ, ਗੁਰਮੀਤ ਸਿੰਘ ਕੁਲਾਰ ਲੁਧਿਆਣਾ, ਸੰਜੀਵ ਸ਼ੌਰੀ ਬਰਨਾਲਾ, ਸੰਜੀਵ ਤਲਵਾੜ ਹੁਸ਼ਿਆਰਪੁਰ, ਪਰਮਜੀਤ ਸਿੰਘ ਮੱਕੜ ਰੋਪੜ, ਹਰਜੀਤ ਸਿੰਘ ਸੀ.ਏ. ਮੋਹਾਲੀ, ਐਡਵੋਕੇਟ ਪਰਮਵੀਰ ਸਿੰਘ ਸੰਨੀ ਅਤੇ ਪ੍ਰੇਮ ਵਲੈਚਾ ਜਲਾਲਾਬਾਦ ਦੇ ਨਾਮ ਸ਼ਾਮਲ ਹਨ | ਇਸ ਨਿਯੁਕਤੀ 'ਤੇ ਰਣਜੀਤ ਸਿੰਘ ਖੁਰਾਣਾ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਖ਼ਜ਼ਾਨਚੀ ਐਨ. ਕੇ. ਸ਼ਰਮਾ ਤੇ ਪਾਰਟੀ ਦੇ ਮੱੁਖ ਬੁਲਾਰੇ ਦਲਜੀਤ ਸਿੰਘ ਚੀਮਾ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਉਦਯੋਗ ਅਤੇ ਵਪਾਰ ਵਿੰਗ ਦੀ ਕੋਰ ਕਮੇਟੀ ਦਾ ਮੈਂਬਰ ਬਣਾ ਕੇ ਵੱਡਾ ਮਾਣ ਦਿੱਤਾ ਹੈ |

ਪਿਛਲੀ ਖ਼ਬਰ ਅੰਮਿ੍ਤਪੁਰ ਰਾਜੇਵਾਲ ਸਰਕਾਰੀ ਹਾਈ ਸਕੂਲ ਦੀ ਮੁੱਖ ਅਧਿਆਪਕਾ ਖ਼ਿਲਾਫ਼ ਪਿੰਡ ਵਾਸੀਆਂ ਵੱਲੋਂ ਧਰਨਾ <br/> ਅਗਲੀ ਖ਼ਬਰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 9 ਲੱਖ ਤੋਂ ਵੱਧ ਦੀ ਠੱਗੀ ਮਾਰਨ ਵਾਲੇ ਟਰੈਵਲ ਏਜੰਟਾਂ ਖ਼ਿਲਾਫ਼ ਕੇਸ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।