14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਮਾਗਮ ਕੱਲ੍ਹ <br/>

ਅਜੀਤ ਡੈਸਕ 31-01-2026
ਹੁਸੈਨਪੁਰ, 30 ਜਨਵਰੀ (ਤਰਲੋਚਨ ਸਿੰਘ ਸੋਢੀ)- ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਖੇ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਤੇ ਗੁਰੂ ਘਰ ਦੇ ਸੇਵਾਦਾਰਾਂ ਵਲੋਂ ਸਾਂਝੇ ਤੌਰ 'ਤੇ ਵਿਸ਼ਾਲ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਜਾ ਰਿਹਾ ਹੈ | ਸਮਾਗਮ ਦੌਰਾਨ 31 ਜਨਵਰੀ ਨੂੰ ਸਵੇਰੇ ਆਰੰਭ ਅਖੰਡ ਪਾਠ ਦੇ ਭੋਗ ਪਾਏ ਜਾਣਗੇ ਜਦਕਿ ਰਾਤ ਨੂੰ ਸ਼ਾਮ ਦੇ ਦੀਵਾਨ ਸਜਾਏ ਜਾਣਗੇ ਜਿਸ ਵਿਚ ਵੱਖ-ਵੱਖ ਕੀਰਤਨੀ ਜਥਿਆਂ ਵਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ | 1 ਫਰਵਰੀ ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਦੇ ਖੁੱਲੇ ਪੰਡਾਲ ਵਿਚ ਕੀਰਤਨ ਦਰਬਾਰ ਸਜਾਇਆ ਜਾਵੇਗਾ ਜਿਸ ਵਿਚ ਕੌਮ ਦੇ ਪ੍ਰਸਿੱਧ ਕੀਰਤਨੀ ਜਥਿਆਂ ਵਲੋਂ ਗੁਰੂ ਰਵਿਦਾਸ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਜਾਵੇਗਾ | ਸਮਾਗਮ ਨੂੰ ਸਫ਼ਲ ਬਣਾਉਣ ਵਿਚ ਪ੍ਰਧਾਨ ਹਰਬੰਸ ਸਿੰਘ, ਸੈਕਟਰੀ ਨਰੇਸ਼ ਕੁਮਾਰ, ਕੈਸ਼ੀਅਰ ਪਿ੍ਥੀ ਸਿੰਘ, ਸੀਨੀਅਰ ਉਪ ਪ੍ਰਧਾਨ ਜਸਵਿੰਦਰ ਸਿੰਘ, ਮੰਗਤ ਰਾਮ, ਰਾਮਪਾਲ, ਵਿੱਕੀ ਕੁਮਾਰ, ਸੰਧੂਰਾ ਸਿੰਘ, ਪਰਮਜੀਤ ਲਾਲ ਰੱਤੂ, ਰਮੇਸ਼ ਕੁਮਾਰ, ਸੁਖਵੰਤ ਸਿੰਘ, ਵੇਦ ਪ੍ਰਕਾਸ਼, ਹਰਵਿੰਦਰ ਸਿੰਘ, ਤਰਲੋਚਨ ਸਿੰਘ, ਜਸਵੰਤ ਸਿੰਘ ਜੱਸੀ, ਰਜਿੰਦਰ ਪ੍ਰਸਾਦ, ਵੇਦ ਪ੍ਰਕਾਸ਼, ਰਜਿੰਦਰ ਸਿੰਘ ਤੇ ਵੱਡੀ ਗਿਣਤੀ 'ਚ ਗੁਰੂ ਘਰ ਦੇ ਸੇਵਾਦਾਰਾਂ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ |

ਪਿਛਲੀ ਖ਼ਬਰ ਬੈਂਕ 'ਚ ਕੰਮ ਗਏ ਵਿਅਕਤੀ ਦੀ ਐਕਟਿਵਾ ਚੋਰੀ <br/> ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਖੱਸਣ ਦੀ ਵਿਦਿਆਰਥਣ ਸੁਖਰੀਤ ਕੌਰ ਸਬ-ਜੂਨੀਅਰ ਨੈਸ਼ਨਲ ਖੋ-ਖੋ ਟੀਮ ਲਈ ਚੁਣੀ ਗਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।