11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਕਰਵਾਇਆ ਗਣਤੰਤਰ ਦਿਵਸ ਸੰਬੰਧੀ ਸਮਾਗਮ <br/>

ਸਮਾਗਮ ਵਿਚ ਭਾਗ ਲੈਣ ਵਾਲੇ ਵਿਦਿਆਰਥੀ ਸਕੂਲ ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਸੇਖੋਂ, ਉਪ ਪਿ੍ੰਸੀਪਲ ਡਾ. ਦੀਪਕ ਅਰੋੜਾ, ਐਕਟੀਵਿਟੀ ਇੰਚਾਰਜ ਨੇਹਾ ਜੋਸ਼ੀ ਤੇ ਹੋਰ | ਅਜੀਤ ਤਸਵੀਰ <br/> 25-01-2026
ਕਪੂਰਥਲਾ, 24 ਜਨਵਰੀ (ਅਮਰਜੀਤ ਕੋਮਲ)- ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਵਿਚ ਗਣਤੰਤਰ ਦਿਵਸ ਦੇ ਸਬੰਧ ਵਿਚ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਕੂਲ ਦੀ ਚੇਅਰਪਰਸਨ ਵਰਿੰਦਰ ਕੁਮਾਰੀ ਆਨੰਦ, ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ ਤੇ ਡਾਇਰੈਕਟਰ ਰੁਚੀ ਆਨੰਦ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਸਕੂਲ ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਸੇਖੋਂ ਤੇ ਉਪ ਪਿ੍ੰਸੀਪਲ ਡਾ. ਦੀਪਕ ਅਰੋੜਾ ਨੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਫੁੱਲਾਂ ਦੇ ਗੁਲਦਸਤੇ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ | ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ, ਸਮੂਹ ਗਾਣ ਸਮੇਤ ਹੋਰ ਪ੍ਰਭਾਵਸ਼ਾਲੀ ਪੇਸ਼ਕਾਰੀਆਂ ਦਿੱਤੀਆਂ | 8ਵੀਂ ਜਮਾਤ ਦੀ ਵਿਦਿਆਰਥਣ ਨੇ ਗਣਤੰਤਰ ਦਿਵਸ ਦੇ ਮਹੱਤਵ ਬਾਰੇ ਦਿੱਤੇ ਗਏ ਭਾਸ਼ਣ ਵਿਚ ਸੰਵਿਧਾਨ, ਅਧਿਕਾਰਾਂ ਤੇ ਕਰਤੱਵਾਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ | ਸਕੂਲ ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਸੇਖੋਂ ਨੇ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਤੋਂ ਪਹਿਲਾਂ ਐਕਟੀਵਿਟੀ ਇੰਚਾਰਜ ਨੇਹਾ ਜੋਸ਼ੀ ਨੇ ਗਣਤੰਤਰ ਦਿਵਸ ਦੇ ਇਤਿਹਾਸਕ ਤੇ ਰਾਸ਼ਟਰੀ ਮਹੱਤਵ ਬਾਰੇ ਜਾਣਕਾਰੀ ਦਿੱਤੀ | ਸਮਾਗਮ ਨੂੰ ਸਫ਼ਲ ਬਣਾਉਣ ਵਿਚ ਕਰੁਣਾ, ਪ੍ਰੀਖਿਆ ਇੰਚਾਰਜ ਨਿਰਮਲ ਜੋਤੀ, ਸੁਕਰਮਾ, ਭਾਵਨਾ ਲਤਾ ਤੇ ਕਿਰਨ ਨੰਦਾ ਨੇ ਸਹਿਯੋਗ ਦਿੱਤਾ |

ਪਿਛਲੀ ਖ਼ਬਰ ਅਕਾਲ ਗਲੈਕਸੀ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਨੈਸ਼ਨਲ ਕਰਾਟੇ ਮੁਕਾਬਲਿਆਂ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਪੰਜਾਬ ਗ੍ਰਾਮੀਣ ਬੈਂਕ ਖੀਰਾਂਵਾਲੀ ਸ਼ਾਖਾ ਨੇ ਮਿ੍ਤਕ ਗਾਹਕ ਦੇ ਪਰਿਵਾਰ ਨੂੰ 2 ਲੱਖ ਰੁਪਏ ਦੀ ਬੀਮਾ ਰਾਸ਼ੀ ਸੌਂਪੀ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।