27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਕਵੀਸ਼ਰੀ ਮੁਕਾਬਲੇ 'ਚ ਜੇਤੂ ਵਿਦਿਆਰਥਣਾਂ ਦਾ ਕੀਤਾ ਸਨਮਾਨ <br/>

ਅਜੀਤ ਡੈਸਕ 26-01-2026
ਕਪੂਰਥਲਾ, 25 ਜਨਵਰੀ (ਸਡਾਨਾ)- ਬੀਤੇ ਦਿਨੀਂ ਭਾਈ ਗੁਰਦਾਸ ਜੀ ਗੁਰਮਤਿ ਵਿਦਿਆਲਿਆ ਵਲੋਂ ਕਪੂਰਥਲਾ ਵਿਖੇ ਕਰਵਾਏ ਗਏ ਵੱਖ-ਵੱਖ ਧਾਰਮਿਕ ਮੁਕਾਬਲਿਆਂ 'ਚ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੀ ਟੀਮ ਨੇ ਹਿੱਸਾ ਲਿਆ | ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੇ ਕਵੀਸ਼ਰੀ ਮੁਕਾਬਲੇ ਵਿਚੋਂ ਪਹਿਲਾ ਸਥਾਨ ਲਿਆ ਜਿਨ੍ਹਾਂ ਨੂੰ ਪ੍ਰਬੰਧਕਾਂ ਵਲੋਂ ਯਾਦਗਾਰੀ ਚਿੰਨ੍ਹ ਤੇ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਵਿਦਿਆਰਥਣਾਂ ਦੀ ਇਸ ਪ੍ਰਾਪਤੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਸਕੂਲ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਸਾਕਸ਼ੀ ਚੋਪੜਾ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਤੇ ਉਨ੍ਹਾਂ ਦੇ ਅਧਿਆਪਕ ਸੁਨੀਲ ਚੌਹਾਨ ਦੇ ਊਧਮ ਦੀ ਸ਼ਲਾਘਾ ਕੀਤੀ ਜਿਨ੍ਹਾਂ ਦੀ ਮਿਹਨਤ ਸਦਕਾ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਨਾਲ ਸਕੂਲ ਦਾ ਮਾਣ ਵਧਿਆ ਹੈ |

ਪਿਛਲੀ ਖ਼ਬਰ ਭਾਜਪਾ ਆਗੂ ਅਸ਼ੋਕ ਦੁੱਗਲ ਨੇ ਨਵ-ਨਿਯੁਕਤ ਕੌਮੀ ਪ੍ਰਧਾਨ ਨਿਤਿਨ ਨਬੀਨ ਨਾਲ ਕੀਤੀ ਮੁਲਾਕਾਤ <br/> ਅਗਲੀ ਖ਼ਬਰ ਮੈਰੀਪੁਰ ਵਿਖੇ ਸਵ: ਸਰੈਣ ਸਿੰਘ ਚੀਨੀਆ ਤੇ ਮਾਤਾ ਗੰਗ ਕੌਰ ਦੀ ਯਾਦ 'ਚ ਅੱਖਾਂ ਦਾ ਜਾਂਚ ਕੈਂਪ 8 ਫਰਵਰੀ ਨੂੰ - ਧਰਮ ਸਿੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।