28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਸਾਬਕਾ ਮੁੱਖ ਮੰਤਰੀ ਆਤਿਸ਼ੀ 'ਤੇ ਕੇਸ ਦਰਜ ਕੀਤਾ ਜਾਵੇ- ਖਿੰਡਾ

ਅਜੀਤ ਡੈਸਕ 26-01-2026

ਸੁਲਤਾਨਪੁਰ ਲੋਧੀ , 25 ਜਨਵਰੀ (ਪ.ਪ. ਰਾਹੀਂ)- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ ਵੱਲੋਂ ਗੁਰੂ ਸਾਹਿਬਾਨ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ 'ਤੇ ਉਸ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ 'ਤੇ ਕੇਸ ਦਰਜ ਕੀਤਾ ਜਾਵੇ | ਇਹ ਵਿਚਾਰ ਸੁਲਤਾਨਪੁਰ ਲੋਧੀ ਦੇ ਸੀਨੀਅਰ ਆਗੂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਥੇ ਅਮਰਜੀਤ ਸਿੰਘ ਖਿੰਡਾ ਲੋਧੀਵਾਲ ਨੇ ਪ੍ਰਗਟਾਏ | ਖਿੰਡਾ ਲੋਧੀਵਾਲ ਨੇ ਆਪ ਆਗੂ ਦੀ ਨਿੰਦਾ ਕਰਦੇ ਕਿਹਾ ਕਿ ਉਸ ਨੇ ਇਹ ਟਿੱਪਣੀਆਂ ਜਾਣਬੁੱਝ ਕੇ ਕੀਤੀਆਂ ਹਨ, ਜੋ ਉਸ ਦੀ ਸਿੱਖਾਂ ਪ੍ਰਤੀ ਮਾਨਸਿਕਤਾ ਨੂੰ ਬਿਆਨ ਕਰਦੀਆਂ ਹਨ | ਖਿੰਡਾ ਨੇ ਕਿਹਾ ਕਿ ਹੁਣ ਜਦੋਂ ਭਾਰਤ ਸਮੇਤ ਪੂਰੀ ਦੁਨੀਆ ਅੰਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਮਨਾ ਕੇ ਉਨ੍ਹਾਂ ਵੱਲੋਂ ਕੀਤੀ ਕੁਰਬਾਨੀ ਨੂੰ ਯਾਦ ਕੀਤਾ ਜਾ ਰਿਹਾ ਹੈ ਤਾਂ ਅਜਿਹੇ ਸਮੇਂ ਲੋਕਾਂ ਵੱਲੋਂ ਚੁਣੇ ਹੋਏ ਨੁਮਾਇੰਦੇ ਦੁਆਰਾ ਗੁਰੂ ਸਾਹਿਬਾਨ ਪ੍ਰਤੀ ਅਜਿਹੀ ਸ਼ਬਦਾਵਲੀ ਵਰਤਣੀ ਬੇਹੱਦ ਮੰਦਭਾਗੀ ਹੈ | ਉਨ੍ਹਾਂ ਆਪ ਆਗੂ ਆਤਿਸ਼ੀ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਬਦਲੇ ਪਰਚਾ ਦਰਜ ਕਰਦਿਆਂ ਸਖ਼ਤ ਕਾਰਵਾਈ ਦੀ ਮੰਗ ਕੀਤੀ |

ਪਿਛਲੀ ਖ਼ਬਰ ਧੋਖਾਧੜੀ ਦੇ ਦੋਸ਼ ਹੇਠ ਦੋ ਵਿਰੁੱਧ ਕੇਸ ਦਰਜ ਅਗਲੀ ਖ਼ਬਰ ਦਿਲ ਦੀਆਂ ਬਿਮਾਰੀਆਂ 'ਤੇ ਆਧੁਨਿਕ ਇਲਾਜ ਪ੍ਰਣਾਲੀ ਰਾਹੀਂ ਕਾਬੂ ਪਾਇਆ ਜਾ ਸਕਦਾ ਹੈ-ਡਾ. ਅੰਕਿਤ ਮਹਾਜਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।