28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸੰਤ ਬਾਬਾ ਧਰਮ ਸਿੰਘ ਦੀ ਬਰਸੀ ਸੰਬੰਧੀ ਖੁਖਰੈਣ ਵਿਖੇ ਧਾਰਮਿਕ ਸਮਾਗਮ ਕਰਵਾਇਆ

ਅਜੀਤ ਡੈਸਕ 26-01-2026
ਭੰਡਾਲ ਬੇਟ, 25 ਜਨਵਰੀ (ਜੋਗਿੰਦਰ ਸਿੰਘ ਜਾਤੀਕੇ)- ਡੇਰਾ ਬਾਬਾ ਭਾਈ ਹਰਜੀ ਸਾਹਿਬ ਖੁਖਰੈਣ ਵਿਖੇ ਸੰਤ ਬਾਬਾ ਧਰਮ ਸਿੰਘ ਜੀ ਦੀ ਬਰਸੀ ਦੇ ਸੰਬੰਧ ਵਿਚ ਡੇਰੇ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਦੀ ਅਗਵਾਈ ਅਤੇ ਇਲਾਕੇ ਦੇ ਸੰਤ ਮਹਾਂਪੁਰਸ਼ਾਂ ਦੀ ਦੇਖ-ਰੇਖ ਹੇਠ ਸਮੂਹ ਐਨ. ਆਰ. ਆਈ. ਵੀਰਾਂ, ਨਗਰ ਨਿਵਾਸੀ ਸੰਗਤਾਂ ਅਤੇ ਇਲਾਕਾ ਨਿਵਾਸੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਮਹਾਨ ਗੁਰਮਤਿ ਸਮਾਗਮ ਬੜੀ ਹੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ | ਇਸ ਮੌਕੇ ਰੱਖੇ ਅਖੰਡ ਪਾਠ ਦੇ ਭੋਗ ਉਪਰੰਤ ਦੀਵਾਨ ਹਾਲ ਵਿਚ ਮਹਾਨ ਦੀਵਾਨ ਸਜਾਏ ਗਏ ਜਿਨ੍ਹਾਂ ਵਿਚ ਰਾਗੀ ਭਾਈ ਸੁਖਜਿੰਦਰ ਸਿੰਘ ਮੋਨੀ ਗੁਰਦੁਆਰਾ ਗੁਰਸਰ ਸਾਹਿਬ ਸੈਫਲਾਬਾਦ, ਸੰਤ ਬਾਬਾ ਸ਼ਮਸ਼ੇਰ ਸਿੰਘ ਨਾਰਾਇਣਸਰ ਜਾਤੀਕੇ ਸੰਗੋਜਲਾ, ਸੁਆਮੀ ਸਤਪ੍ਰੀਤ ਹਰੀ ਅੰਮਿ੍ਤਸਰ, ਪ੍ਰਸਿੱਧ ਕਵੀਸ਼ਰ ਗਿਆਨੀ ਗੁਰਮੁਖ ਸਿੰਘ ਐਮ. ਏ., ਗੋਲਡ ਮੈਡਲਿਸਟ ਢਾਡੀ ਭਾਈ ਅੰਮਿ੍ਤਪਾਲ ਸਿੰਘ ਨੱਥੂਪੁਰ, ਢਾਡੀ ਗਿਆਨੀ ਸਰੂਪ ਸਿੰਘ ਕੰਡਿਆਣਾ ਆਦਿ ਦੇ ਜਥੇ ਨੇ ਹਾਜ਼ਰ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਾਮ ਬਾਣੀ ਨਾਲ ਜੋੜਿਆ | ਸਟੇਜ ਸਕੱਤਰ ਦੀ ਸੇਵਾ ਮਹੰਤ ਮਹਾਤਮਾਂ ਮੁਨੀ ਖੈੜਾ ਬੇਟ ਵਾਲਿਆਂ ਨੇ ਕੀਤੀ | ਮੁੱਖ ਸੇਵਾਦਾਰ ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਨੇ ਆਈਆਂ ਸੰਗਤਾਂ ਨੂੰ ਜੀ ਆਇਆਂ ਆਖਿਆ ਤੇ ਸੰਗਤਾਂ ਨੂੰ ਨਾਮ ਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸੰਤ ਬਾਬਾ ਲੀਡਰ ਸਿੰਘ ਸੈਫਲਾਬਾਦ, ਸੰਤ ਬਾਬਾ ਸ਼ਮਸ਼ੇਰ ਸਿੰਘ ਨਰੈਣਸਰ, ਮਹੰਤ ਮਹਾਤਮਾਂ ਮੁਨੀ ਖੈੜਾ ਬੇਟ, ਬਾਬਾ ਗੁਰਬਚਨ ਸਿੰਘ, ਬਾਬਾ ਗੁਰਮੇਜ ਸਿੰਘ ਸੈਦਰਾਣਾ, ਬਾਬਾ ਹਰਜੀਤ ਸਿੰਘ ਵੀਟ ਗ੍ਰਾਸ ਵਾਲੇ, ਸੰਤ ਜ਼ੋਰਾਵਰ ਸਿੰਘ, ਸੰਤ ਬਿਕਰਮਜੀਤ ਸਿੰਘ ਡੇਰਾ ਬਾਬਾ ਰਾਜਪਾਲ ਖਡੂਰ ਸਾਹਿਬ, ਸੰਤ ਬਾਬਾ ਬਲਦੇਵ ਸਿੰਘ ਖਡੂਰ ਸਾਹਿਬ, ਮਹੰਤ ਅਮਰਦੇਵ ਕਪੁਰਥਲਾ, ਮਹੰਤ ਗੌਤਮ ਮੁਨੀ ਤਰਨਤਾਰਨ, ਐੱਚ. ਐੱਸ. ਵਾਲੀਆ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ, ਸਾਬਕਾ ਵਿਧਾਇਕ ਰਾਜਬੰਸ ਕੌਰ ਰਾਣਾ, ਬੀਬੀ ਬਲਵਿੰਦਰ ਕੌਰ ਮਾਤਾ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ, ਕਿਸਾਨ ਆਗੂ ਗੁਰਦੀਪ ਸਿੰਘ ਭੰਡਾਲ, ਸੁਖਦੇਵ ਸਿੰਘ ਖੀਰਾਂਵਾਲ, ਸੁਖਜੀਤ ਸਿੰਘ ਧਾਲੀਵਾਲ, ਮਨਪ੍ਰੀਤ ਸਿੰਘ ਬੂਹ, ਮਲਕੀਤ ਸਿੰਘ ਖੁਖਰੈਣ, ਮਹਿੰਦਰ ਸਿੰਘ ਸਰਪੰਚ ਮੇਜਰਵਾਲ, ਸਤਨਾਮ ਸਿੰਘ ਬਾਜਵਾ, ਸੁਖਰਾਜ ਸਿੰਘ ਰਾਜਪੁਰ, ਹਰਜਿੰਦਰ ਸਿੰਘ, ਲੱਖਾ ਸਿੰਘ, ਰਘਬੀਰ ਸਿੰਘ, ਬਾਬਾ
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਬਲਾਕ ਨਡਾਲਾ ਦੀ ਮੀਟਿੰਗ ਹੋਈ <br/> ਅਗਲੀ ਖ਼ਬਰ ਗਣਤੰਤਰ ਦਿਵਸ ਜ਼ਿਲ੍ਹੇ ਦੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ 'ਚ ਧੂਮਧਾਮ ਨਾਲ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।