ਕਪੂਰਥਲਾ, 12 ਫਰਵਰੀ (ਅਮਰਜੀਤ ਸਿੰਘ ਸਡਾਨਾ)-ਆਮ ਆਦਮੀ ਪਾਰਟੀ ਵਲੋਂ ਹਲਕਾ ਵਿਧਾਇਕ ਦੇ ਘਰ ਮੂਹਰੇ ਰੋਸ ਵਿਖਾਵਾ ਕਰਨ ਦੇ ਐਲਾਨ ਮਗਰੋਂ ਅੱਜ ਸਵੇਰੇ ਰਾਣਾ ਗੁਰਜੀਤ ਸਿੰਘ ਦੇ ਵੱਡੀ ਗਿਣਤੀ ਵਿਚ ਸਮਰਥਕ ਏਕਤਾ ਭਵਨ ਵਿਖੇ ਇਕੱਤਰ ਹੋਏ | ਇਸ ਮੌਕੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਆਧਾਰਹੀਣ ਰੋਸ ਵਿਖਾਵਿਆਂ ਦਾ ਕਰਾਰਾ ਜਵਾਬ ਦੇਣ ਲਈ ਕਾਂਗਰਸ ਦਾ ਇਕ ਇਕ ਵਰਕਰ ਪੂਰੇ ਜੋਸ਼ ਨਾਲ ਤਿਆਰ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬੇ 'ਚ ਸਰਕਾਰ ਹੈ ਤੇ ਸਰਕਾਰ ਹੁੰਦਿਆਂ ਉਨ੍ਹਾਂ ਵਲੋਂ ਧਰਨੇ ਪ੍ਰਦਰਸ਼ਨ ਕਰਨਾ ਪਾਰਟੀ ਨੂੰ ਸ਼ੋਭਾ ਨਹੀਂ ਦਿੰਦਾ | ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਤੇ ਉਨ੍ਹਾਂ ਦੀ ਸਰਕਾਰ ਦਾ ਕੰਮ ਸੂਬੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣਾ ਹੈ ਪਰ ਇਸ ਦੇ ਉਲਟ ਉਨ੍ਹਾਂ ਰਾਜਨੀਤੀ ਵਿਚ ਇਹ ਪਹਿਲੀ ਵਾਰ ਦੇਖਿਆ ਹੈ ਕਿ ਸੱਤਾਧਾਰੀ ਪਾਰਟੀ ਦੇ ਆਗੂ ਬਿਨ੍ਹਾਂ ਮਤਲਬ ਦੇ ਧਰਨੇ ਲਗਾਉਣ ਨੂੰ ਹੀ ਆਪਣੀ ਸ਼ੌਹਰਤ ਮੰਨਦੇ ਹਨ | ਜ਼ਿਕਰਯੋਗ ਹੈ ਕਿ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਸੀਨੀਅਰ ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਖ਼ਿਲਾਫ਼ ਕੋਈ ਬਿਆਨਬਾਜ਼ੀ ਕੀਤੀ ਗਈ ਸੀ, ਜਿਸ ਦੇ ਚੱਲਦਿਆਂ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੇ ਕਾਂਗਰਸ ਵਿਧਾਇਕਾਂ ਦੇ ਘਰਾਂ ਦੇ ਬਾਹਰ ਰੋਸ ਧਰਨੇ ਦੇਣ ਦਾ ਐਲਾਨ ਕੀਤਾ ਸੀ | ਦੂਸਰੇ ਪਾਸੇ ਅੱਜ ਟਰੇਡ ਯੂਨੀਅਨਾਂ ਦੀ ਹੜਤਾਲ ਦੇ ਸੱਦੇ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਆਪਣਾ ਧਰਨਾ ਰੱਦ ਕਰ ਦਿੱਤਾ | ਏਕਤਾ ਭਵਨ ਵਿਚ ਵੱਡੀ ਗਿਣਤੀ ਵਿਚ ਇਕੱਤਰ ਹੋਏ ਕਾਂਗਰਸੀ ਵਰਕਰਾਂ ਦੇ ਜੋਸ਼ ਨੂੰ ਦੇਖਦੇ ਹੋਏ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਬਿਨ੍ਹਾਂ ਕਿਸੇ ਕਾਰਨ ਦੇ ਰੋਸ ਵਿਖਾਵੇ ਕਰਨੇ ਗ਼ਲਤ ਹਨ ਤੇ ਪ੍ਰਸ਼ਾਸਨ ਨੂੰ ਵੀ ਚਾਹੀਦਾ ਹੈ ਕਿ ਉਹ ਕੋਈ ਵੀ ਅਣਸੁਖਾਵੀਂ ਸਥਿਤੀ ਅਜਿਹੇ ਮਾਮਲੇ ਨੂੰ ਲੈ ਕੇ ਨਾ ਬਣਨ ਦੇਵੇ | ਇਸ ਮੌਕੇ ਨਗਰ ਨਿਗਮ ਮੇਅਰ ਕੁਲਵੰਤ ਕੌਰ, ਸੀਨੀਅਰ ਡਿਪਟੀ ਮੇਅਰ ਰਾਹੁਲ ਕੁਮਾਰ, ਡਿਪਟੀ ਮੇਅਰ ਵਿਨੋਦ ਸੂਦ, ਸ਼ਹਿਰੀ ਕਾਂਗਰਸ ਦੇ ਪ੍ਰਧਾਨ ਦੀਪਕ ਸਲਵਾਨ, ਦਿਹਾਤੀ ਕਾਂਗਰਸ ਦੇ ਪ੍ਰਧਾਨ ਅਮਰਜੀਤ ਸਿੰਘ ਸੈਦੋਵਾਲ, ਨਰਿੰਦਰ ਮਨਸੂ ਕੌਂਸਲਰ, ਜੋਤੀ ਧੀਰ ਕੌਂਸਲਰ, ਹਰਜੀਤ ਕੌਰ ਕੌਂਸਲਰ, ਸੰਦੀਪ ਸਿੰਘ, ਵਿਕਾਸ ਸ਼ਰਮਾ, ਹਰਜੀਤ ਸਿੰਘ ਬੱਬਾ ਵਾਲੀਆ, ਦੇਸ਼ ਬੰਦੂ, ਰਕੇਸ਼ ਕੁਮਾਰ, ਗਿਰੀਸ਼ ਭਸੀਨ, ਕਰਨ ਮਹਾਜਨ (ਸਾਰੇ ਕੌਂਸਲਰ), ਕੁਲਦੀਪ ਸਿੰਘ, ਪਰਮਿੰਦਰ ਸਿੰਘ, ਜੋਗਿੰਦਰ ਬਿੱਲੂ,ਅਸ਼ਵਨੀ ਰਾਜਪੂਤ, ਦੀਪਕ ਧੀਰ, ਅਸ਼ੋਕ ਮੋਗਲਾ, ਨਰੈਣ ਵਸ਼ਿਸ਼ਟ, ਰਾਜਬੀਰ ਸਿੰਘ ਵਾਲੀਆ, ਤਜਿੰਦਰ ਭੰਡਾਰੀ, ਮਨਪ੍ਰੀਤ ਸਿੰਘ ਮਨੀ ਮਾਂਗਟ, ਤੇਜਵੰਤ ਸਿੰਘ, ਅਸ਼ੋਕ ਮੋਗਲਾ, ਗੁਰਪਿੰਦਰ ਸਿੰਘ ਮਾਂਗਟ, ਹਰਜਿੰਦਰ ਸਿੰਘ, ਮਨਿੰਦਰਪਾਲ ਸਿੰਘ, ਗੁਰਪ੍ਰੀਤ ਸਿੰਘ, ਮਲਕੀਤ ਸਿੰਘ, ਬੂਟਾ ਰਾਮ, ਗੁਰਪ੍ਰੀਤ ਗੋਪੀ ਆਰੀਆਂਵਾਲ, ਬਲਵਿੰਦਰ ਸਿੰਘ, ਕਰਨੈਲ ਸਿੰਘ, ਕੁਲਵੰਤ ਸਿੰਘ, ਕਿੱਕੀ ਵਾਲੀਆ, ਸੰਦੀਪ ਸਹਿਗਲ, ਕਨਵ ਪਾਸੀ, ਦੀਦਾਰ ਸਿੰਘ, ਜੀਤ ਲਾਲ, ਸਰਵਣ ਸਿੰਘ, ਬਲਜੀਤ ਸਿੰਘ ਬੱਲੀ, ਦੀਦਾਰ ਸਿੰਘ, ਸੰਦੀਪ ਸਹਿਗਲ, ਭਜਨ ਸਿੰਘ, ਸੁਖਰਾਜ ਸਿੰਘ, ਜਸਬੀਰ ਸਿੰਘ ਰੰਧਾਵਾ, ਪਰਮਜੀਤ ਸਿੰਘ ਤੇ ਹੋਰ ਆਗੂ ਵੱਡੀ ਗਿਣਤੀ ਵਿਚ ਹਾਜ਼ਰ ਸਨ |