26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜ਼ਖ਼ਮੀ

ਅਜੀਤ ਡੈਸਕ 26-01-2026
ਕਪੂਰਥਲਾ, 25 ਜਨਵਰੀ (ਵਿ.ਪ੍ਰ.)- ਪਿੰਡ ਬੂਟਾਂ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੁੱਝ ਨੌਜਵਾਨਾਂ ਨੇ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਅਰਸ਼ਬੀਰ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਵਾਸੀ ਬੂਟਾਂ ਨੇ ਦੱਸਿਆ ਕਿ ਉਹ ਘਰੇਲੂ ਸਾਮਾਨ ਲੈਣ ਲਈ ਬਾਜ਼ਾਰ ਚੱਲਿਆ ਸੀ ਤਾਂ ਘਰ ਤੋਂ ਥੋੜ੍ਹੀ ਦੂਰੀ 'ਤੇ ਪੁਰਾਣੀ ਰੰਜਿਸ਼ ਦੇ ਚੱਲਦਿਆਂ 4-5 ਨੌਜਵਾਨਾਂ ਨੇ ਉਸ 'ਤੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਜਿੱਥੇ ਡਿਊਟੀ ਡਾਕਟਰ ਸ਼ੇਖਰ ਵਲੋਂ ਉਸ ਦਾ ਇਲਾਜ ਜਾਰੀ ਹੈ ਤੇ ਐਮ.ਐਲ.ਆਰ. ਕੱਟ ਕੇ ਸਬੰਧਿਤ ਥਾਣੇ ਨੂੰ ਭੇਜ ਦਿੱਤੀ ਗਈ ਹੈ |

ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਸਣੇ ਇੱਕ ਕਾਬੂ ਅਗਲੀ ਖ਼ਬਰ ਡੇਰਾ ਸੱਚਖੰਡ ਬੱਲਾਂ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਨੂੰ ਗਣਤੰਤਰ ਦਿਵਸ ਮੌਕੇ ਪਦਮ ਸ੍ਰੀ ਪੁਰਸਕਾਰ ਨਾਲ ਕੀਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।