27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਨਾਜਾਇਜ਼ ਸ਼ਰਾਬ ਸਣੇ ਇੱਕ ਕਾਬੂ

ਅਜੀਤ ਡੈਸਕ 26-01-2026
ਫਗਵਾੜਾ, 25 ਜਨਵਰੀ (ਹਰਜੋਤ ਸਿੰਘ ਚਾਨਾ)- ਸਤਨਾਮਪੁਰਾ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਕੇਸ ਦਰਜ ਕੀਤਾ ਹੈ | ਥਾਣੇਦਾਰ ਗੁਰਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਨਾਜਾਇਜ਼ ਸ਼ਰਾਬ ਵੇਚਣ ਦਾ ਆਦੀ ਹੈ ਤੇ ਅੱਜ ਆਪਣੇ ਘਰ ਦੀ ਛੱਤ 'ਤੇ ਭੱਠੀ ਲੱਗਾ ਕੇ ਸ਼ਰਾਬ ਕੱਢਣ ਦੀ ਤਿਆਰੀ ਕਰ ਰਿਹਾ ਹੈ ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਸੁਰਜੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਸੁੰਨੜਾ ਰਾਜਪੂਤਾ ਨੂੰ ਕਾਬੂ ਕਰਕੇ ਉਸ ਪਾਸੋਂ ਇੱਕ ਕੈਨੀ ਪਲਾਸਟਿਕ 'ਚੋਂ 7320 ਐਮ.ਐਲ. ਸ਼ਰਾਬ, 30 ਕਿੱਲੋ ਲਾਹਣ ਤੇ ਹੋਰ ਸ਼ਰਾਬ ਕੱਢਣ ਦਾ ਸਾਮਾਨ ਬਰਾਮਦ ਕੀਤਾ ਹੈ |

ਪਿਛਲੀ ਖ਼ਬਰ ਬੋਬਨਪ੍ਰੀਤ ਕੌਰ ਨੂੰ ਹਿਸਟਰੀ ਆਨਰ ਦੀ ਡਿਗਰੀ ਮਿਲੀ <br/> ਅਗਲੀ ਖ਼ਬਰ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।