14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

25 ਸੈਲਫ ਹੈਲਪ ਗਰੁੱਪਾਂ ਦੇ ਮੈਂਬਰਾਂ ਨੂੰ ਕਰਜ਼ਾ ਰਾਸ਼ੀ ਦੀ ਮਨਜ਼ੂਰੀ ਸੰਬੰਧੀ ਪੱਤਰ ਵੰਡੇ <br/>

ਸੈੱਲਫ ਹੈਲਪ ਗਰੁੱਪਾਂ ਦੀ ਇਕ ਮੈਂਬਰ ਨੂੰ ਕਰਜ਼ਾ ਰਾਸ਼ੀ ਮਨਜ਼ੂਰ ਕਰਨ ਸੰਬੰਧੀ ਪੱਤਰ ਦਿੰਦੇ ਹੋਏ ਸਰਬਜੀਤ ਸਿੰਘ ਲੁਬਾਣਾ, ਵਰਿੰਦਰਪਾਲ ਸਿੰਘ ਬਾਜਵਾ ਤੇ ਗੁਰਪਾਲ ਸਿੰਘ ਇੰਡੀਅਨ | ਤਸਵੀਰ ਵਿਚ ਆਪ ਆਗੂ ਪਰਵਿੰਦਰ ਸਿੰਘ ਢੋਟ, ਇੰਦਰਜੀਤ ਸਿੰਘ ਜੁਗਨੂੰ ਤੇ ਹੋਰ | ਤਸਵੀਰ. ਤਿਲਕਰਾਜ <br/> 31-01-2026
ਕਪੂਰਥਲਾ, 30 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਖੀ ਸ਼ਕਤੀ ਮੇਲੇ ਦੇ ਦੂਜੇ ਦਿਨ ਆਜੀਵਕਾ ਮਿਸ਼ਨ ਅਧੀਨ ਬਣਾਏ ਗਏ ਸੈੱਲਫ਼ ਹੈਲਪ ਗਰੁੱਪਾਂ ਨਾਲ ਸਬੰਧਿਤ ਔਰਤਾਂ ਵਲੋਂ ਆਪਣੇ ਹੱਥੀਂ ਬਣਾਏ ਗਏ ਸਾਮਾਨ ਦੀ ਪ੍ਰਦਰਸ਼ਨੀ ਲਗਾਈ ਗਈ | ਇਸ ਮੌਕੇ ਕੁੱਝ ਉਤਪਾਦਾਂ ਦੀ ਵਿੱਕਰੀ ਵੀ ਕੀਤੀ ਗਈ | ਮੇਲੇ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ, ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਵਰਿੰਦਰਪਾਲ ਸਿੰਘ ਬਾਜਵਾ, 'ਆਪ' ਦੇ ਸੂਬਾਈ ਸੰਯੁਕਤ ਸਕੱਤਰ ਗੁਰਪਾਲ ਸਿੰਘ ਇੰਡੀਅਨ ਨੇ ਕਪੂਰਥਲਾ, ਸੁਲਤਾਨਪੁਰ ਲੋਧੀ ਤੇ ਨਡਾਲਾ ਬਲਾਕਾਂ ਦੇ ਪਿੰਡਾਂ ਵਿਚ ਚੱਲ ਰਹੇ 25 ਸੈੱਲਫ਼ ਹੈਲਪ ਗਰੁੱਪਾਂ ਦੇ ਮੈਂਬਰਾਂ ਨੂੰ 27 ਲੱਖ 30 ਹਜ਼ਾਰ ਦੀ ਕਰਜ਼ਾ ਰਾਸ਼ੀ ਦੀ ਮਨਜ਼ੂਰੀ ਸੰਬੰਧੀ ਪੱਤਰ ਤਕਸੀਮ ਕੀਤੇ | ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਸ ਵਿੱਤੀ ਸਹਾਇਤਾ ਨਾਲ ਆਜੀਵਕਾ ਮਿਸ਼ਨ ਅਧੀਨ ਗ਼ਰੀਬ ਔਰਤਾਂ ਵਲੋਂ ਆਪਣੇ ਰੁਜ਼ਗਾਰ ਸ਼ੁਰੂ ਕਰਕੇ ਕਮਾਈ ਦੇ ਸਾਧਨ ਪੈਦਾ ਕੀਤੇ ਜਾਂਦੇ ਹਨ ਜਿਸ ਨਾਲ ਉਨ੍ਹਾਂ ਦਾ ਆਰਥਿਕ ਤੇ ਸਮਾਜਿਕ ਵਿਕਾਸ ਹੁੰਦਾ ਹੈ | ਮੇਲੇ ਵਿਚ ਕਲਾਕਾਰਾਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ | ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਪਰਵਿੰਦਰ ਸਿੰਘ ਢੋਟ, ਜ਼ਿਲ੍ਹੇ ਦੇ ਮੀਡੀਆ ਇੰਚਾਰਜ ਇੰਦਰਜੀਤ ਸਿੰਘ ਜੁਗਨੂੰ, ਸੁਪਰਡੈਂਟ ਸਾਹਿਲ ਓਬਰਾਏ, ਡੀ.ਪੀ.ਐਮ. ਗਗਨਦੀਪ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਡਡਵਿੰਡੀ ਸਕੂਲ ਤੋਂ ਬਲਾਕ ਮਸੀਤਾਂ 'ਚ ਨਵੇਂ ਵਰ੍ਹੇ ਲਈ ਦਾਖਲਾ ਮੁਹਿੰਮ ਦਾ ਆਗਾਜ਼ ਅਗਲੀ ਖ਼ਬਰ ਤਿਆਰ ਕੀਤੇ ਉਤਪਾਦਾਂ ਦੀ ਲਗਾਈ ਗਈ ਪ੍ਰਦਰਸ਼ਨੀ <br/> 25 ਸੈਲਫ ਹੈਲਪ ਗਰੁੱਪਾਂ ਦੇ ਮੈਂਬਰਾਂ ਨੂੰ ਕਰਜ਼ਾ ਰਾਸ਼ੀ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।