11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸਕੇਪ ਸਾਹਿਤਕ ਸੰਸਥਾ ਵਲੋਂ ਕਰਮਜੀਤ ਸਿੰਘ ਸੰਧੂ ਦੀ ਯਾਦ 'ਚ ਸ਼ੋਕ ਸਮਾਗਮ

ਅਜੀਤ ਡੈਸਕ 25-01-2026
ਫਗਵਾੜਾ, 24 ਜਨਵਰੀ (ਅਸ਼ੋਕ ਕੁਮਾਰ ਵਾਲੀਆ)- ਸਕੇਪ ਸਾਹਿਤਕ ਸੰਸਥਾ ਫਗਵਾੜਾ ਦੇ ਬਹੁਤ ਹੀ ਸੁਹਿਰਦ ਮੈਂਬਰ ਕਰਮਜੀਤ ਸਿੰਘ ਸੰਧੂ, ਜੋ ਸਦੀਵੀਂ ਵਿਛੋੜਾ ਦੇ ਗਏ ਸਨ, ਦੀ ਯਾਦ ਵਿਚ ਇਕ ਸ਼ੋਕ ਸਮਾਗਮ ਕਰਵਾਇਆ ਗਿਆ | ਇਸ ਸੰਖੇਪ ਪਰ ਭਰਵੇਂ ਸਮਾਗਮ ਵਿਚ ਬੋਲਦਿਆਂ ਸੰਸਥਾ ਦੇ ਸਰਪ੍ਰਸਤ ਪਿ੍ੰਸੀਪਲ ਗੁਰਮੀਤ ਸਿੰਘ ਪਲਾਹੀ ਨੇ ਦੱਸਿਆ ਕਿ ਕਰਮਜੀਤ ਸਿੰਘ ਸੰਧੂ ਸੱਚੀ ਗੱਲ ਬੜੀ ਬੇਬਾਕੀ ਨਾਲ ਕਹਿੰਦੇ ਸਨ | ਉਹ ਗ਼ਰੀਬ-ਗ਼ੁਰਬੇ ਨਾਲ਼ ਹਮਦਰਦੀ ਰੱਖਦੇ ਸਨ ਤੇ ਲੋਕ ਭਲਾਈ ਦੇ ਕੰਮਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਂਦੇ ਸਨ | ਉਨ੍ਹਾਂ ਦੱਸਿਆ ਕਿ ਕਰਮਜੀਤ ਸੰਧੂ ਦੀਆਂ ਕਹਾਣੀਆਂ 'ਅਜੀਤ' ਤੋਂ ਇਲਾਵਾ ਹੋਰ ਵੀ ਅਖ਼ਬਾਰਾਂ ਵਿਚ ਛਪਦੀਆਂ ਰਹੀਆਂ | ਇਸ ਸੰਖੇਪ ਸਮਾਗਮ 'ਚ ਅਸ਼ੋਕ ਟਾਂਡੀ, ਮਨਦੀਪ ਸਿੰਘ, ਸੁਖਦੇਵ ਗੰਢਵਾਂ, ਬਲਦੇਵ ਰਾਜ ਕੋਮਲ, ਕਮਲੇਸ਼ ਸੰਧੂ, ਮਨੋਜ ਫਗਵਾੜਵੀ ਨੇ ਵੀ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ |

ਪਿਛਲੀ ਖ਼ਬਰ ਪੰਜਾਬ ਵਾਸੀ 2027 ਦੀਆਂ ਚੋਣਾਂ 'ਚ ਮਾਨ ਸਰਕਾਰ ਨੂੰ ਚੱਲਦਾ ਕਰਨ ਲਈ ਉਤਾਵਲੇ-ਜਥੇ. ਮੁਖ਼ਤਿਆਰ ਸਿੰਘ ਅਗਲੀ ਖ਼ਬਰ ਪੰਜਾਬੀ ਨਾਟਕਕਾਰ ਜਤਿੰਦਰ ਸਿੰਘ ਦੇ ਦਿਹਾਂਤ 'ਤੇ ਸਾਹਿਤ ਸਭਾ ਸੁਲਤਾਨਪੁਰ ਲੋਧੀ ਵੱਲੋਂ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।