11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਵਾਹਿਗੁਰੂ ਦਾ ਜਾਪ ਕਰਦੀਆਂ ਸੰਗਤਾਂ | ਤਸਵੀਰਾਂ: ਵਾਲੀਆ
ਗਤਕੇ ਦੇ ਜੌਹਰ ਦਿਖਾਉਂਦੇ ਹੋਏ ਸਿੰਘ |
ਨਗਰ ਕੀਰਤਨ ਦੇ ਸਵਾਗਤ ਮੌਕੇ ਹਾਜਰ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਆਗੂ |
ਫਗਵਾੜਾ ਵਿਖੇ ਸਜਾਏ ਗਏ ਨਗਰ ਕੀਰਤਨ ਦੀ ਅਗਵਾਈ ਕਰਦੇ ਪੰਜ ਪਿਆਰੇ |
25-01-2026
ਫਗਵਾੜਾ, 24 ਜਨਵਰੀ (ਅਸ਼ੋਕ ਕੁਮਾਰ ਵਾਲੀਆ)- ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁਰਦੁਆਰਾ ਪਾਤਸ਼ਾਹੀ ਛੇਵੀਂ ਚੌੜਾ ਖੂਹ ਫਗਵਾੜਾ ਤੇ ਪ੍ਰਬੰਧਕ ਕਮੇਟੀ ਗੁਰਦੁਆਰਾ ਸ਼ਹੀਦ ਗੰਜ ਸਕੀਮ ਨੰਬਰ 3 ਵੱਲੋਂ ਨਗਰ ਕੀਰਤਨ ਸਜਾਇਆ ਗਿਆ ਜੋ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਪਲਾਹੀ ਰੋਡ, ਕਮਲਾ ਨਹਿਰੂ ਕਾਲਜ, ਹੁਸ਼ਿਆਰਪੁਰ ਚੌਕ, ਸਰਾਏ ਰੋਡ ਸਬਜ਼ੀ ਮੰਡੀ, ਗਊਸ਼ਾਲਾ ਬਾਜ਼ਾਰ, ਗੁਰਦੁਆਰਾ ਰਾਮਗੜ੍ਹੀਆ ਰੋਡ, ਨਿੰਮਾਂ ਵਾਲਾ ਚੌਕ, ਗੁਰੂ ਅਰਜੁਨਪੁਰਾ, ਪਲਾਹੀ ਗੇਟ, ਫੁੱਲ ਚੌਕ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ | ਨਗਰ ਕੀਰਤਨ ਦਾ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਤਜਿੰਦਰ ਸਿੰਘ ਬਾਵਾ ਵਾਲੀਆ, ਗੁਰਮੀਤ ਸਿੰਘ ਰਾਵਲਪਿੰਡੀ, ਬਲਜੀਤ ਸਿੰਘ ਵਾਲੀਆ, ਸਰਬਜੀਤ ਸਿੰਘ ਵਾਲੀਆ, ਸੁਰਿੰਦਰ ਸਿੰਘ ਪ੍ਰਧਾਨ, ਬਲਵਿੰਦਰ ਸਿੰਘ, ਗੁਰਚਰਨ ਸਿੰਘ ਪੱਪੂ, ਕੁਲਵਿੰਦਰ ਸਿੰਘ ਬਸਰਾ, ਹਰਜੀਤ ਸਿੰਘ, ਬਹਾਦਰ ਸਿੰਘ ਸੰਗਤਪੁਰ, ਗੁਰਦੀਪ ਸਿੰਘ ਖੇੜਾ, ਮੈਨੇਜਰ ਨਰਿੰਦਰ ਸਿੰਘ, ਮੋਹਨ ਸਿੰਘ ਗਾਧੀ, ਹਰਵਿੰਦਰ ਸਿੰਘ ਲਵਲੀ ਵਾਲੀਆ, ਪਰਮਿੰਦਰ ਸਿੰਘ ਲਾਡੀ, ਜਸਵਿੰਦਰ ਸਿੰਘ ਘੁੰਮਣ, ਹਰਮਿੰਦਰ ਸਿੰਘ ਬਸਰਾ, ਕੁਲਵਿੰਦਰ ਸਿੰਘ ਕਿੰਦਾ, ਜਤਿੰਦਰ ਸਿੰਘ ਖ਼ਾਲਸਾ, ਗੁਰਚਰਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਨਨਕਾਣਾ ਸਾਹਿਬ ਸਕੂਲ 'ਚ ਬਸੰਤ ਪੰਚਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ
ਅਗਲੀ ਖ਼ਬਰ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਵਿਰੁੱਧ ਕੱਢੇ ਜਾ ਰਹੇ ਟਰੈਕਟਰ ਮਾਰਚ 'ਚ ਹੁੰਮ ਹੁਮਾ ਕੇ ਪੁੱਜੋ- ਦੋਆਬਾ ਕਿਸਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।