28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਗਣਤੰਤਰ ਦਿਵਸ ਸੰਬੰਧੀ ਕਰਵਾਏ ਜਾ ਰਹੇ ਸਮਾਗਮ ਦੌਰਾਨ ਐੱਸ.ਡੀ.ਐਮ. ਭੁਲੱਥ ਲਹਿਰਾਉਣਗੇ ਤਿਰੰਗਾ ਝੰਡਾ

ਅਜੀਤ ਡੈਸਕ 26-01-2026
ਭੁਲੱਥ, 25 ਜਨਵਰੀ (ਮਨਜੀਤ ਸਿੰਘ ਰਤਨ)-ਸਬ ਡਵੀਜ਼ਨ ਭੁਲੱਥ ਵਿਖੇ ਗਣਤੰਤਰ ਦਿਵਸ 26 ਜਨਵਰੀ ਦਿਨ ਸੋਮਵਾਰ ਨੂੰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਸਰਕਾਰੀ ਕਾਲਜ ਵਿਖੇ ਕਰਵਾਏ ਜਾ ਰਹੇ ਸਮਾਗਮ ਦੌਰਾਨ ਐਸ.ਡੀ.ਐਮ. ਭੁਲੱਥ ਡੈਵੀ ਗੋਇਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਉਹ ਕੌਮੀ ਝੰਡੇ ਨੂੰ ਲਹਿਰਾਉਣ ਦੀ ਰਸਮ ਅਦਾ ਕਰਨਗੇ ਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ | ਐਸ.ਡੀ.ਐਮ. ਭੁਲੱਥ ਨੇ ਦੱਸਿਆ ਕਿ ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ ਤੇ ਇਸ ਸਮਾਗਮ ਦੌਰਾਨ ਸੁਤੰਤਰਤਾ ਸੈਨਾਨੀਆਂ, ਵੱਖ-ਵੱਖ ਖੇਤਰਾਂ 'ਚ ਮੱਲ੍ਹਾਂ ਮਾਰਨ ਵਾਲੀਆਂ ਸ਼ਖ਼ਸੀਅਤਾਂ ਤੇ ਆਏ ਹੋਏ ਮੋਹਤਬਰ ਵਿਅਕਤੀਆਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਜਾਵੇਗਾ |

ਪਿਛਲੀ ਖ਼ਬਰ ਸਿਲੰਡਰ ਲੈਣ ਤੋਂ ਇੱਕ ਦਿਨ ਪਹਿਲਾਂ ਬੁਕਿੰਗ ਜ਼ਰੂਰ ਕਰਵਾਓ– ਹੈਪੀ ਜੁਲਕਾ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਬਲਾਕ ਨਡਾਲਾ ਦੀ ਮੀਟਿੰਗ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।