28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਧੋਖਾਧੜੀ ਦੇ ਦੋਸ਼ ਹੇਠ ਦੋ ਵਿਰੁੱਧ ਕੇਸ ਦਰਜ

ਅਜੀਤ ਡੈਸਕ 26-01-2026
ਕਪੂਰਥਲਾ, 25 ਜਨਵਰੀ (ਸਡਾਨਾ)- ਵਿਦੇਸ਼ ਭੇਜਣ ਦੇ ਝਾਂਸੇ ਧੋਖਾਧੜੀ ਕਰਨ ਦੇ ਦੋਸ਼ ਹੇਠ ਸਦਰ ਪੁਲਿਸ ਨੇ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਜ਼ਿਲ੍ਹਾ ਪੁਲਿਸ ਮੁਖੀ ਨੂੰ ਦਿੱਤੀ ਸ਼ਿਕਾਇਤ ਵਿਚ ਤੇਗਾ ਸਿੰਘ ਵਾਸੀ ਭਾਣੋਲੰਗਾ ਨੇ ਦੱਸਿਆ ਕਿ ਕਥਿਤ ਦੋਸ਼ੀ ਲਹਿਣਾ ਸਿੰਘ ਤੇ ਗੁਰਪ੍ਰੀਤ ਸਿੰਘ ਵਾਸੀਆਨ ਜਲੰਧਰ ਨੇ ਉਸ ਦੇ ਲੜਕੇ ਨੂੰ ਅਮਰੀਕਾ ਭੇਜਣ ਦੇ ਨਾਂਅ 'ਤੇ ਉਨ੍ਹਾਂ ਨਾਲ ਠੱਗੀ ਮਾਰੀ, ਜ਼ਿਲ੍ਹਾ ਪੁਲਿਸ ਮੁਖੀ ਨੂੰ ਦਿੱਤੀ ਸ਼ਿਕਾਇਤ ਦੀ ਜਾਂਚ ਉੱਚ ਅਧਿਕਾਰੀਆਂ ਵਲੋਂ ਕੀਤੀ ਗਈ, ਉਪਰੰਤ ਉਨ੍ਹਾਂ ਨੇ ਜਾਂਚ ਰਿਪੋਰਟ ਵਿਚ ਪਾਇਆ ਕਿ ਸ਼ਿਕਾਇਤਕਰਤਾ ਦੇ ਲੜਕੇ ਨੂੰ ਅਮਰੀਕਾ ਭੇਜਣ ਲਈ ਉਕਤ ਦੋਵਾਂ ਕਥਿਤ ਦੋਸ਼ੀਆਂ ਨੇ ਸ਼ਿਕਾਇਤਕਰਤਾ ਨਾਲ ਕਥਿਤ ਤੌਰ 'ਤੇ 28 ਲੱਖ ਰੁਪਏ ਦੀ ਠੱਗੀ ਮਾਰੀ, ਉਪਰੰਤ ਸਦਰ ਪੁਲਿਸ ਨੇ ਉਕਤ ਦੋਵਾਂ ਵਿਅਕਤੀਆਂ ਵਿਰੁੱਧ ਧੋਖਾਧੜੀ ਦਾ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਡੀ.ਐਸ.ਪੀ. ਸਬ ਡਵੀਜ਼ਨ ਸ਼ੀਤਲ ਸਿੰਘ ਵਲੋਂ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਸਕੂਲਾਂ 'ਚ ਕੌਮੀ ਝੰਡੇ ਲਹਿਰਾ ਕੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ <br/> ਗਣਤੰਤਰ ਦਿਵਸ ਜ਼ਿਲ੍ਹੇ ਦੀਆਂ ਵੱਖ-ਵੱ... ਅਗਲੀ ਖ਼ਬਰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਸਾਬਕਾ ਮੁੱਖ ਮੰਤਰੀ ਆਤਿਸ਼ੀ 'ਤੇ ਕੇਸ ਦਰਜ ਕੀਤਾ ਜਾਵੇ- ਖਿੰਡਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।