13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ-ਅਮਿਤ ਕੁਮਾਰ ਪੰਚਾਲ <br/>

ਅਜੀਤ ਡੈਸਕ 31-01-2026
ਕਪੂਰਥਲਾ, 30 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਆਜ਼ਾਦੀ ਸੰਘਰਸ਼ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕਪੂਰਥਲਾ ਵਿਚ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਤੇ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਬਾਅਦ ਵਿਚ ਡਿਪਟੀ ਕਮਿਸ਼ਨਰ ਤੇ ਹੋਰ ਅਧਿਕਾਰੀਆਂ ਨੇ ਮਹਾਤਮਾ ਗਾਂਧੀ ਦੀ ਤਸਵੀਰ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੇਸ਼ ਦੀ ਖਾਤਿਰ ਸ਼ਹੀਦੀ ਦੇਣ ਵਾਲੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ | ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਟੁੱਕੜੀ ਵਲੋਂ ਸ਼ਹੀਦਾਂ ਨੂੰ ਸਲਾਮੀ ਦਿੱਤੀ ਗਈ | ਇਸ ਮੌਕੇ ਨਵਨੀਤ ਕੌਰ ਬੱਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਤੋਂ ਇਲਾਵਾ ਹੋਰ ਅਧਿਕਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਪਿਛਲੀ ਖ਼ਬਰ ਬੋਰਡ ਦੀ ਪ੍ਰੀਖਿਆ 'ਚੋਂ ਵਧੀਆ ਅੰਕ ਪ੍ਰਾਪਤ ਕਰਨ 'ਤੇ ਪੰਜਾਬ ਸਰਕਾਰ ਵਲੋਂ ਵਿਦਿਆਰਥਣ ਨੂੰ 5000 ਦਾ ਚੈੱਕ ਭੇਟ <br/>... ਅਗਲੀ ਖ਼ਬਰ ਫਗਵਾੜਾ 'ਚ ਕਈ ਇਲਾਕੇ ਮਹੀਨਿਆਂ ਤੋਂ ਹਨੇਰੇ 'ਚ ਡੁੱਬੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।