10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ 'ਚ ਬਸੰਤ ਪੰਚਮੀ ਉਤਸ਼ਾਹ ਨਾਲ ਮਨਾਈ <br/>

ਬਸੰਤ ਪੰਚਮੀ ਮਨਾਉਂਦੇ ਵਿਦਿਆਰਥੀ ਤੇ ਸਟਾਫ਼ ਮੈਂਬਰ | ਤਸਵੀਰ. ਲਾਡੀ ਸਟੂਡੀਓ <br/> 25-01-2026
ਸੁਲਤਾਨਪੁਰ ਲੋਧੀ, 24 ਜਨਵਰੀ (ਥਿੰਦ)- ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਰੇਨੂੰ ਅਰੋੜਾ ਦੀ ਅਗਵਾਈ ਵਿਚ ਬਸੰਤ ਪੰਚਮੀ ਦਾ ਸਮਾਗਮ ਕਰਵਾਇਆ ਗਿਆ ਜਿਸ ਦੀ ਸ਼ੁਰੂਆਤ ਸ਼ਬਦ ਗਾਇਣ ਨਾਲ ਕੀਤੀ ਗਈ | ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਕਵਿਤਾਵਾਂ, ਭਾਸ਼ਣ, ਪੋਸਟਰ ਮੇਕਿੰਗ ਰਾਹੀਂ ਬਸੰਤ ਪੰਚਮੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਦੱਸਿਆ | ਵਿਦਿਆਰਥੀਆਂ ਦੁਆਰਾ ਪੀਲੇ ਰੰਗ ਦੇ ਪਹਿਰਾਵੇ ਵਿਚ ਸ਼ਾਮਲ ਹੋਣਾ, ਕਾਈਟ ਮੇਕਿੰਗ ਤੇ ਕਾਈਟ ਫਲਾਇੰਗ ਸਮਾਗਮ ਦੀ ਖਿੱਚ ਦਾ ਕੇਂਦਰ ਬਣਿਆ ਰਿਹਾ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ. ਸਰਵਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ, ਸਕੂਲ ਡਾਇਰੈਕਟਰ ਇੰਜ. ਹਰਨਿਆਮਤ ਕੌਰ ਤੇ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਨੇ ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਦੇ ਤਿਉਹਾਰ ਦੀ ਵਧਾਈ ਦਿੱਤੀ |

ਪਿਛਲੀ ਖ਼ਬਰ ਨਿਊਜ਼ੀਲੈਂਡ ਭੇਜਣ ਦੇ ਨਾਂਅ 'ਤੇ 14.40 ਲੱਖ ਦੀ ਠੱਗੀ, ਟਰੈਵਲ ਏਜੰਟ ਖ਼ਿਲਾਫ਼ ਮੁਕੱਦਮਾ ਦਰਜ ਅਗਲੀ ਖ਼ਬਰ ਲੜਕੀਆਂ ਆਪਣੀ ਸਮਰੱਥਾ ਨੂੰ ਪਹਿਚਾਨਣ ਤੇ ਸਮਾਜਿਕ ਦਬਾਅ ਤੋਂ ਉੱਪਰ ਉੱਠ ਕੇ ਅੱਗੇ ਵਧਣ- ਡਾ. ਦਿਵਜੋਤ ਕੌਰ ਅਰੋੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।