10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਚਿੱਪ ਵਾਲੇ ਮੀਟਰ ਲਾਹ ਕੇ ਪਾਵਰਕਾਮ ਦਫ਼ਤਰ ਜਮ੍ਹਾਂ ਕਰਵਾਏ <br/>

ਅਜੀਤ ਡੈਸਕ 25-01-2026
ਸੁਲਤਾਨਪੁਰ ਲੋਧੀ, 24 ਜਨਵਰੀ (ਥਿੰਦ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਚਿੱਪ ਵਾਲੇ ਮੀਟਰਾਂ ਦੇ ਵਿਰੋਧ ਵਿਚ ਕੀਤੇ ਜਾ ਅੰਦੋਲਨ ਤਹਿਤ ਅੱਜ ਜ਼ਿਲ੍ਹਾ ਪ੍ਰਧਾਨ ਸਰਵਨ ਸਿੰਘ ਬਾਊਪੁਰ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਤੋਂ ਉਤਾਰੇ ਗਏ ਮੀਟਰ ਪਾਵਰਕਾਮ ਦਫ਼ਤਰ ਸੁਲਤਾਨਪੁਰ ਲੋਧੀ ਵਿਖੇ ਜਮਾਂ ਕਰਵਾਏ ਗਏ |ਇਸ ਮੌਕੇ ਕਿਸਾਨ ਆਗੂਆਂ ਸਰਵਣ ਸਿੰਘ ਬਾਊਪੁਰ ਅਤੇ ਸ਼ੇਰ ਸਿੰਘ ਮਹੀਂਵਾਲ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਚਿੱਪ ਵਾਲੇ ਮੀਟਰਾਂ ਦਾ ਵਿਰੋਧ ਲਗਾਤਾਰ ਜਾਰੀ ਰੱਖੇਗੀ | ਉਨ੍ਹਾਂ ਨੇ ਕਿਹਾ ਕਿ ਕਿਸਾਨ ਸਦਾ ਹੀ ਸ਼ਾਂਤਮਈ ਤਰੀਕੇ ਨਾਲ ਆਪਣੇ ਹੱਕਾਂ ਦੀ ਲੜਾਈ ਲੜਦੇ ਆ ਰਹੇ ਹਨ, ਪਰ ਸਰਕਾਰ ਵੱਲੋਂ ਪੁਲਿਸ ਅਤੇ ਪ੍ਰਸ਼ਾਸਨ ਦੇ ਜ਼ਰੀਏ ਦਬਾਅ ਬਣਾ ਕੇ ਕਿਸਾਨ ਅੰਦੋਲਨ ਨੂੰ ਕੁਚਲਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਆਖਿਆ ਕਿ ਇਹ ਸਿਰਫ਼ ਕਿਸਾਨਾਂ ਹੀ ਨਹੀਂ, ਸਗੋਂ ਪੰਜਾਬ ਦੇ ਆਮ ਲੋਕਾਂ ਦੀ ਆਵਾਜ਼ ਨੂੰ ਵੀ ਦਬਾਉਣ ਦੇ ਬਰਾਬਰ ਹੈ |ਉਨ੍ਹਾਂ ਸਖ਼ਤ ਸ਼ਬਦਾਂ ਵਿਚ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਤੁਰੰਤ ਕਿਸਾਨ ਆਗੂਆਂ ਨੂੰ ਬਿਨਾਂ ਕਿਸੇ ਸ਼ਰਤ ਦੇ ਰਿਹਾਅ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਉਗਰ ਰੂਪ ਦਿੱਤਾ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਇਸ ਮੌਕੇ ਜ਼ਿਲ੍ਹਾ ਖ਼ਜ਼ਾਨਚੀ ਹਾਕਮ ਸਿੰਘ, ਮਲਕੀਤ ਸਿੰਘ ਫੱਤੋਵਾਲ, ਮੇਜਰ ਸਿੰਘ, ਤਰਸੇਮ ਸਿੰਘ ਤਲਵੰਡੀ ਚੌਧਰੀਆਂ, ਪਿਆਰਾ ਸਿੰਘ ਵਾਟਾਂਵਾਲੀ, ਬਲਜਿੰਦਰ ਸਿੰਘ ਸਰੂਪਵਾਲ, ਜਗਤਾਰ ਸਿੰਘ, ਸੁਖਵਿੰਦਰ ਸਿੰਘ ਸੋਨੀ, ਹਰਦੀਪ ਸਿੰਘ ਬਾਊਪੁਰ, ਮਨਜੀਤ ਸਿੰਘ ਡੋਲਾ, ਜੋਗਾ ਸਿੰਘ, ਮਹਿੰਦਰ ਸਿੰਘ, ਸਰਬਜੀਤ ਸਿੰਘ ਕਾਲੇਵਾਲ, ਪੁਸ਼ਪਿੰਦਰ ਸਿੰਘ ਮੋਮੀ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਆਗੂ ਅਤੇ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਟਰੈਕਟਰ ਮਾਰਚ 26 ਨੂੰ : ਐਡਵੋਕੇਟ ਰਾਣਾ <br/> ਅਗਲੀ ਖ਼ਬਰ ਸ਼੍ਰੋਮਣੀ ਰੰਘਰੇਟਾ ਦਲ ਯੂਥ ਵਿੰਗ ਦੇ ਜ਼ਿਲ੍ਹਾ ਕਪੂਰਥਲਾ ਦੀਆਂ ਸਾਰੀਆਂ ਇਕਾਈਆਂ ਭੰਗ- ਭੌਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।