14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਸਦਰ ਪੁਲਿਸ ਵਲੋਂ ਦੋ ਨੌਜਵਾਨ ਅਫ਼ੀਮ ਸਣੇ ਕਾਬੂ

ਅਜੀਤ ਡੈਸਕ 31-01-2026
ਫਗਵਾੜਾ, 30 ਜਨਵਰੀ (ਹਰਜੋਤ ਸਿੰਘ ਚਾਨਾ)- ਸਦਰ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ ਅਫ਼ੀਮ ਤੇ ਕਾਰ ਬਰਾਮਦ ਕਰਕੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ.ਪੀ. ਮਾਧਵੀ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਗੌਂਸਪੁਰ ਕੱਟ ਲਾਗੇ ਕਾਰ 'ਚ ਸਵਾਰ ਹੋ ਕੇ ਆ ਰਹੇ ਦੋ ਨੌਜਵਾਨਾਂ ਨੂੰ ਜਦੋਂ ਰੋਕ ਕੇ ਚੈਕਿੰਗ ਕੀਤੀ ਤਾਂ ਇਨ੍ਹਾਂ ਪਾਸੋਂ 45 ਗ੍ਰਾਮ ਅਫ਼ੀਮ ਬਰਾਮਦ ਹੋਈ ਜਿਸ ਸਬੰਧ 'ਚ ਪੁਲਿਸ ਨੇ ਬਲਜਿੰਦਰ ਸਿੰਘ ਪੁੱਤਰ ਗੁਰਵਚਨ ਸਿੰਘ ਵਾਸੀ ਪਿੰਡ ਚਾਣਕ ਤੇ ਦੁਪਿੰਦਰਦੀਪ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਪਿੰਡ ਫ਼ਰੀਦਕੇ ਖਿਲਾਫ਼ ਕੇਸ ਦਰਜ ਕੀਤਾ ਹੈ | ਐਸ.ਐਚ.ਓ. ਸਦਰ ਸੋਨਮਦੀਪ ਕੌਰ ਨੇ ਦੱਸਿਆ ਕਿ ਪੁਲਿਸ ਵਲੋਂ ਇਨ੍ਹਾਂ ਨੂੰ ਅਦਾਲਤ 'ਚ ਪੇਸ਼ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ ਤੇ ਹੋਰ ਪੁੱਛਗਿੱਛ ਜਾਰੀ ਹੈ | ਉਨ੍ਹਾਂ ਦੱਸਿਆ ਕਿ ਅਜੇ ਤੱਕ ਕੀਤੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਇਹ ਵਿਅਕਤੀ ਨਸ਼ਾ ਕਰਨ ਦੇ ਆਦੀ ਹਨ ਤੇ ਬਾਕੀ ਜਾਂਚ ਜਾਰੀ ਹੈ |
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਸੰਬੰਧੀ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਕੇਂਦਰੀ ਸੰਚਾਰ ਬਿਊਰੋ ਵਲੋਂ ਕੇਂਦਰ ਸਰਕਾਰ ਦੀਆਂ ਪ੍ਰਮੁੱਖ ਯੋਜਨਾਵਾਂ ਸੰਬੰਧੀ ਜਾਗਰੂਕਤਾ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।