12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਬੀਮਾ ਯੋਜਨਾ ਸ਼ੁਰੂ ਕਰਕੇ ਇਤਿਹਾਸ ਰਚਿਆ-ਲਵਪ੍ਰੀਤ, ਜੱਜੀ <br/>

ਮਾਰਕੀਟ ਕਮੇਟੀ ਦਫ਼ਤਰ ਸੁਲਤਾਨਪੁਰ ਲੋਧੀ ਵਿਖੇ ਗੱਲਬਾਤ ਕਰਦੇ ਹੋਏ ਪੀ.ਏ. ਲਵਪ੍ਰੀਤ ਸਿੰਘ, ਨੰਬਰਦਾਰ ਜਤਿੰਦਰਜੀਤ ਸਿੰਘ, ਚੇਅਰਮੈਨ ਗੁਰਚਰਨ ਸਿੰਘ ਬਿੱਟੂ ਤੇ ਹੋਰ | ਤਸਵੀਰ: ਲਾਡੀ ਸਟੂਡੀਓ <br/> 25-01-2026
ਸੁਲਤਾਨਪੁਰ ਲੋਧੀ, 24 ਜਨਵਰੀ (ਥਿੰਦ, ਨਰੇਸ਼ ਹੈਪੀ)- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸੂਬੇ ਦੇ ਕਰੋੜਾਂ ਲੋਕਾਂ ਲਈ ਵੱਡਾ ਰਾਹਤ ਭਰਾ ਕਦਮ ਸਾਬਿਤ ਹੋਵੇਗੀ | ਮਾਰਕੀਟ ਕਮੇਟੀ ਦਫ਼ਤਰ ਸੁਲਤਾਨਪੁਰ ਲੋਧੀ ਵਿਖੇ ਪੀ.ਏ. ਲਵਪ੍ਰੀਤ ਸਿੰਘ, ਸੋਸ਼ਲ ਮੀਡੀਆ ਕੋਆਰਡੀਨੇਟਰ ਜਤਿੰਦਰਜੀਤ ਸਿੰਘ ਜੱਜੀ, ਬਲਾਕ ਪ੍ਰਧਾਨ ਗੁਰਚਰਨ ਸਿੰਘ ਬਿੱਟੂ ਆਦਿ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਇਹ ਯੋਜਨਾ ਖ਼ਾਸ ਕਰਕੇ ਗਰੀਬ, ਮੱਧਵਰਗੀ ਤੇ ਪਿਛੜੇ ਵਰਗਾਂ ਲਈ ਸੰਜੀਵਨੀ ਵਾਂਗ ਹੈ ਜਿਸ ਨਾਲ ਮਹਿੰਗੇ ਇਲਾਜ ਦੀ ਚਿੰਤਾ ਤੋਂ ਲੋਕਾਂ ਨੂੰ ਮੁਕਤੀ ਮਿਲੇਗੀ | ਲਵ, ਜੱਜੀ ਤੇ ਬਿੱਟੂ ਨੇ ਦੱਸਿਆ ਕਿ ਇਸ ਯੋਜਨਾ ਅਧੀਨ ਹਰ ਪਰਿਵਾਰ ਨੂੰ ਲੱਖਾਂ ਰੁਪਏ ਤੱਕ ਦਾ ਮੁਫ਼ਤ ਕੈਸ਼ਲੈੱਸ ਇਲਾਜ ਮਿਲੇਗਾ ਜਿਸ ਨਾਲ ਸਰਕਾਰੀ ਹੀ ਨਹੀਂ ਸਗੋਂ ਨਿੱਜੀ ਹਸਪਤਾਲਾਂ 'ਚ ਵੀ ਉੱਚ ਪੱਧਰੀ ਇਲਾਜ ਕਰਵਾਇਆ ਜਾ ਸਕੇਗਾ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਿਰਫ਼ ਐਲਾਨਾਂ ਤੱਕ ਸੀਮਤ ਰਹੀਆਂ ਪਰ ਮਾਨ ਸਰਕਾਰ ਨੇ ਲੋਕਾਂ ਦੀ ਸਿਹਤ ਨੂੰ ਪਹਿਲ ਦੇ ਕੇ ਵਾਅਦੇ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕੀਤਾ ਹੈ | ਇਸ ਮੌਕੇ ਬਲਾਕ ਪ੍ਰਧਾਨ ਗੁਰਚਰਨ ਸਿੰਘ ਬਿੱਟੂ ਜੈਨਪੁਰ ਤੋਂ ਇਲਾਵਾ ਸਰਪੰਚ ਸੁਖਵਿੰਦਰ ਸਿੰਘ ਸੌਂਦ ਨਵਾਂ ਠੱਟਾ, ਸਰਪੰਚ ਮਨਜੀਤ ਸਿੰਘ, ਬਲਾਕ ਪ੍ਰਧਾਨ ਮਨਜੀਤ ਸਿੰਘ ਨਸੀਰੇਵਾਲ, ਸਿੰਦਰ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਸਬ-ਡਵੀਜ਼ਨ ਭੁਲੱਥ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ <br/> ਅਗਲੀ ਖ਼ਬਰ ਫਗਵਾੜਾ ਵਿਖੇ ਏ.ਡੀ.ਸੀ. ਡਾ. ਸ਼ਿਖਾ ਭਗਤ ਲਹਿਰਾਉਣਗੇ ਕੌਮੀ ਝੰਡਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।