28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਕਰਵਾਇਆ

ਅਜੀਤ ਡੈਸਕ 26-01-2026
ਕਪੂਰਥਲਾ, 25 ਜਨਵਰੀ (ਸਡਾਨਾ)- ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਦੂਸਰਾ ਮਹਾਨ ਕੀਰਤਨ ਦਰਬਾਰ ਗੁਰਦੁਆਰਾ ਸਿੰਘ ਸਭਾ ਬੇਰੀ ਵਾਲਾ ਮੁਹੱਲਾ ਜੱਟਪੁਰਾ ਪੁਰਾਣੀ ਆਬਾਦੀ ਵਿਖੇ ਕਰਵਾਇਆ ਗਿਆ | ਇਸ ਮੌਕੇ ਦੁਪਹਿਰ 3 ਤੋਂ 5 ਵਜੇ ਤੱਕ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਹੋਏ, ਉਪਰੰਤ ਸ਼ਾਮ ਦੇ ਸਜੇ ਦੀਵਾਨਾਂ ਵਿਚ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਰੂਪ ਖ਼ਾਲਸਾ, ਕਥਾਵਾਚਕ ਭਾਈ ਸਰਬਜੀਤ ਸਿੰਘ ਲੁਧਿਆਣਾ ਵਾਲੇ ਤੇ ਗੁਰੂ ਨਾਨਕ ਨਿਸ਼ਕਾਮ ਕੀਰਤਨ ਸਭਾ ਦੇ ਭਾਈ ਵਰਿਆਮ ਸਿੰਘ ਕਪੂਰ ਤੇ ਉਨ੍ਹਾਂ ਦੇ ਜਥੇ ਵਲੋਂ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ | ਸਮਾਗਮ ਦੌਰਾਨ ਪ੍ਰਬੰਧਕਾਂ ਵਲੋਂ ਰਾਗੀ ਜਥਿਆਂ ਤੋਂ ਇਲਾਵਾ ਹੋਰ ਸਹਿਯੋਗੀ ਸ਼ਖ਼ਸੀਅਤਾਂ ਤੇ ਧਾਰਮਿਕ ਜਥੇਬੰਦੀਆਂ ਨੂੰ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਸਮਾਗਮ ਮੌਕੇ ਸਟੇਜ ਸਕੱਤਰ ਦੀ ਸੇਵਾ ਧਾਰਮਿਕ ਆਗੂ ਜਥੇਦਾਰ ਜਸਵਿੰਦਰ ਸਿੰਘ ਬੱਤਰਾ ਨੇ ਨਿਭਾਈ | ਸਮਾਗਮ ਦੌਰਾਨ ਗੁਰਮੀਤ ਸਿੰਘ ਖ਼ਾਲਸਾ, ਪ੍ਰਧਾਨ ਜਗਜੀਤ ਸਿੰਘ, ਪਰਮਵੀਰ ਸਿੰਘ, ਤਰਨਪ੍ਰੀਤ ਸਿੰਘ ਆਨੰਦ, ਪ੍ਰਦੀਪ ਸਿੰਘ, ਭੁਪਿੰਦਰ ਸਿੰਘ, ਪਰਮਜੀਤ ਸਿੰਘ, ਪਿ੍ਤਪਾਲ ਸਿੰਘ, ਚਰਨਜੀਤ ਸਿੰਘ, ਅਰਮਾਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਸੁਖਰਾਜ ਸਿੰਘ, ਪ੍ਰੀਤਪਾਲ ਸਿੰਘ ਸੋਨੂੰ, ਬੋਹੜ ਸਿੰਘ, ਬਲਵਿੰਦਰ ਸਿੰਘ, ਗੁਰਮੀਤ ਸਿੰਘ, ਨਰਿੰਦਰ ਸਿੰਘ, ਕਿਰਪਾਲ ਸਿੰਘ, ਸ਼ਰਨਪਾਲ ਸਿੰਘ, ਕੁਲਦੀਪ ਸਿੰਘ, ਪਰਮਜੀਤ ਸਿੰਘ, ਹਰਪ੍ਰੀਤ ਸਿੰਘ, ਜਸਵਿੰਦਰ ਸਿੰਘ, ਮਨਮੋਹਨ ਸਿੰਘ,
ਪਿਛਲੀ ਖ਼ਬਰ ਗਣਤੰਤਰ ਦਿਵਸ ਮਨਾਇਆ <br/> ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।