10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਹਲਕੇ ਅੰਦਰ ਕਾਰਡ ਬਣਾਉਣ ਦਾ ਕੰਮ ਜਲਦ ਸ਼ੁਰੂ ਕੀਤਾ ਜਾਏਗਾ- ਸੰਜੀਵ ਕੁਮਾਰ <br/>

ਅਜੀਤ ਡੈਸਕ 25-01-2026
ਭੁਲੱਥ, 24 ਜਨਵਰੀ (ਮਨਜੀਤ ਸਿੰਘ ਰਤਨ)-ਹਲਕੇ ਅੰਦਰ ਕਾਰਡ ਬਣਾਉਣ ਦਾ ਕੰਮ ਜਲਦ ਹੀ ਸ਼ੁਰੂ ਕੀਤਾ ਜਾਏਗਾ | ਇਹਨਾਂ ਗੱਲਾਂ ਦਾ ਪ੍ਰਗਟਾਵਾ ਸੰਜੀਵ ਕੁਮਾਰ ਯੂਥ ਕੋਆਰਡੀਨੇਟਰ ਆਮ ਆਦਮੀ ਪਾਰਟੀ ਭੁਲੱਥ ਵੱਲੋਂ ਕੀਤੀ ਗਈ ਇੱਕ ਮੀਟਿੰਗ ਦੌਰਾਨ ਕੀਤਾ ਗਿਆ | ਇਸ ਮੌਕੇ ਪ੍ਰਧਾਨ ਨਗਰ ਪੰਚਾਇਤ ਭੁਲੱਥ ਤੇ ਹਲਕਾ ਸੰਗਠਨ ਇੰਚਾਰਜ ਰਸ਼ਪਾਲ ਸ਼ਰਮਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਸੰਜੀਵ ਕੁਮਾਰ ਵੱਲੋਂ ਕਿਹਾ ਗਿਆ ਕਿ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਜੋ 10 ਲੱਖ ਰੁਪਏ ਦੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਚਾਲੂ ਕੀਤੀ ਗਈ ਹੈ ਇਹ ਇੱਕ ਸ਼ਲਾਘਾਯੋਗ ਉਪਰਾਲਾ ਹੈ | ਉਨ੍ਹਾਂ ਕਿਹਾ ਕਿ ਇਸ ਨਾਲ ਆਮ ਪਬਲਿਕ ਨੂੰ ਬਹੁਤ ਜਾਂਦਾ ਫ਼ਾਇਦਾ ਹੋਵੇਗਾ | ਉਨ੍ਹਾਂ ਵੱਲੋਂ ਇਸ ਫ਼ੈਸਲੇ ਲਈ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਨਿਰਮਲ ਸਿੰਘ ਮੀਤ ਪ੍ਰਧਾਨ, ਰਮਨ ਕੁਮਾਰ ਕੌਂਸਲਰ, ਕੁਲਦੀਪ ਸਿੰਘ ਸੋਨੂੰ ਕੌਂਸਲਰ, ਗੌਰਵ ਸਭਰਵਾਲ ਕੌਂਸਲਰ ਆਦਿ ਹਾਜ਼ਰ ਹਨ |

ਪਿਛਲੀ ਖ਼ਬਰ ਸ਼੍ਰੋਮਣੀ ਰੰਘਰੇਟਾ ਦਲ ਯੂਥ ਵਿੰਗ ਦੇ ਜ਼ਿਲ੍ਹਾ ਕਪੂਰਥਲਾ ਦੀਆਂ ਸਾਰੀਆਂ ਇਕਾਈਆਂ ਭੰਗ- ਭੌਰ <br/> ਅਗਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਵਾਲੇ ਤਿੰਨ ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।