10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਕਰਿਆਨੇ ਦੀ ਦੁਕਾਨ ਤੋਂ ਨਕਦੀ ਤੇ ਹੋਰ ਸਾਮਾਨ ਚੋਰੀ <br/>

ਪਿੰਡ ਰਾਏਪੁਰ ਅਰਾਈਆਂ ਵਿਖੇ ਚੋਰੀ ਦੀ ਘਟਨਾ ਸੰਬੰਧੀ ਜਾਣਕਾਰੀ ਦਿੰਦਾ ਦੁਕਾਨਦਾਰ | ਤਸਵੀਰ: ਰਘਬਿੰਦਰ ਸਿੰਘ <br/> 25-01-2026
ਨਡਾਲਾ, 24 ਜਨਵਰੀ (ਰਘਬਿੰਦਰ ਸਿੰਘ)- ਥਾਣਾ ਢਿਲਵਾਂ ਦੇ ਪਿੰਡ ਰਾਏਪੁਰ ਅਰਾਈਆਂ ਵਿਖੇ ਇੱਕ ਕਰਿਆਨੇ ਦੀ ਦੁਕਾਨ ਤੋਂ ਨਗਦੀ ਤੇ ਹੋਰ ਸਾਮਾਨ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਜਿੰਦਰ ਸਿੰਘ ਪੁੱਤਰ ਸੁਰਜਨ ਸਿੰਘ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਜਦੋਂ ਸਵੇਰੇ 8 ਵਜੇ ਦੁਕਾਨ 'ਤੇ ਆਇਆ ਤਾਂ ਵੇਖਿਆ ਕਿ ਸ਼ਟਰ ਦੇ ਤਾਲੇ ਟੁੱਟੇ ਹੋਏ ਸਨ ਜਦੋਂ ਸ਼ਟਰ ਚੁੱਕ ਕੇ ਅੰਦਰੋਂ ਸਾਮਾਨ ਚੈੱਕ ਕੀਤਾ ਤਾਂ ਕਾਊਾਟਰ ਦੇ ਦਰਾਜ਼ 'ਚ ਪਈ 12 ਤੋਂ 15 ਹਜ਼ਾਰ ਰੁਪਏ ਦੀ ਨਗਦੀ, ਲਾਈਟਰ, ਸਿਲਵਰ ਪੇਪਰ ਤੇ ਹੋਰ ਤੇ ਕੁੱਝ ਹੋਰ ਸਾਮਾਨ ਚੋਰੀ ਪਾਇਆ ਗਿਆ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ |

ਪਿਛਲੀ ਖ਼ਬਰ ਭਾਕਿਯੂ ਕਾਦੀਆਂ ਦੀ ਮੀਟਿੰਗ ਹੋਈ ਅਗਲੀ ਖ਼ਬਰ ਮੁਫ਼ਤ ਮੈਡੀਕਲ ਕੈਂਪ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।