10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਮਾਤਾ ਗੁਜਰੀ ਖਾਲਸਾ ਮਾਡਰਨ ਸਕੂਲ 'ਚ ਸਮਾਗਮ ਕਰਵਾਇਆ

ਅਜੀਤ ਡੈਸਕ 25-01-2026
ਜਲੰਧਰ, 24 ਜਨਵਰੀ (ਜਸਪਾਲ ਸਿੰਘ)- ਮਾਤਾ ਗੁਜਰੀ ਖਾਲਸਾ ਮਾਡਰਨ ਸੀਨੀਅਰ ਸਕੈਡੰਰੀ ਸਕੂਲ ਨਿਊ ਸ਼ਹੀਦ ਬਾਬੂ ਲਾਭ ਸਿੰਘ ਨਗਰ ਵਿਖੇ ਬਸੰਤ ਰੁਤ ਦਾ ਤਿਉਹਾਰ ਤੇ ਗਣਤੰਤਰ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਵਿਦਿਆਰਥੀਆਂ ਦੁਆਰਾ ਸ਼ਬਦ ਗਾਇਨ ਨਾਲ ਕੀਤੀ ਗਈ | ਸਕੂਲ ਦੇ ਬੱਚਿਆਂ ਦੁਆਰਾ ਬਸੰਤ ਰੁੱਤ ਤੇ ਗਣਤੰਤਰ ਦਿਵਸ ਸਬੰਧੀ ਕਵਿਤਾਵਾਂ, ਭਾਸ਼ਣ ਤੇ ਸਮੂਹ ਗੀਤ ਪੇਸ਼ ਕੀਤਾ ਗਿਆ | ਪ੍ਰੋਗਰਾਮ ਦਾ ਮੁੱਖ ਆਕਰਸ਼ਕ ਕੇਂਦਰ ਬਿੰਦੂ ਨਾਟਕ 'ਆਪਰੇਸ਼ਨ ਸਿੰਦੂਰ' ਸੀ | ਸਕੂਲ ਦੇ ਚੇਅਰਮੈਨ ਸ. ਜਸਪਾਲ ਸਿੰਘ ਦੁਆਰਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਤੇ ਬੱਚਿਆਂ ਨੂੰ ਦੇਸ਼ ਭਗਤੀ ਪ੍ਰਤੀ ਸਮਰਪਿਤ ਰਹਿਣ ਲਈ ਪ੍ਰੇਰਿਆ | ਇਸ ਮੌਕੇ ਸਕੂਲ ਮੈਨੇਜਮੈਂਟ ਮੈਂਬਰ ਅਜੈਬ ਸਿੰਘ, ਬਲਬੀਰ ਕੌਰ, ਮੈਡਮ ਹਰਜਿੰਦਰ ਕੌਰ ਤੇ ਸਮੂਹ ਸਕੂਲ ਸਟਾਫ ਮੌਜੂਦ ਸੀ |

ਪਿਛਲੀ ਖ਼ਬਰ ਸੂਰਾਨੁੁੱਸੀ ਨੇੜੇ ਖੇਤ 'ਚ ਬਣਿਆ ਡੂੰਘਾ ਟੋਇਆ ਨਾਬਾਲਗ ਲਈ ਜਾਨਲੇਵਾ ਸਾਬਿਤ ਹੋਇਆ ਅਗਲੀ ਖ਼ਬਰ ਕੇ. ਐਮ. ਵੀ. ਨੇ ਉਤਸ਼ਾਹ ਨਾਲ ਮਨਾਇਆ ਬਸੰਤ ਪੰਚਮੀ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।