13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਲੜਾਈ 'ਚ ਇਕ ਵਿਅਕਤੀ ਜ਼ਖ਼ਮੀ

ਅਜੀਤ ਡੈਸਕ 31-01-2026
ਕਪੂਰਥਲਾ, 30 ਜਨਵਰੀ (ਅਮਨਜੋਤ ਸਿੰਘ ਵਾਲੀਆ)- ਪਿੰਡ ਭੁਲਾਣਾ ਵਿਖੇ ਘਰ ਦੇ ਬਾਹਰ ਗੰਦੇ ਪਾਣੀ ਨੂੰ ਲੈ ਕੇ ਹੋਈ ਲੜਾਈ 'ਚ ਇਕ ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਵਿਜੇ ਕੁਮਾਰ ਵਾਸੀ ਭੁਲਾਣਾ ਨੇ ਦੱਸਿਆ ਕਿ ਉਸ ਦੇ ਭਰਾ ਦੇ ਘਰੋਂ ਗੰਦਾ ਪਾਣੀ ਉਨ੍ਹਾਂ ਦੇ ਘਰ ਦੇ ਬਾਹਰ ਆ ਜਾਂਦਾ ਹੈ, ਜਦੋਂ ਉਹ ਅੱਜ ਆਪਣੇ ਭਰਾ ਦੇ ਘਰ ਗਿਆ ਤਾਂ ਉਸ ਦੇ ਭਰਾ ਨਾਲ ਉਸ ਦੀ ਬਹਿਸਬਾਜ਼ੀ ਹੋ ਗਈ ਜਿਸ ਤੋਂ ਬਾਅਦ ਉਸ ਦੇ ਭਰਾ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ | ਪਰਿਵਾਰਕ ਮੈਂਬਰਾਂ ਨੇ ਮੈਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ | ਡਿਊਟੀ ਡਾਕਟਰ ਕਰਨਪ੍ਰੀਤ ਵਲੋਂ ਇਲਾਜ ਕੀਤਾ ਜਾ ਰਿਹਾ ਹੈ ਤੇ ਐਮ.ਐਲ.ਆਰ. ਕੱਟ ਕੇ ਸਬੰਧਿਤ ਥਾਣੇ ਨੂੰ ਭੇਜ ਦਿੱਤੀ ਗਈ ਹੈ |
ਪਿਛਲੀ ਖ਼ਬਰ ਮੁਫ਼ਤ ਆਯੁਰਵੈਦਿਕ ਤੇ ਹੋਮਿਓਪੈਥਿਕ ਕੈਂਪ 5 ਨੂੰ - ਡਾ: ਰੁਪਿੰਦਰ ਕੌਰ ਅਗਲੀ ਖ਼ਬਰ ਡੀ.ਪੀ.ਆਈ. ਦੇ ਹੁਕਮਾਂ ਤੋਂ ਬਾਅਦ ਗਣਿਤ ਅਧਿਆਪਕ ਸੁਰਿੰਦਰ ਸਿੰਘ ਸਕੂਲ 'ਚ ਡਿਊਟੀ 'ਤੇ ਹਾਜ਼ਰ ਹੋਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।