27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਭਾਜਪਾ ਆਗੂ ਅਸ਼ੋਕ ਦੁੱਗਲ ਨੇ ਨਵ-ਨਿਯੁਕਤ ਕੌਮੀ ਪ੍ਰਧਾਨ ਨਿਤਿਨ ਨਬੀਨ ਨਾਲ ਕੀਤੀ ਮੁਲਾਕਾਤ <br/>

ਅਜੀਤ ਡੈਸਕ 26-01-2026
ਫਗਵਾੜਾ, 25 ਜਨਵਰੀ (ਹਰਜੋਤ ਸਿੰਘ ਚਾਨਾ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਦੁੱਗਲ ਨੇ ਪਾਰਟੀ ਦੇ ਨਵ-ਨਿਯੁਕਤ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨਾਲ ਸ਼ਿ੍ਸ਼ਟਾਚਾਰ ਮੁਲਾਕਾਤ ਕੀਤੀ ਤੇ ਇਸ ਨਵੀਂ ਜ਼ਿੰਮੇਵਾਰੀ ਨੂੰ ਸੰਭਾਲਣ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ | ਦੁੱਗਲ ਨੇ ਨਿਤਿਨ ਨਬੀਨ ਦੇ ਸੰਗਠਨਾਤਮਕ ਅਨੁਭਵ, ਸਮਰਪਣ ਤੇ ਦੂਰਦਰਸ਼ੀ ਅਗਵਾਈ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਪਾਰਟੀ ਨੂੰ ਉਨ੍ਹਾਂ ਦੀ ਅਗਵਾਈ ਵਿਚ ਨਵੀਂ ਊਰਜਾ ਅਤੇ ਦਿਸ਼ਾ ਮਿਲੇਗੀ ਤੇ ਉਹ ਇੱਕ ਸਮਰਪਿਤ ਵਰਕਰਾਂ 'ਚੋਂ ਇੱਕ ਹਨ | ਉਨ੍ਹਾਂ ਕਿਹਾ ਕਿ ਜਦੋਂ ਉਹ ਕਪੂਰਥਲਾ ਜ਼ਿਲ੍ਹੇ ਦੇ ਭਾਰਤੀ ਜਨਤਾ ਯੁਵਾ ਮੋਰਚਾ ਪ੍ਰਧਾਨ ਵਜੋਂ ਸੇਵਾ ਨਿਭਾ ਰਹੇ ਸਨ ਤਾਂ ਨਿਤਿਨ ਨਬੀਨ ਭਾਜਯੁਮੋ ਦੇ ਰਾਸ਼ਟਰੀ ਮਹਾਮੰਤਰੀ ਸਨ | ਉਸ ਸਮੇਂ ਦੌਰਾਨ ਉਨ੍ਹਾਂ ਦੀ ਅਗਵਾਈ ਹੇਠ ਕੰਮ ਕਰਨਾ ਉਨ੍ਹਾਂ ਲਈ ਮਾਣ ਤੇ ਪ੍ਰੇਰਨਾ ਦਾ ਵਿਸ਼ਾ ਸੀ | ਅਸ਼ੋਕ ਦੁੱਗਲ ਨੇ ਕਿਹਾ ਕਿ ਪਾਰਟੀ ਵਲੋਂ ਨਿਤਿਨ ਨਬੀਨ ਨੂੰ ਰਾਸ਼ਟਰੀ ਪ੍ਰਧਾਨ ਵਜੋਂ ਨਿਯੁਕਤ ਕਰਨਾ ਇਸ ਗੱਲ ਦਾ ਸਬੂਤ ਹੈ ਕਿ ਭਾਜਪਾ ਯੋਗਤਾ, ਸਖ਼ਤ ਮਿਹਨਤ ਤੇ ਸਮਰਪਣ ਨੂੰ ਤਰਜੀਹ ਦਿੰਦੀ ਹੈ | ਉਨ੍ਹਾਂ ਕਿਹਾ ਕਿ ਨਿਤਿਨ ਨਬੀਨ ਨੂੰ ਪਾਰਟੀ ਦੇ ਸਭ ਤੋਂ ਘੱਟ ਉਮਰ ਦੇ ਰਾਸ਼ਟਰੀ ਪ੍ਰਧਾਨ ਵਜੋਂ ਨਿਯੁਕਤ ਕਰਨ ਨਾਲ ਲੱਖਾਂ ਪਾਰਟੀ ਵਰਕਰਾਂ ਵਿਚ ਉਤਸ਼ਾਹ ਤੇ ਵਿਸ਼ਵਾਸ ਪੈਦਾ ਹੋਇਆ ਹੈ | ਦੁੱਗਲ ਨੇ ਕਿਹਾ ਕਿ ਭਾਜਪਾ ਦਾ ਇੱਕੋ ਇੱਕ ਟੀਚਾ ਭਾਰਤ ਮਾਤਾ ਦੀ ਸੇਵਾ ਕਰਨਾ ਤੇ ਦੇਸ਼ ਦੀ ਗੁਆਚੀ ਸ਼ਾਨ ਨੂੰ ਬਹਾਲ ਕਰਨਾ ਹੈ ਤੇ ਨਿਤਿਨ ਨਬੀਨ ਦੀ ਅਗਵਾਈ 'ਚ ਪਾਰਟੀ ਇਸ ਟੀਚੇ ਵੱਲ ਹੋਰ ਵੀ ਮਜ਼ਬੂਤੀ ਨਾਲ ਅੱਗੇ ਵਧੇਗੀ |

ਪਿਛਲੀ ਖ਼ਬਰ ਪੁਲਿਸ ਨੇ ਬੇਗੋਵਾਲ 'ਚ ਰਹਿ ਰਹੇ ਪ੍ਰਵਾਸੀਆਂ ਦੀ ਕੀਤੀ ਸ਼ਨਾਖ਼ਤ, ਦਸਤਾਵੇਜ਼ ਥਾਣੇ ਜਮ੍ਹਾਂ ਕਰਾਉਣ ਲਈ ਕਿਹਾ <br/> ਅਗਲੀ ਖ਼ਬਰ ਕਵੀਸ਼ਰੀ ਮੁਕਾਬਲੇ 'ਚ ਜੇਤੂ ਵਿਦਿਆਰਥਣਾਂ ਦਾ ਕੀਤਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।