11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਪੰਜਾਬੀ ਨਾਟਕਕਾਰ ਜਤਿੰਦਰ ਸਿੰਘ ਦੇ ਦਿਹਾਂਤ 'ਤੇ ਸਾਹਿਤ ਸਭਾ ਸੁਲਤਾਨਪੁਰ ਲੋਧੀ ਵੱਲੋਂ ਦੁੱਖ ਦਾ ਪ੍ਰਗਟਾਵਾ

ਅਜੀਤ ਡੈਸਕ 25-01-2026
ਸੁਲਤਾਨਪੁਰ ਲੋਧੀ, 24 ਜਨਵਰੀ (ਥਿੰਦ)- ਉੱਘੇ ਪੰਜਾਬੀ ਨਾਟਕਕਾਰ ਤੇ ਨਾਟਸ਼ਾਲਾ ਅੰਮਿ੍ਤਸਰ ਦੇ ਸੰਚਾਲਕ ਜਤਿੰਦਰ ਸਿੰਘ ਬਰਾੜ ਦੇ ਅਚਾਨਕ ਦਿਹਾਂਤ ਉੱਪਰ ਸਾਹਿਤ ਸਭਾ ਸੁਲਤਾਨਪੁਰ ਲੋਧੀ ਦੇ ਅਹੁਦੇਦਾਰਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪੰਜਾਬੀ ਮਾਂ ਬੋਲੀ ਦੀ ਕੀਤੀ ਗਈ ਸੇਵਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ | ਸਾਹਿਤ ਸਭਾ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਡਾ. ਸਵਰਨ ਸਿੰਘ, ਸਰਪ੍ਰਸਤ ਨਰਿੰਦਰ ਸਿੰਘ ਸੋਨੀਆ, ਸਕੱਤਰ ਉੱਘੇ ਸ਼ਾਇਰ ਮੁਖਤਾਰ ਸਿੰਘ ਚੰਦੀ, ਪਿ੍ੰਸੀਪਲ ਲਖਵੀਰ ਸਿੰਘ ਸੈਦਪੁਰ, ਦਿਆਲ ਸਿੰਘ ਦੀਪੇਵਾਲ, ਮਾਸਟਰ ਦੇਸ ਰਾਜ, ਉੱਘੀ ਕਵਿੱਤਰੀ ਕੁਲਵਿੰਦਰ ਕੰਵਲ, ਲਾਡੀ ਭੁੱਲਰ, ਗੀਤਕਾਰ ਬਿੰਦਰ ਕਰਮਜੀਤ ਪੁਰੀ, ਲੋਕ ਗਾਇਕ ਬਲਵੀਰ ਸ਼ੇਰਪੁਰੀ, ਗੁਰਮੇਲ ਜੈਨਪੁਰੀ, ਜਗਮੋਹਣ ਸਿੰਘ, ਐਸ.ਡੀ.ਓ. ਸੁਖਦੇਵ ਸਿੰਘ ਟਿੱਬਾ, ਕਾਮਰੇਡ ਸੁਰਜੀਤ ਟਿੱਬਾ ਨੇ ਕਿਹਾ ਕਿ ਪੰਜਾਬੀ ਨਾਟਕ ਤੇ ਪੰਜਾਬੀ ਰੰਗਮੰਚ ਦੇ ਇਤਿਹਾਸ ਵਿਚ ਉਨ੍ਹਾਂ ਦੀ ਵੱਡੀ ਦੇਣ ਤੇ ਇਸ ਦੇ ਨਾਲ ਹੀ ਉਨ੍ਹਾਂ ਦੀ ਨਿੱਘੀ ਤੇ ਨਿਮਰ ਸ਼ਖ਼ਸੀਅਤ ਨੂੰ ਹਮੇਸ਼ਾ ਯਾਦ ਰੱਖਿਆ ਜਾਏਗਾ |

ਪਿਛਲੀ ਖ਼ਬਰ ਸਕੇਪ ਸਾਹਿਤਕ ਸੰਸਥਾ ਵਲੋਂ ਕਰਮਜੀਤ ਸਿੰਘ ਸੰਧੂ ਦੀ ਯਾਦ 'ਚ ਸ਼ੋਕ ਸਮਾਗਮ ਅਗਲੀ ਖ਼ਬਰ ਲਘੂ ਉਦਯੋਗਾਂ ਨੂੰ ਦਿੱਤੀ ਜਾਵੇ ਸਿੰਗਲ ਵਿੰਡੋ ਸਿਸਟਮ ਦੀ ਸਹੂਲਤ : ਆਈ.ਪੀ. ਖੁਰਾਣਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।