12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਮਾਨ ਸਰਕਾਰ ਨੇ 10 ਲੱਖ ਦੀ ਮੁਫ਼ਤ ਸਿਹਤ ਬੀਮਾ ਯੋਜਨਾ ਸ਼ੁਰੂ ਕਰਕੇ ਪੰਜਾਬੀਆਂ ਨੂੰ ਤੋਹਫ਼ਾ ਦਿੱਤਾ- ਚੇਅਰਮੈਨ ਲੁਬਾਣਾ <br/>

ਅਜੀਤ ਡੈਸਕ 25-01-2026
ਭੁਲੱਥ, 24 ਜਨਵਰੀ (ਮੇਹਰ ਚੰਦ ਸਿੱਧੂ)- ਪੰਜਾਬ ਸਰਕਾਰ ਦੀ ਮੁਫ਼ਤ ਡਾਕਟਰੀ ਇਲਾਜ ਯੋਜਨਾ ਜੋ ਪ੍ਰਤੀ ਪਰਿਵਾਰ 10 ਲੱਖ ਰੁਪਏ ਤੱਕ ਦੀ ਸਹਾਇਤਾ ਪ੍ਰਦਾਨ ਕਰਦੀ ਹੈ | ਪੰਜਾਬ ਦੇ ਲੋਕਾਂ ਲਈ ਇੱਕ ਵੱਡੀ ਰਾਹਤ ਤੇ ਵਰਦਾਨ ਸਾਬਤ ਹੋਵੇਗੀ | ਇਸ ਯੋਜਨਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ ਨੇ ਕਿਹਾ ਕਿ ਪੰਜਾਬ ਦਾ ਹਰ ਨਿਵਾਸੀ ਇਸ ਯੋਜਨਾ ਦਾ ਲਾਭ ਲੈ ਸਕੇਗਾ ਬਸ਼ਰਤੇ ਉਨ੍ਹਾਂ ਦਾ ਆਧਾਰ ਕਾਰਡ ਤੇ ਵੋਟਰ ਆਈ.ਡੀ. ਲਿੰਕ ਹੋਵੇ | ਲੁਬਾਣਾ ਨੇ ਕਿਹਾ ਕਿ ਇਹ ਦੇਸ਼ ਵਿਚ ਆਪਣੀ ਕਿਸਮ ਦੀ ਪਹਿਲੀ ਸਰਕਾਰੀ ਯੋਜਨਾ ਹੈ ਜੋ ਕਿ ਪੂਰੇ ਸੂਬੇ ਦੀ ਆਬਾਦੀ ਨੂੰ ਕਵਰ ਕਰਦੀ ਹੈ | ਚੇਅਰਮੈਨ ਲੁਬਾਣਾ ਨੇ ਦੱਸਿਆ ਕਿ ਹੁਣ 6.5 ਮਿਲੀਅਨ ਪਰਿਵਾਰ ਤੇ ਪੰਜਾਬ ਦੇ ਲਗਭਗ 30 ਮਿਲੀਅਨ ਲੋਕ ਬਿਨਾਂ ਕਿਸੇ ਸ਼ਰਤ, ਭੇਦਭਾਵ ਜਾਂ ਪਾਬੰਦੀਆਂ ਦੇ 10 ਲੱਖ ਰੁਪਏ ਤੱਕ ਦਾ ਪੂਰੀ ਤਰ੍ਹਾਂ ਮੁਫ਼ਤ, ਨਕਦ ਰਹਿਤ, ਵਿਸ਼ਵ ਪੱਧਰੀ ਇਲਾਜ ਪ੍ਰਾਪਤ ਕਰਨਗੇ | ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਦੇ 15 ਦਿਨਾਂ ਦੇ ਅੰਦਰ ਮੁਫ਼ਤ ਸਿਹਤ ਬੀਮਾ ਕਾਰਡ ਉਨ੍ਹਾਂ ਦੇ ਘਰਾਂ ਤੱਕ ਪਹੁੰਚਾ ਦਿੱਤਾ ਜਾਵੇਗਾ |

ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ 'ਚ ਕਰਵਾਈ ਵਰਮੀ ਕੰਪੋਸਟਿੰਗ ਸੰਬੰਧੀ ਦੋ ਰੋਜ਼ਾ ਵਰਕਸ਼ਾਪ <br/> ਅਗਲੀ ਖ਼ਬਰ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।