12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ 'ਚ ਕਰਵਾਈ ਵਰਮੀ ਕੰਪੋਸਟਿੰਗ ਸੰਬੰਧੀ ਦੋ ਰੋਜ਼ਾ ਵਰਕਸ਼ਾਪ <br/>

ਵਰਕਸ਼ਾਪ ਵਿਚ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਤਿਆਰ ਕੀਤੇ ਗਏ ਕਚਰੇ ਦੇ ਪ੍ਰਬੰਧਨ ਤੇ ਵਾਤਾਵਰਨ ਸਬੰਧੀ ਬਰੋਸ਼ਰ ਜਾਰੀ ਕਰਦੇ ਹੋਏ ਡਾ. ਆਦਰਸ਼ਪਾਲ ਵਿੱਗ, ਡਾ. ਦਲਜੀਤ ਸਿੰਘ ਖਹਿਰਾ, ਡਾ. ਪ੍ਰਭਜੋਤ ਕੌਰ, ਸੰਦੀਪ ਕੌਰ ਤੇ ਕਾਲਜ ਦੇ ਹੋਰ ਸਟਾਫ਼ ਮੈਂਬਰ | ਅਜੀਤ ਤਸਵੀਰ <br/> 25-01-2026
ਕਪੂਰਥਲਾ, 24 ਜਨਵਰੀ (ਅਮਰਜੀਤ ਕੋਮਲ)- ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਵਿਚ ਰੂਸਾ-2.0 ਸੈਂਟਰ ਫ਼ਾਰ ਐਗਰੀਕਲਚਰ ਰਿਸਰਚ ਐਂਡ ਇਨੋਵੇਸ਼ਨ (ਸੀ.ਏ.ਆਰ.ਆਈ.) ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਸਹਿਯੋਗ ਨਾਲ ਵਰਮੀ ਕੰਪੋਸਟਿੰਗ ਵਿਸ਼ੇ 'ਤੇ ਦੋ ਰੋਜ਼ਾ ਵਰਕਸ਼ਾਪ ਕਰਵਾਈ ਗਈ | ਵਰਕਸ਼ਾਪ ਦੇ ਪਹਿਲੇ ਦਿਨ ਪ੍ਰੋ. ਡਾ. ਆਦਰਸ਼ਪਾਲ ਵਿੱਗ ਡਿਪਾਰਟਮੈਂਟ ਆਫ ਬੋਟੈਨਿਕਲ ਐਂਡ ਐਨਵਾਇਰਨਮੈਂਟ ਸਾਇੰਸਜ਼ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੇ ਸਾਬਕਾ ਚੇਅਰਮੈਨ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਵਰਮੀ ਕੰਪੋਸਟਿੰਗ ਦੀ ਪ੍ਰਕਿਰਿਆ, ਕਚਰੇ ਦੀ ਸੰਭਾਲ, ਵਰਮੀ ਕੰਪੋਸਟ ਦੇ ਖੇਤੀਬਾੜੀ ਤੇ ਵਾਤਾਵਰਨ ਲਾਭਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਵਿਦਿਆਰਥੀਆਂ ਨੂੰ ਵਰਮੀ ਕੰਪੋਸਟਿੰਗ ਲਈ ਪਿੱਟ ਤਿਆਰ ਕਰਕੇ ਪੂਰੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ | ਵਰਕਸ਼ਾਪ ਦੇ ਦੂਜੇ ਦਿਨ ਰਿਸੋਰਸ ਪਰਸਨ ਵਜੋਂ ਸ਼ਾਮਲ ਹੋਏ ਡਾ. ਜਸਪਾਲ ਸਿੰਘ ਧੰਜੂ ਖੇਤੀਬਾੜੀ ਵਿਸਥਾਰ ਅਫ਼ਸਰ ਸੁਲਤਾਨਪੁਰ ਲੋਧੀ ਨੇ ਵਰਮੀ ਕਲਚਰ ਤੇ ਟਿਕਾਊ ਖੇਤੀ ਵਿਚ ਇਸ ਦੀ ਭੂਮਿਕਾ, ਖੇਤੀਬਾੜੀ ਕਚਰਾ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵਧਾਉਣ ਤੇ ਵਾਤਾਵਰਨ ਸੁਰੱਖਿਆ 'ਤੇ ਜ਼ੋਰ ਦਿੱਤਾ | ਡਾ. ਧੰਜੂ ਨੇ ਵਿਦਿਆਰਥੀਆਂ ਵਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਬਹੁਤ ਹੀ ਸੰਤੋਸ਼ਜਨਕ ਢੰਗ ਨਾਲ ਦਿੱਤੇ | ਕਾਲਜ ਪਿੰ੍ਰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਵਿਦਿਆਰਥੀਆਂ ਨੂੰ ਵਾਤਾਵਰਨ ਮਿੱਤਰ ਸੋਚ ਨਾਲ ਜੋੜਣ 'ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ | ਉਨ੍ਹਾਂ ਕਿਹਾ ਕਿ ਵਰਮੀ ਕੰਪੋਸਟਿੰਗ ਰਾਹੀਂ ਸਥਿਰ ਖੇਤੀ ਨੂੰ ਉਤਸ਼ਾਹ ਮਿਲਦਾ ਹੈ | ਉਨ੍ਹਾਂ ਕਿਹਾ ਕਿ ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਵਿਦਿਆਰਥਣਾਂ ਵਿਚ ਕਚਰਾ ਪ੍ਰਬੰਧਨ, ਜੈਵਿਕ ਖੇਤੀ ਤੇ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਲਈ ਜਾਗਰੂਕਤਾ ਪੈਦਾ ਕਰਨਾ ਸੀ | ਵਰਕਸ਼ਾਪ ਨੂੰ ਸਫ਼ਲ ਬਣਾਉਣ 'ਚ ਕੋਆਰਡੀਨੇਟਰ ਪ੍ਰੋ. ਪ੍ਰਭਜੋਤ ਕੌਰ ਨੇ ਵਿਸ਼ੇਸ਼ ਯੋਗਦਾਨ ਪਾਇਆ | ਵਰਕਸ਼ਾਪ ਦੀ ਸਮਾਪਤੀ 'ਤੇ ਭਾਗ ਲੈਣ ਵਾਲੀਆਂ ਸਾਰੀਆਂ ਵਿਦਿਆਰਥਣਾਂ ਨੂੰ ਸਰਟੀਫਿਕੇਟ ਤਕਸੀਮ ਕੀਤੇ ਗਏ |

ਪਿਛਲੀ ਖ਼ਬਰ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਕਬੱਡੀ ਕਲੱਬ ਵੱਲੋਂ ਗੋਲਡ ਕਬੱਡੀ ਕੱਪ ਅੱਜ <br/> ਅਗਲੀ ਖ਼ਬਰ ਮਾਨ ਸਰਕਾਰ ਨੇ 10 ਲੱਖ ਦੀ ਮੁਫ਼ਤ ਸਿਹਤ ਬੀਮਾ ਯੋਜਨਾ ਸ਼ੁਰੂ ਕਰਕੇ ਪੰਜਾਬੀਆਂ ਨੂੰ ਤੋਹਫ਼ਾ ਦਿੱਤਾ- ਚੇਅਰਮੈਨ ਲੁਬਾਣਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।