12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਗਾਂਧੀਵਾਦੀ ਵਿਚਾਰਧਾਰਾ ਨੂੰ ਅਪਣਾਉਣਾ ਸਮੇਂ ਦੀ ਮੁੱਖ ਲੋੜ- ਰਾਣਾ ਗੁਰਜੀਤ ਸਿੰਘ <br/>

ਅਜੀਤ ਡੈਸਕ 31-01-2026
ਕਪੂਰਥਲਾ, 30 ਜਨਵਰੀ (ਵਿ.ਪ੍ਰ.)- ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਮਹਾਤਮਾ ਗਾਂਧੀ ਦੀ ਬਰਸੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਵਲੋਂ ਦੱਸਿਆ ਗਿਆ ਅਹਿੰਸਾ ਤੇ ਸੱਚ ਦਾ ਮਾਰਗ ਅੱਜ ਵੀ ਸਮਾਜ ਲਈ ਉਨ੍ਹਾਂ ਹੀ ਮਹੱਤਵਪੂਰਨ ਹੈ ਜਿੰਨਾ ਕਿ ਆਜ਼ਾਦੀ ਦੇ ਸੰਘਰਸ਼ ਦੌਰਾਨ ਸੀ | ਉਨ੍ਹਾਂ ਕਿਹਾ ਕਿ ਦੇਸ਼ ਤੇ ਸਮਾਜ ਵਿਚ ਸਹਿਣਸ਼ੀਲਤਾ, ਭਰਾਤਰੀ ਭਾਈਚਾਰਾ ਤੇ ਸਾਂਝੀ ਸੋਚ ਨੂੰ ਮਜ਼ਬੂਤ ਕਰਨ ਲਈ ਗਾਂਧੀਵਾਦੀ ਵਿਚਾਰ ਧਾਰਾ ਨੂੰ ਅਪਣਾਉਣਾ ਸਮੇਂ ਦੀ ਲੋੜ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਹਾਤਮਾ ਗਾਂਧੀ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਨਿਆਂ, ਸਮਾਨਤਾ ਤੇ ਸ਼ਾਂਤੀ ਦੇ ਆਧਾਰਿਤ ਸਮਾਜ ਦੀ ਉਸਾਰੀ 'ਚ ਆਪਣਾ ਯੋਗਦਾਨ ਪਾਉਣ |

ਪਿਛਲੀ ਖ਼ਬਰ ਰਣਜੀਤ ਸਿੰਘ ਖੁਰਾਣਾ ਦੀ ਨਿਯੁਕਤੀ ਨਾਲ ਉਦਯੋਗਿਕ ਤੇ ਵਪਾਰਕ ਵਰਗ 'ਚ ਸ਼੍ਰੋਮਣੀ ਅਕਾਲੀ ਦਲ ਦੀ ਪਕੜ ਹੋਰ ਮਜ਼ਬੂਤ ਹੋਵੇਗੀ... ਅਗਲੀ ਖ਼ਬਰ ਮਹਿਣਾ ਪਿੰਡ ਦੀ ਪੰਚਾਇਤ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਤਿੰਨ ਲੱਖ ਰੁਪਏ ਦਾ ਦਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।