28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਲੋੜੀਂਦੇ ਦਸਤਾਵੇਜ਼ ਲਿਆ ਕੇ ਲੋਕ ਸਿਵਲ ਹਸਪਤਾਲ ਤੋਂ ਬਣਵਾ ਸਕਦੇ ਹਨ ਬੀਮਾ ਯੋਜਨਾ ਦੇ ਕਾਰਡ-ਡਾ. ਪਰਮਿੰਦਰ ਕੌਰ <br/>

ਅਜੀਤ ਡੈਸਕ 26-01-2026
ਕਪੂਰਥਲਾ, 25 ਜਨਵਰੀ (ਅਮਨਜੋਤ ਸਿੰਘ ਵਾਲੀਆ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸੂਬੇ ਭਰ ਵਿਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਰ ਪਰਿਵਾਰ ਲਈ 10 ਲੱਖ ਤੱਕ ਦੇ ਮੁਫ਼ਤ ਇਲਾਜ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਸਿਹਤ ਯੋਜਨਾ ਤਹਿਤ 900 ਤੋਂ ਵੱਧ ਸਰਕਾਰੀ ਤੇ ਨਿੱਜੀ ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ | ਹੁਣ ਲਾਭਪਾਤਰੀ ਇਨ੍ਹਾਂ ਸੂਚੀਬੱਧ ਹਸਪਤਾਲਾਂ ਵਿਚੋਂ ਆਪਣਾ ਮੁਫ਼ਤ ਇਲਾਜ ਕਰਵਾ ਸਕਣਗੇ | ਇਸ ਸੰਬੰਧੀ ਸਿਵਲ ਸਰਜਨ ਡਾ. ਸੰਜੀਵ ਭਗਤ ਦੇ ਦਿਸ਼ਾ ਨਿਰਦੇਸ਼ਾਂ 'ਤੇ ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਐੱਸ.ਐੱਮ.ਓ. ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਸਿਹਤ ਸੰਬੰਧੀ ਸਹੂਲਤਾਂ ਲੈਣ ਲਈ ਲੋਕ ਸਿਵਲ ਹਸਪਤਾਲ ਵਿਖੇ ਪਹੁੰਚ ਕੇ ਆਪਣੇ ਜ਼ਰੂਰੀ ਦਸਤਾਵੇਜ਼ ਆਧਾਰ ਕਾਰਡ ਤੇ ਵੋਟਰ ਕਾਰਡ ਲਿਆ ਕੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣਾ ਕਾਰਡ ਬਣਵਾ ਸਕਦੇ ਹਨ | ਉਨ੍ਹਾਂ ਕਿਹਾ ਕਿ ਬੱਚਿਆਂ ਦਾ ਕਾਰਡ ਬਣਵਾਉਣ ਲਈ ਜਨਮ ਸਰਟੀਫਿਕੇਟ ਜ਼ਰੂਰ ਨਾਲ ਲੈ ਕੇ ਆਉਣ | ਇਸ ਮੌਕੇ ਡਾ. ਵੰਦਨਾ, ਡਾ. ਚਿਰਾਗ, ਹਰਲੀਨ ਕੌਰ, ਰੌਣਕ ਸਿੰਘ, ਮਨਦੀਪ ਸਿੰਘ ਖ਼ਾਲਸਾ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਸਿਲੰਡਰ ਲੈਣ ਤੋਂ ਇੱਕ ਦਿਨ ਪਹਿਲਾਂ ਬੁਕਿੰਗ ਜ਼ਰੂਰ ਕਰਵਾਓ– ਹੈਪੀ ਜੁਲਕਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।